ਆਈ ਤਾਜ਼ਾ ਵੱਡੀ ਖਬਰ
ਵਿਸ਼ਵ ਅੰਦਰ ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਆਏ ਦਿਨ ਕੋਈ ਨਾ ਕੋਈ ਮੰਦਭਾਗੀ ਖਬਰ ਸਾਹਮਣੇ ਆ ਜਾਂਦੀ ਹੈ ਲੋਕਾਂ ਨੂੰ ਝੰਜੋੜ ਕੇ ਰੱਖ ਦਿੰਦੀ ਹੈ। ਕਿਉਂਕਿ ਦੁਨੀਆਂ ਵਿੱਚ ਵੱਖ-ਵੱਖ ਖੇਤਰਾਂ ਦੇ ਬਹੁਤ ਸਾਰੇ ਅਜਿਹੇ ਲੋਕ ਹਨ ਜਿਨ੍ਹਾਂ ਵੱਲੋਂ ਆਪਣੀ ਮਿਹਨਤ ਅਤੇ ਹਿੰਮਤ ਸਦਕਾ ਵੱਖ-ਵੱਖ ਖੇਤਰਾਂ ਵਿੱਚ ਆਪਣੀ ਇੱਕ ਵੱਖਰੀ ਪਹਿਚਾਣ ਬਣਾਈ ਗਈ ਹੈ। ਜਿਸ ਸਦਕਾ ਉਨ੍ਹਾਂ ਨੂੰ ਦੁਨੀਆ ਦੇ ਹਰ ਕੋਨੇ ਵਿੱਚ ਜਾਣਿਆ ਜਾਂਦਾ ਹੈ। ਪਰ ਅਜਿਹੀਆਂ ਸਖਸ਼ੀਅਤਾਂ ਨਾਲ ਵੀ ਵਾਪਰਨ ਵਾਲੇ ਹਾਦਸੇ ਆਏ ਦਿਨ ਸਾਹਮਣੇ ਆ ਰਹੇ ਹਨ। ਵਿਸ਼ਵ ਵਿਚ ਜਿਥੇ ਸਾਰੇ ਦੇਸ਼ਾ ਅੰਦਰ ਬਹੁਤ ਸਾਰੀਆਂ ਹਸਤੀਆਂ ਕਰੋਨਾ ਦੀ ਚਪੇਟ ਵਿੱਚ ਆਉਣ ਕਾਰਨ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਈਆਂ ਸਨ। ਉਥੇ ਹੀ ਵਾਪਰਨ ਵਾਲੇ ਸੜਕ ਹਾਦਸੇ ਬਿਮਾਰੀਆਂ ਅਤੇ ਕਈ ਹੋਰ ਹਾਦਸੇ ਵੀ ਕਈ ਹਸਤੀਆਂ ਦੀ ਜਾਨ ਲੈ ਰਹੇ ਹਨ।
ਇਸ ਸੰਸਾਰ ਤੋਂ ਜਾਣ ਵਾਲੀਆਂ ਇਨ੍ਹਾਂ ਹਸਤੀਆਂ ਦੀ ਕਮੀ ਉਨ੍ਹਾਂ ਦੇ ਵੱਖ-ਵੱਖ ਖੇਤਰਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਵਿੱਚ ਨਾ ਪੂਰਾ ਹੋਣ ਵਾਲਾ ਘਾਟਾ ਹੈ। ਹੁਣ ਚੋਟੀ ਦੇ ਮਸ਼ਹੂਰ ਕ੍ਰਿਕਟ ਕਪਤਾਨ ਦੀ ਹੋਈ ਅਚਾਨਕ ਮੌਤ ਨਾਲ ਖੇਡ ਜਗਤ ਵਿਚ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਸ੍ਰੀਲੰਕਾ ਦੇ ਪਹਿਲੇ ਟੈਸਟ ਕਪਤਾਨ ਬਾਦੁਲਾ ਵਰਣਪੂਰਾ ਦਾ ਕੋਲੰਬੋ ਵਿਚ ਦਿਹਾਂਤ ਹੋਣ ਦੀ ਖਬਰ ਸਾਹਮਣੇ ਆਈ ਹੈ। ਦੱਸਿਆ ਗਿਆ ਹੈ ਕਿ ਉਨ੍ਹਾਂ ਨੂੰ ਜਿੱਥੇ ਸ਼ੂਗਰ ਦੀ ਕਾਫ਼ੀ ਸਮੇਂ ਤੋਂ ਸਮੱਸਿਆ ਆ ਰਹੀ ਸੀ ਉਸ ਦੇ ਕਾਰਨ ਹੀ ਉਨ੍ਹਾਂ ਦੇ ਪੈਰ ਦੀ ਸਮੱਸਿਆ ਵੀ ਕਾਫੀ ਵੱਧ ਗਈ ਸੀ ਜਿਸ ਕਾਰਨ ਉਨ੍ਹਾਂ ਦਾ ਪੈਰ ਵੀ ਕੱਟਣਾ ਪਿਆ ਸੀ।
ਕਿਉਂਕਿ 68 ਸਾਲਾਂ ਦੇ ਇਸ ਕ੍ਰਿਕਟ ਕਪਤਾਨ ਦੇ ਸਰੀਰ ਵਿੱਚ ਸ਼ੂਗਰ ਦਾ ਪੱਧਰ ਕਾਫੀ ਵਧ ਜਾਣ ਕਾਰਨ ਉਨ੍ਹਾਂ ਦੇ ਖੂਨ ਦੇ ਸੰਚਾਰ ਵਿੱਚ ਸਮੱਸਿਆ ਪੈਦਾ ਹੋ ਗਈ ਸੀ। ਜਿੱਥੇ ਉਹ ਹਸਪਤਾਲ ਵਿਚ ਜੇਰੇ ਇਲਾਜ ਸਨ। ਉਥੇ ਹੀ ਉਨ੍ਹਾਂ ਦਾ ਦਿਹਾਂਤ ਹੋ ਗਿਆ। ਉਨ੍ਹਾਂ ਦੇ ਦਿਹਾਂਤ ਦੀ ਖਬਰ ਸੁਣਦੇ ਹੀ ਵੱਖ ਵੱਖ ਦੇਸ਼ਾਂ ਦੇ ਖਿਡਾਰੀਆਂ ਵੱਲੋਂ ਉਨ੍ਹਾਂ ਦੇ ਪਰਿਵਾਰ ਨਾਲ ਹਮਦਰਦੀ ਜ਼ਾਹਿਰ ਕੀਤੀ ਗਈ ਹੈ। ਉਨ੍ਹਾਂ ਦੇ ਦਿਹਾਂਤ ਦੀ ਖਬਰ ਸੁਣਦੇ ਹੀ ਉਨ੍ਹਾਂ ਬਾਰੇ ਦੁੱਖ ਜ਼ਾਹਿਰ ਕਰਦੇ ਹੋਏ ਐੱਸ ਐਲ ਸੀ ਪਰਮੁੱਖ ਸ਼ੰਮੀ ਸਿਲਵਾ ਵੱਲੋਂ ਆਖਿਆ ਗਿਆ ਹੈ ਕਿ ਉਨ੍ਹਾਂ ਦਾ ਦਿਹਾਂਤ ਕ੍ਰਿਕਟ ਜਗਤ ਨੂੰ ਕਦੇ ਵੀ ਨਾ ਪੂਰਾ ਹੋਣ ਵਾਲਾ ਘਾਟਾ ਹੈ।
ਕਿਉਂਕਿ ਜਿੱਥੇ ਉਹ ਪਹਿਲੇ ਟੈਸਟ ਕਪਤਾਨ ਸਨ ਉਥੇ ਹੀ ਬਹੁਤ ਵਧੀਆ ਇਨਸਾਨ ਦੇ ਨਾਲ-ਨਾਲ ਚੰਗੇ ਕੁਮੈਂਟੇਟਰ, ਪਰਸ਼ਾਸ਼ਕ, ਕੋਚ ਅਤੇ ਕ੍ਰਿਕਟਰ ਸਨ। ਉਨ੍ਹਾਂ ਵੱਲੋਂ ਇੰਗਲੈਂਡ ਦੇ ਖਿਲਾਫ ਪਹਿਲਾ ਟੈਸਟ ਮੈਚ 1982 ਵਿੱਚ ਖੇਡਿਆ ਗਿਆ ਸੀ ਜਿਥੇ ਉਨ੍ਹਾਂ ਵੱਲੋਂ ਸ੍ਰੀ ਲੰਕਾ ਦੀ ਅਗਵਾਈ ਕੀਤੀ ਗਈ ਸੀ।
ਤਾਜਾ ਜਾਣਕਾਰੀ