ਹੁਣ ਇਸ ਦੇਸ਼ ਨੇ ਲੋਕਾਂ ਲਈ ਖੋਲ੍ਹੇ ਆਪਣੇ ਦਰਵਾਜ਼ੇ
ਕਰੋਨਾ ਵਾਇਰਸ ਦਾ ਕਰਕੇ ਦੁਨੀਆਂ ਦੇ ਜਿਆਦਾਤਰ ਦੇਸ਼ਾਂ ਨੇ ਆਪਣੀਆਂ ਇੰਟਰਨੈਸ਼ਨਲ ਫਲਾਈਟਾਂ ਨੂੰ ਬੰਦ ਕੀਤਾ ਹੋਇਆ ਹੈ ਪਰ ਹੁਣ ਇਕ ਵੱਡੀ ਖਬਰ ਆ ਰਹੀ ਹੈ ਜਿਸ ਨਾਲ ਕੀ ਫਸੇ ਹੋਏ ਲੋਕਾਂ ਨੂੰ ਵੱਡੀ ਰਾਹਤ ਮਿਲੇ ਗੀ। ਅਤੇ ਜਿਹੜੇ ਲੋਕ ਘੁੰਮਣ ਦੇ ਸ਼ੋਕੀਨ ਹਨ ਉਹ ਵੀ ਆਪਣਾ ਸ਼ੋਂਕ ਪੂਰਾ ਕਰ ਸਕਣ ਗੇ .
ਕੋਰੋਨਾ ਸੰਕਟ ਨੂੰ ਦੇਖਦੇ ਹੋਏ ਦੁਬਈ ਨੇ ਯਾਤਰੀਆਂ ਦੇ ਆਉਣ ਤੇ ਰੋਕ ਲਗਾ ਦਿੱਤੀ ਸੀ ਪਰ ਹੁਣ ਜਦੋਂ ਪੂਰੀ ਦੁਨੀਆ ਵਿਚ ਸ ਖ਼ ਤ ਉਪਾਵਾਂ ਵਿਚ ਢਿੱਲ ਦਿੱਤੀ ਜਾ ਰਹੀ ਹੈ ਤਾਂ ਦੁਬਈ ਵੀ ਫਿਰ ਤੋਂ ਯਾਤਰੀਆਂ ਦੇ ਸਵਾਗਤ ਲਈ ਤਿਆਰ ਹੈ। ਸਰਕਾਰ ਵੱਲੋਂ ਯਾਤਰੀਆਂ ਲਈ ਪ੍ਰੋਟੋਕਾਲ ਸੂਚੀ ਵੀ ਜਾਰੀ ਕੀਤੀ ਗਈ ਹੈ ਜਿਸ ਦਾ ਪਾਲਣ ਕਰਨਾ ਵੀ ਸਾਰਿਆਂ ਲਈ ਜ਼ਰੂਰੀ ਹੋਵੇਗਾ। ਮੀਡੀਆ ਰਿਪੋਰਟ ਮੁਤਾਬਕ ਸਰਕਾਰ ਨੇ ਸਪਸ਼ਟ ਤੌਰ ਤੇ ਕਿਹਾ ਹੈ ਕਿ ਦੁਬਈ ਦੀ ਯਾਤਰਾ ਕਰਨ ਵਾਲਿਆਂ ਨੂੰ ਕੋਰੋਨਾ ਮਹਾਂਮਾਰੀ ਨੂੰ ਧਿਆਨ ਵਿਚ ਰੱਖਦੇ ਹੋਏ ਜਾਰੀ ਦਿਸ਼ਾ ਨਿਰਦੇਸ਼ਾਂ ਦਾ ਪਾਲਣਾ ਕਰਨਾ ਪਵੇਗਾ।
ਇਸ ਤੋਂ ਇਲਾਵਾ ਸੈਲਾਨੀਆਂ ਨੂੰ ਹਾਲ ਦਾ COVID-19 ਨੈਗੇਟਿਵ ਸਰਟੀਫਿਕੇਟ ਪੇਸ਼ ਕਰਨਾ ਹੋਵੇਗਾ ਜਾਂ ਦੁਬਾਈ ਦੇ ਹਵਾਈ ਅੱਡਿਆਂ ਤੇ ਟੈਸਟ ਤੋਂ ਗੁਜ਼ਰਨਾ ਹੋਵੇਗਾ। ਜਿਹੜੇ ਲੋਕਾਂ ਦੀ ਰਿਪੋਰਟ ਪਾਜ਼ੀਟਿਵ ਆਉਂਦੀ ਹੈ ਉਹਨਾਂ ਨੂੰ 14 ਦਿਨਾਂ ਲਈ ਆਈਸੋਲੇਸ਼ਨ ਵਿਚ ਰੱਖਿਆ ਜਾਵੇਗਾ। ਨਾਲ ਹੀ ਦੁਬਾਈ ਦੀ ਯਾਤਰਾ ਤੋਂ 96 ਘੰਟੇ ਪਹਿਲਾਂ ਕੋਰੋਨਾ ਵਾਇਰਸ ਦਾ ਟੈਸਟ ਕਰਨਾ ਵੀ ਲਾਜ਼ਮੀ ਕੀਤਾ ਗਿਆ ਹੈ।
ਦੁਬਈ ਪ੍ਰਸ਼ਾਸਨ ਵੱਲੋਂ ਕਿਹਾ ਗਿਆ ਹੈ ਕਿ ਸੈਲਾਨੀਆਂ ਕੋਲ ਅੰਤਰਰਾਸ਼ਟਰੀ ਸਿਹਤ ਬੀਮਾ ਹੋਣਾ ਚਾਹੀਦਾ ਹੈ ਅਤੇ ਉਹਨਾਂ ਨੂੰ ਇਕ ਸਪੈਸ਼ਲ ਮੋਬਾਇਲ ਐਪਲੀਕੇਸ਼ਨ ਡਾਊਨਲੋਡ ਕਰਨੀ ਪਵੇਗੀ ਜਿਸ ਵਿਚ ਉਹਨਾਂ ਦੀ ਸਾਰੀ ਜਾਣਕਾਰੀ ਹੋਵੇਗੀ। ਨਾਲ ਹੀ ਉਹਨਾਂ ਨੂੰ ਇਕ ਸਿਹਤ ਸਬੰਧੀ ਐਲਾਨ ਪੱਤਰ ਵੀ ਭਰਨਾ ਪਵੇਗਾ। ਐਤਵਾਰ ਨੂੰ ਕੀਤੇ ਗਏ ਐਲਾਨ ਵਿਚ ਇਹ ਵੀ ਕਿਹਾ ਗਿਆ ਹੈ ਕਿ ਸਥਾਨਿਕ ਨਿਵਾਸੀ ਮੰਗਲਵਾਰ ਯਾਨੀ 23 ਜੂਨ ਤੋਂ ਵਿਦੇਸ਼ਾਂ ਦੀ ਯਾਤਰਾ ਕਰ ਸਕਣਗੇ।

ਤਾਜਾ ਜਾਣਕਾਰੀ