BREAKING NEWS
Search

ਚਾਵਾਂ ਨਾਲ ਵਿਦੇਸ਼ ਭੇਜੀ ਘਰਵਾਲੀ ਫਿਰ ਜੋ ਹੋਇਆ ਸੁਪਨੇ ਚ ਵੀ ਨਹੀਂ ਸੀ ਸੋਚਿਆ – ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਅੱਜ ਦੇ ਦੌਰ ਵਿੱਚ ਜਿੱਥੇ ਪੰਜਾਬੀ ਨੌਜਵਾਨ ਪੀੜ੍ਹੀ ਵੱਲੋਂ ਵਿਦੇਸ਼ ਜਾਣ ਦੇ ਸੁਪਨੇ ਵੇਖੇ ਜਾਂਦੇ ਹਨ। ਉੱਥੇ ਹੀ ਨੌਜਵਾਨ ਮੁੰਡੇ-ਕੁੜੀਆਂ ਵਿਦੇਸ਼ ਜਾਣ ਦੇ ਸੁਪਨੇ ਨੂੰ ਪੂਰਾ ਕਰਨ ਲਈ ਕਾਨੂੰਨੀ ਅਤੇ ਗੈਰ-ਕਾਨੂੰਨੀ ਰਸਤਾ ਅਪਣਾਉਣ ਲਈ ਤਿਆਰ ਹੋ ਜਾਂਦੇ ਹਨ। ਉਥੇ ਹੀ ਕੁਝ ਲੋਕਾਂ ਵੱਲੋਂ ਵਿਦੇਸ਼ ਜਾਣ ਦੀ ਚਾਹਤ ਵਿੱਚ ਰਿਸ਼ਤਿਆਂ ਨੂੰ ਤਾਰ-ਤਾਰ ਕਰ ਦਿੱਤਾ ਜਾਂਦਾ ਹੈ। ਅੱਜ-ਕੱਲ੍ਹ ਜਿੱਥੇ ਵਿਦੇਸ਼ ਜਾਣ ਦੇ ਨਾਂ ਤੇ ਠੱਗੀ ਦੀਆਂ ਘਟਨਾਵਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ। ਉੱਥੇ ਹੀ ਬਹੁਤ ਸਾਰੇ ਪੀੜਤ ਪਰਵਾਰਾਂ ਦੇ ਚਲਦੇ ਹੋਏ ਮਾਨਸਿਕ ਤਣਾਅ ਦੇ ਸ਼ਿਕਾਰ ਵੀ ਹੋ ਜਾਂਦੇ ਹਨ।

ਹੁਣ ਚਾਵਾਂ ਨਾਲ ਵਿਦੇਸ਼ ਭੇਜ ਕੇ ਘਰਵਾਲੀ ਵੱਲੋਂ ਕੀਤਾ ਗਿਆ ਹੈ ਉਹ , ਜੋ ਸੁਪਨੇ ਵਿੱਚ ਵੀ ਨਹੀਂ ਸੋਚਿਆ ਗਿਆ ਸੀ,ਪ੍ਰਾਪਤ ਜਾਣਕਾਰੀ ਅਨੁਸਾਰ ਧੋਖਾਧੜੀ ਦੀ ਇਹ ਘਟਨਾ ਤਰਨਤਾਰਨ ਜ਼ਿਲ੍ਹੇ ਦੇ ਅਧੀਨ ਆਉਣ ਵਾਲੇ ਪਿੰਡ ਬਹੂ ਹਵੇਲੀਆਂ ਤੋਂ ਸਾਹਮਣੇ ਆਈ ਹੈ। ਜਿੱਥੇ ਰਹਿਣ ਵਾਲੇ ਇਕ ਪਰਿਵਾਰ ਵੱਲੋਂ ਸੰਦੀਪ ਸਿੰਘ ਪੁੱਤਰ ਬਲਵਿੰਦਰ ਸਿੰਘ ਦਾ ਵਿਆਹ ਅਰਸ਼ਦੀਪ ਕੌਰ ਨਾਲ 2019 ਵਿੱਚ ਪੂਰੇ ਸਿੱਖ ਰੀਤੀ ਰਿਵਾਜਾਂ ਮੁਤਾਬਕ ਕੀਤਾ ਗਿਆ ਸੀ। ਉੱਥੇ ਹੀ ਪਰਿਵਾਰ ਵੱਲੋਂ ਆਪਣੇ ਪੁੱਤਰ ਅਤੇ ਨੂੰਹ ਨੂੰ ਇੰਗਲੈਂਡ ਭੇਜਣ ਦੀ ਯੋਜਨਾ ਬਣਾਈ ਗਈ।

ਜਿੱਥੇ ਪਰਿਵਾਰ ਵੱਲੋਂ ਪਹਿਲਾਂ ਅਰਸ਼ਦੀਪ ਕੌਰ ਨੂੰ ਇੰਗਲੈਂਡ ਭੇਜੇ ਜਾਣ ਵਾਸਤੇ 22 ਲੱਖ ਰੁਪਏ ਦਾ ਖਰਚ ਕੀਤਾ ਗਿਆ। ਜਿਸ ਸਦਕਾ ਅਰਸ਼ਦੀਪ ਕੌਰ ਇੰਗਲੈਂਡ ਪਹੁੰਚ ਗਈ, ਜਿਸ ਵੱਲੋਂ ਫਿਰ ਆਪਣੇ ਪਤੀ ਨੂੰ ਵੀ ਇੰਗਲੈਂਡ ਬੁਲਾਇਆ ਜਾਣਾ ਸੀ। ਪਰ ਇੰਗਲੈਂਡ ਪਹੁੰਚਣ ਉਪਰੰਤ ਹੀ ਅਰਸ਼ਦੀਪ ਕੌਰ ਵੱਲੋਂ ਆਪਣੇ ਪਤੀ ਸੰਦੀਪ ਸਿੰਘ ਨਾਲ ਗਲਬਾਤ ਕਰਨੀ ਵੀ ਬੰਦ ਕਰ ਦਿੱਤੀ ਗਈ। ਜਿੱਥੇ ਪਤੀ ਵੱਲੋਂ ਉਸਨੂੰ ਇੰਗਲੈਡ ਬਣਾਉਣ ਦੀ ਗੱਲ ਕੀਤੀ ਗਈ ਤਾਂ ਉਸ ਵੱਲੋਂ ਇੱਕ ਸਾਲ ਬੀਤ ਜਾਣ ਤੇ ਲਾਰੇ ਲੱਪੇ ਲਾਉਣੇ ਸ਼ੁਰੂ ਕਰ ਦਿੱਤੇ ਗਏ।

ਜਦੋਂ ਪਰਿਵਾਰ ਵੱਲੋਂ ਗੱਲ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਉਸ ਨੇ ਆਪਣੇ ਪਤੀ ਨਾਲ ਸਾਰੇ ਨਾਤੇ ਤੋੜ ਦਿੱਤੇ। ਇਸ ਘਟਨਾ ਤੋਂ ਬਾਅਦ ਪਰਿਵਾਰ ਵੱਲੋਂ ਧੋਖਾਧੜੀ ਹੋਣ ਦੇ ਚੱਲਦੇ ਹੋਏ ਇਸ ਘਟਨਾ ਦੀ ਸਾਰੀ ਜਾਣਕਾਰੀ ਪੁਲਿਸ ਸਟੇਸ਼ਨ ਵਿੱਚ ਦਰਜ ਕਰਵਾ ਦਿੱਤੀ ਹੈ। ਜਿੱਥੇ ਪੁਲਿਸ ਵੱਲੋਂ ਸ਼ਿਕਾਇਤ ਦੇ ਆਧਾਰ ਤੇ ਜਾਂਚ ਕੀਤੇ ਜਾਣ ਲਈ ਮਾਮਲਾ ਦਰਜ ਕਰ ਲਿਆ ਗਿਆ ਹੈ।error: Content is protected !!