BREAKING NEWS
Search

ਚੋਟੀ ਦੇ ਮਸ਼ਹੂਰ ਕਬੱਡੀ ਖਿਡਾਰੀ ਦੀ ਭਿਆਨਕ ਹਾਦਸੇ ਚ ਹੋਈ ਮੌਤ, ਛਾਈ ਸੋਗ ਦੀ ਲਹਿਰ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿੱਚ ਵਾਪਰਨ ਵਾਲੇ ਲਗਾਤਾਰ ਸੜਕ ਹਾਦਸਿਆਂ ਵਿੱਚ ਬਹੁਤ ਸਾਰੇ ਲੋਕਾਂ ਦੀ ਜਾਨ ਜਾ ਰਹੀ ਹੈ ਜਿਸ ਵਿੱਚ ਬਹੁਤ ਸਾਰੀਆਂ ਮਹਾਨ ਸਖ਼ਸ਼ੀਅਤਾਂ ਵੀ ਸ਼ਾਮਲ ਹੁੰਦੀਆਂ ਹਨ। ਉੱਥੇ ਹੀ ਸਰਕਾਰ ਵੱਲੋਂ ਅਜਿਹੇ ਹਾਦਸਿਆਂ ਨੂੰ ਰੋਕਣ ਲਈ ਬਹੁਤ ਸਾਰੀਆਂ ਸਖ਼ਤ ਪਾਬੰਦੀਆਂ ਲਾਗੂ ਕੀਤੀਆਂ ਜਾਂਦੀਆਂ ਹਨ ਅਤੇ ਲੋਕਾਂ ਨੂੰ ਲਾਗੂ ਕੀਤੇ ਗਏ ਨਿਯਮਾਂ ਦੀ ਪਾਲਣਾ ਕਰਨ ਦੀ ਅਪੀਲ ਵੀ ਕੀਤੀ ਜਾਂਦੀ ਹੈ। ਜਿਸ ਸਦਕਾ ਵਾਪਰਨ ਵਾਲੇ ਸੜਕ ਹਾਦਸਿਆਂ ਨੂੰ ਰੋਕਿਆ ਜਾ ਸਕੇ ਅਤੇ ਲੋਕਾਂ ਦਾ ਭਾਰੀ ਜਾਨੀ-ਮਾਲੀ ਨੁਕਸਾਨ ਤੋਂ ਵੀ ਬਚਾਅ ਹੋ ਸਕੇ। ਕਿਉਂਕਿ ਕੁਝ ਲੋਕਾਂ ਵੱਲੋਂ ਵਰਤੀ ਜਾਂਦੀ ਅਣਗਹਿਲੀ ਦੇ ਕਾਰਨ ਕਈ ਭਿਆਨਕ ਹਾਦਸੇ ਵਾਪਰ ਜਾਂਦੇ ਹਨ ਜਿਸ ਦਾ ਖਮਿਆਜ਼ਾ ਲੋਕਾਂ ਨੂੰ ਭੁਗਤਣਾ ਪੈ ਸਕਦਾ ਹੈ।

ਚੋਟੀ ਦੇ ਮਸ਼ਹੂਰ ਕਬੱਡੀ ਖਿਡਾਰੀ ਦੀ ਭਿਆਨਕ ਸੜਕ ਹਾਦਸੇ ਵਿੱਚ ਹੋਈ ਮੌਤ ਕਾਰਨ ਸੋਗ ਦੀ ਲਹਿਰ ਫ਼ੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮਸ਼ਹੂਰ ਕਬੱਡੀ ਖਿਡਾਰੀ ਜਸਪ੍ਰੀਤ ਸਿੰਘ ਦੀ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ। ਜੋ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਦਾ ਸ਼ਿਕਾਰ ਹੋ ਗਏ ਸਨ ਅਤੇ ਉਨ੍ਹਾਂ ਨੂੰ ਗੰਭੀਰ ਹਾਲਤ ਵਿੱਚ ਚੰਡੀਗੜ੍ਹ ਦੇ ਹਸਪਤਾਲ ਲਿਜਾਇਆ ਗਿਆ ਸੀ ਜਿਥੇ ਉਨ੍ਹਾਂ ਦੀ ਮੌਤ ਹੋ ਗਈ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਉਹ ਬੀਤੀ ਰਾਤ ਆਪਣੀ ਸਵਿਫਟ ਡਿਜ਼ਾਇਰ ਕਾਰ ਵਿੱਚ ਆਪਣੇ ਚਾਰ ਹੋਰ ਸਾਥੀਆਂ ਨਾਲ ਸੰਧਾਰਸੀ ਤੋਂ ਰਾਜਪੁਰਾ ਆ ਰਿਹਾ ਸੀ।

ਜਿਸ ਸਮੇਂ ਉਹ ਕੌਮੀ ਸ਼ਾਹ ਮਾਰਗ ਨੰਬਰ 44 ਤੇ ਪਿੰਡ ਘੱਗਰ ਸਰਾਏ ਦੇ ਨਜ਼ਦੀਕ ਪਹੁੰਚੇ ਤਾਂ ਇਕ ਟਰੱਕ ਵੱਲੋਂ ਉਨ੍ਹਾਂ ਦੀ ਕਾਰ ਨੂੰ ਟੱਕਰ ਮਾਰ ਦਿੱਤੀ ਗਈ। ਇੱਥੇ ਇੰਨੀ ਜ਼ਿਆਦਾ ਭਿਆਨਕ ਸੀ ਕਿ ਕਾਰ ਵਿਚ ਸਵਾਰ ਸਾਰੇ ਲੋਕ ਗੰਭੀਰ ਰੂਪ ਨਾਲ ਜ਼ਖਮੀ ਹੋ ਗਏ। ਇਸ ਹਾਦਸੇ ਵਿਚ ਜ਼ਖਮੀ ਹੋਏ ਸਾਰੇ ਨੌਜਵਾਨਾਂ ਨੂੰ ਰਾਹਗੀਰਾਂ ਵੱਲੋਂ ਸਥਾਨਕ ਸਿਵਲ ਹਸਪਤਾਲ ਪਹੁੰਚਾਇਆ ਗਿਆ। ਜਿੱਥੇ ਕਬੱਡੀ ਖਿਡਾਰੀ 27 ਸਾਲਾ ਨੌਜਵਾਨ ਜਸਪ੍ਰੀਤ ਸਿੰਘ ਦੀ ਮੌਤ ਹੋ ਗਈ। ਜਿਸ ਵੱਲੋਂ ਕਿਸਾਨੀ ਸੰਘਰਸ਼ ਵਿੱਚ ਵੀ ਅਹਿਮ ਯੋਗਦਾਨ ਪਾਇਆ ਜਾਂਦਾ ਰਿਹਾ ਸੀ।

ਉਥੇ ਹੀ ਬਾਕੀ ਨੌਜਵਾਨਾਂ ਦੀ ਹਾਲਤ ਨੂੰ ਗੰਭੀਰ ਦੇਖਦੇ ਹੋਏ ਉਨ੍ਹਾਂ ਨੂੰ ਪੀਜੀਆਈ ਹਸਪਤਾਲ ਚੰਡੀਗੜ੍ਹ ਵਿਖੇ ਰੈਫਰ ਕਰ ਦਿੱਤਾ ਗਿਆ ਸੀ। ਹਸਪਤਾਲ ਵਿਚ ਪਹੁੰਚੇ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਮਨਿੰਦਰ ਸਿੰਘ ਵਿੱਕੀ ਘਨੌਰ ਨੇ ਦੱਸਿਆ ਹੈ ਕਿ, ਉਹ ਜਸਪ੍ਰੀਤ ਨੂੰ ਕੋਚਿੰਗ ਦਿੰਦੇ ਸਨ ਅਤੇ ਜਸਪ੍ਰੀਤ ਇਕ ਰਾਸ਼ਟਰੀ ਖਿਡਾਰੀ ਸੀ।



error: Content is protected !!