BREAKING NEWS
Search

ਗੁਰਦਵਾਰਾ ਸਾਹਿਬ ਚ ਸ਼ਰੇਆਮ ਹੋਇਆ ਅਜਿਹਾ ਕੰਮ ਹਰ ਕੋਈ ਹੋ ਗਿਆ ਹੈਰਾਨ – ਜੱਥੇਦਾਰ ਸਾਹਿਬ ਨੇ ਫੋਰਨ ਦਿੱਤਾ ਇਹ ਹੁਕਮ

ਆਈ ਤਾਜਾ ਵੱਡੀ ਖਬਰ

ਪੰਜਾਬ ਵਿਚ ਜਿਥੇ ਅਗਲੇ ਸਾਲ ਹੋਣ ਵਾਲੀਆਂ ਚੋਣਾਂ ਲਈ ਸਿਆਸੀ ਪਾਰਟੀਆਂ ਵੱਲੋਂ ਜ਼ੋਰ-ਅਜ਼ਮਾਈ ਕੀਤੀ ਹੈ। ਆਪਣੀ ਪਾਰਟੀ ਦੀ ਮਜ਼ਬੂਤੀ ਲਈ ਦੂਸਰੀਆਂ ਪਾਰਟੀਆਂ ਦੇ ਵਿਧਾਇਕਾਂ ਨੂੰ ਆਪਣੀ ਪਾਰਟੀ ਵਿੱਚ ਸ਼ਾਮਲ ਕੀਤੇ ਜਾਣ ਦਾ ਸਿਲਸਿਲਾ ਵੀ ਜਾਰੀ ਹੈ ਉਥੇ ਹੀ ਵੱਖ ਵੱਖ ਲੋਕਾਂ ਦੀਆਂ ਮੁਸ਼ਕਲਾਂ ਨੂੰ ਜਾਨਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਤਾਂ ਜੋ ਲੋਕਾਂ ਨੂੰ ਆਪਣੇ ਨਾਲ ਜੋੜਿਆ ਜਾ ਸਕੇ। ਉੱਥੇ ਹੀ ਕਦੇ ਕੁਝ ਅਜਿਹੇ ਮਾਮਲੇ ਵੀ ਸਾਹਮਣੇ ਆ ਜਾਂਦੇ ਹਨ ਜੋ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾ ਦਿੰਦੇ ਹਨ। ਅਣਜਾਣੇ ਵਿੱਚ ਕੀਤੀਆਂ ਗਈਆਂ ਗਲਤੀਆਂ ਕਈ ਵਾਰ ਮੁਸੀਬਤ ਦਾ ਗੰਭੀਰ ਰੂਪ ਧਾਰਨ ਕਰ ਲੈਂਦੀਆਂ ਹਨ।

ਹੁਣ ਗੁਰਦੁਆਰਾ ਸਾਹਿਬ ਵਿਚ ਹੋਇਆ ਅਜਿਹਾ ਕੰਮ ਕੇ ਹਰ ਕੋਈ ਹੈਰਾਨ ਰਹਿ ਗਿਆ ਹੈ, ਜਿਸ ਬਾਰੇ ਜਥੇਦਾਰ ਨੇ ਫੌਰਨ ਇਹ ਹੁਕਮ ਜਾਰੀ ਕਰ ਦਿੱਤਾ ਹੈ। ਇਹ ਘਟਨਾ ਅੰਮ੍ਰਿਤਸਰ ਤੋਂ ਸਾਹਮਣੇ ਆਈ ਹੈ ਜਿੱਥੇ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅਤੇ ਤਿੰਨ ਮੈਂਬਰੀ ਜਾਂਚ ਕਮੇਟੀ ਬਣਾ ਕੇ ਇਕ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਇਹ ਮਾਮਲਾ ਸਾਹਮਣੇ ਆਇਆ ਸੀ ਉਤਰਾਖੰਡ ਦੇ ਮੁਖ ਮੰਤਰੀ ਪੁਸ਼ਕਰ ਸਿੰਘ ਧਾਮੀ ਦਾ, ਜਿਨ੍ਹਾਂ ਦੀ ਇਕ ਵੀਡੀਓ ਸੋਸ਼ਲ ਮੀਡੀਆ ਉਪਰ ਵਾਇਰਲ ਹੋ ਰਹੀ ਹੈ।

ਜਿੱਥੇ ਗੁਰਦੁਆਰਾ ਸਾਹਿਬ ਵਿੱਚ ਉਨ੍ਹਾਂ ਦੀ ਆਮਦ ਤੇ ਗੁਰਦੁਆਰਾ ਸਾਹਿਬ ਵਿੱਚ ਚੱਲ ਰਹੀ ਬਾਣੀ ਨੂੰ ਵੀ ਰੋਕ ਦਿੱਤਾ ਗਿਆ ਸੀ ਅਤੇ ਗੁਰਦੁਆਰਾ ਸਾਹਿਬ ਵਿੱਚ ਹੀ ਭਾਜਪਾ ਦੇ ਜ਼ਿੰਦਾਬਾਦ ਦੇ ਨਾਅਰੇ ਵੀ ਲਗਾਏ ਗਏ। ਜਿੱਥੇ ਮੁੱਖ ਮੰਤਰੀ ਦੀ ਆਮਦ ਤੇ ਉਨ੍ਹਾਂ ਨੂੰ ਸਨਮਾਨਤ ਕਰਨ ਲਈ ਚਾਂਦੀ ਦਾ ਮੁਕਟ ਦਿੱਤਾ ਗਿਆ। ਉੱਥੇ ਹੀ ਗੁਰਦੁਆਰਾ ਸਾਹਿਬ ਦੇ ਵਿੱਚ ਮੁੱਖ ਮੰਤਰੀ ਦੇ ਨਤਮਸਤਕ ਹੋਣ ਤੋਂ ਬਾਅਦ ਗੁਰਦੁਆਰਾ ਨਾਨਕ ਮਤਾ ਵਿੱਚ ਸਥਾਨਕ ਲੜਕੀਆਂ ਨੂੰ ਰਵਾਇਤੀ ਪਹਾੜੀ ਡਰੈੱਸ ਪਵਾ ਕੇ ਮੁੱਖ ਮੰਤਰੀ ਦਾ ਸਵਾਗਤ ਕਰਨ ਲਈ ਡਾਂਸ ਕਰਵਾਇਆ ਗਿਆ।

ਜਿਸ ਨਾਲ ਗੁਰੂ ਘਰ ਦੀ ਮਰਿਆਦਾ ਨੂੰ ਭੰਗ ਕੀਤਾ ਗਿਆ। ਇਸ ਘਟਨਾ ਦੀ ਵੀਡੀਓ ਸਾਹਮਣੇ ਆਉਣ ਤੇ ਹੁਣ ਜਥੇਦਾਰ ਦੇ ਨਿਜੀ ਸਹਾਇਕ ਜਸਪਾਲ ਸਿੰਘ ਨੇ ਦੱਸਿਆ ਹੈ ਕਿ ਕਮੇਟੀ ਵਿੱਚ ਅਕਾਲ ਤਖਤ ਦੇ ਹੈਡ ਗ੍ਰੰਥੀ ਗਿਆਨੀ ਮਲਕੀਤ ਸਿੰਘ ,ਹੈੱਡ ਪ੍ਰਚਾਰਕ ਸਰਬਜੀਤ ਸਿੰਘ ਅਤੇ ਧਰਮ ਪ੍ਰਚਾਰ ਕਮੇਟੀ ਤੋਂ ਅਜੀਤ ਸਿੰਘ ਨੂੰ ਸ਼ਾਮਲ ਕੀਤਾ ਗਿਆ ਹੈ। ਜੋ ਇਸ ਸਾਰੇ ਮਾਮਲੇ ਦੀ ਜਾਂਚ ਕਰਕੇ ਆਪਣੀ ਰਿਪੋਰਟ ਪੇਸ਼ ਕਰੇਗੀ।error: Content is protected !!