=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਖੇਡਾਂ ਖੇਡ ਰਹੀ ਹੈ ਪੰਜਾਬ ਸਰਕਾਰ ਪੰਚਾਇਤੀ ਚੋਣਾਂ ਦੇ ਨਾਮ ਤੇ, ਇੱਕ ਵਾਰ ਫਿਰ ਬਦਲੀ ਤਰੀਕ

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੰਜਾਬ ਨਿਊਜ਼ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ

ਪੰਜਾਬ ਵਿੱਚ ਪੰਚਾਇਤ ਚੋਣਾਂ ਇੱਕ ਵਾਰੀ ਫਿਰ ਅੱਗੇ ਪੈਣ ਦੇ ਆਸਾਰ ਬਣ ਗਏ ਹਨ। ਦਿਹਾਤੀ ਵਿਕਾਸ ਤੇ ਪੰਚਾਇਤ ਵਿਭਾਗ ਨੇ ਭਾਵੇਂ ਗਰਾਮ ,,,,, ਪੰਚਾਇਤ ਚੋਣਾਂ 15 ਦਸੰਬਰ ਤੱਕ ਕਰਾਉਣ ਲਈ ਸੂਬਾਈ ਚੋਣ ਕਮਿਸ਼ਨ ਨੂੰ ਲਿਖ ਦਿੱਤਾ ਸੀ ਪਰ ਸਰਕਾਰ ਦਾ ਮੁੜ ਤੋਂ ਇਰਾਦਾ ਬਦਲ ਗਿਆ ਜਾਪਦਾ ਹੈ।

ਸੂਤਰਾਂ ਅਨੁਸਾਰ ਪੰਚਾਇਤ ਚੋਣਾਂ ਹੁਣ ਦਸੰਬਰ ਮਹੀਨੇ ਦੇ ਆਖ਼ਰੀ ਜਾਂ ਜਨਵਰੀ ਮਹੀਨੇ ਦੇ ਪਹਿਲੇ ਹਫ਼ਤੇ ਤੱਕ ਹੀ ਹੋਣਗੀਆਂ। ਪੰਜਾਬ ਸਰਕਾਰ ਵੱਲੋਂ 16 ਜੁਲਾਈ ਨੂੰ ਸਮੂਹ ਪੰਚਾਇਤਾਂ ਭੰਗ ਕਰਕੇ ਪ੍ਰਸ਼ਾਸਕ ਲਗਾ ਦਿੱਤੇ ਗਏ ਸਨ। ਸੰਵਿਧਾਨਕ ਤੌਰ ’ਤੇ ਗਰਾਮ ਪੰਚਾਇਤਾਂ ਦੇ ਭੰਗ ਹੋਣ ਤੋਂ 6 ਮਹੀਨਿਆਂ ਦੇ ਅੰਦਰ-ਅੰਦਰ ਚੋਣਾਂ ਦਾ ਅਮਲ ਨੇਪਰੇ ਚਾੜ੍ਹਨਾ ਜ਼ਰੂਰੀ ਹੈ।

ਕੈਪਟਨ ਸਰਕਾਰ ਵੱਲੋਂ ਅਕਤੂਬਰ ਮਹੀਨੇ ਦੇ ਪਹਿਲੇ ਹਫ਼ਤੇ ਗਰਾਮ ਪੰਚਾਇਤਾਂ ਦੀਆਂ ਚੋਣਾਂ ਕਰਾਉਣ ਦਾ ਐਲਾਨ ਕੀਤਾ ਗਿਆ ਸੀ। ਪੰਚਾਇਤੀ ਵਿਭਾਗ ਦੇ ਅਧਿਕਾਰੀਆਂ ਦਾ ਦੱਸਣਾ ਹੈ ਕਿ ਅਕਤੂਬਰ ਮਹੀਨੇ ਤਾਂ ਪੰਚਾਇਤਾਂ ਦੀ ਰਾਖਵੇਂਕਰਨ ਪ੍ਰਕਿਰਿਆ ਨੇਪਰੇ ਨਾ ਚੜ੍ਹਨ ਕਾਰਨ ਪੰਚਾਇਤਾਂ ਦੀਆਂ ਚੋਣਾਂ ਮੁਲਤਵੀ ਕੀਤੀਆਂ ਗਈਆਂ ਸਨ ਪਰ ਇਸ ਵਾਰੀ ਰਾਜਸੀ ਮਜਬੂਰੀਆਂ ਕਾਰਨ ਚੋਣਾਂ ਲਟਕਾਈਆਂ ਜਾ ਰਹੀਆਂ ਹਨ।

ਸੂਤਰਾਂ ਦਾ ਦੱਸਣਾ ਹੈ ਕਿ ਮੁੱਖ ਮੰਤਰੀ ਦਫ਼ਤਰ ਵੱਲੋਂ ਹੀ ਇਸ਼ਾਰਾ ਕੀਤਾ ਗਿਆ ਹੈ ਕਿ ਗਰਾਮ ਪੰਚਾਇਤ ਚੋਣਾਂ ਦਾ ,,,,, ਐਲਾਨ ਰੋਕ ਲਿਆ ਜਾਵੇ। ਪੰਜਾਬ ਵਿੱਚ ਅਨੁਸੂਚਿਤ ਜਾਤੀਆਂ ਤੇ ਪੱਛੜੀਆਂ ਜਾਤੀਆਂ ਨੂੰ ਤਾਂ ਪਹਿਲਾਂ ਹੀ ਰਾਖਵੇਂਕਰਨ ਦੀ ਸ਼੍ਰੇਣੀ ਵਿੱਚ ਰੱਖਿਆ ਹੋਇਆ ਸੀ।


ਚੋਣਾਂ ਲੜਨ ਦੇ ਚਾਹਵਾਨਾਂ ਅਨੁਸਾਰ ਜੇ ਪੰਚਾਇਤ ਚੋਣਾਂ ,,,,, ਜਨਵਰੀ ਮਹੀਨੇ ਤੱਕ ਚਲੀਆਂ ਗਈਆਂ ਤਾਂ ਉਮੀਦਵਾਰਾਂ ਦਾ ਖ਼ਰਚ ਬਹੁਤ ਜ਼ਿਆਦਾ ਹੋਵੇਗਾ। ਪੰਚਾਇਤ ਵਿਭਾਗ ਦੇ ਅਧਿਕਾਰੀਆਂ ਅਨੁਸਾਰ ਰਾਖਵੇਂਕਰਨ ਦੀ ਸਮੱਸਿਆ ਨੂੰ ਵੀ ਹੁਣ ਹੱਲ ਕਰ ਲਿਆ ਹੈ ਅਤੇ ਉਡੀਕ ਸਿਰਫ਼ ਸ਼ਾਹੀ ਇਸ਼ਾਰੇ ਦੀ ਹੈ।




error: Content is protected !!