ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ
ਅੰਮ੍ਰਿਤਸਰ: ਮਜੀਠਾ ਵਿੱਚ ਇੱਕ ਭਰਾ ਨੇ ਆਪਣੀ ਭੈਣ ਤੇ ਉਸ ਦੇ ਪ੍ਰੇਮੀ ਪਵਨ ਦਾ ਉਸ ਦੇ ਘਰ ਜਾ ਕੇ ਖਾਤਮਾ ਕਰ ਦਿੱਤਾ। ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਲੜਕੇ ਪਵਨ ਦੇ ਪਰਿਵਾਰ ਨੇ ਦੱਸਿਆ ਕਿ ਉਨ੍ਹਾਂ ਦੀ ਧੀ ਦਾ ਵਿਆਹ ਹੋਣ ਵਾਲਾ ਸੀ। ਇਸ ਸਬੰਧੀ ਘਰ ਵਿੱਚ ਅਖੰਡ ਪਾਠ ਰਖਵਾਇਆ ਹੋਇਆ ਸੀ। ਦੋ ਦਿਨਾਂ ਬਾਅਦ ਉਨ੍ਹਾਂ ਦੀ ਧੀ ਦਾ ਵਿਆਹ ਹੋਣਾ ਸੀ। ਇਸ ਤੋਂ ਪਹਿਲਾਂ ਹੀ ਪਵਨ ਦੀ ਪ੍ਰੇਮਿਕਾ ਦਾ ਭਰਾ ਘਰ ਆਇਆ ਤੇ ਤੇਜ਼ਧਾਰ ਹਥਿਆਰ ਨਾਲ ਉਸ ਉਸਨੂੰ ਹਮੇਸ਼ਾ ਲਈ ਸਬਕ ਸਿਖਾ ਗਿਆ । ਮਗਰੋਂ ਘਰ ਜਾ ਕੇ ਉਸ ਨੇ ਆਪਣੀ ਭੈਣ ਨੂੰ ਵੀ ਖਤਮ ਕਰ ਦੀਤਾ।
ਇਸ ਮਾਮਲੇ ਬਾਰੇ ਪੁਲਿਸ ਨੇ ਦੱਸਿਆ ਕਿ ਪੰਜ ਜਣਿਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਜਾਂਚ ਕੀਤੀ ਜਾ ਰਹੀ ਹੈ। ਮੁਲਜ਼ਮ ਭਰਾ ਫਰਾਰ ਹੋ ਗਿਆ ਹੈ। ਪੁਲਿਸ ਉਸ ਦੀ ਭਾਲ ਕਰ ਰਹੀ ਹੈ। ਪੁਲਿਸ ਨੇ ਭਰੋਸਾ ਜਤਾਇਆ ਹੈ ਕਿ ਜਲਦ ਉਸ ਨੂੰ ਕਾਬੂ ਕਰ ਲਿਆ ਜਾਏਗਾ।
ਤਾਜਾ ਜਾਣਕਾਰੀ