BREAKING NEWS
Search

ਚੋਰ ਲਗਾ ਰਹੇ ਸੀ ਇਹ ਕਾਂਡ ਕਰਨ ਦਾ ਜੁਗਾੜ ਪਰ ਹੋ ਗਏ ਅਸਫਲ – ਪੰਜਾਬ ਪੁਲਸ ਕਰ ਰਹੀ ਕਾਰਵਾਈ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿੱਚ ਚੋਣਾਂ ਦੇ ਮਾਹੌਲ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਜਿਥੇ ਪਹਿਲਾਂ ਹੀ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕੀਤੇ ਜਾ ਰਹੇ ਹਨ ਘਟਨਾਵਾਂ ਨੂੰ ਰੋਕਣ ਵਾਸਤੇ ਅਤੇ ਹਾਈ ਅਲਰਟ ਜਾਰੀ ਕੀਤਾ ਗਿਆ ਹੈ ਅਤੇ ਪੁਲਸ ਨੂੰ ਤਾਇਨਾਤ ਕੀਤਾ ਗਿਆ ਹੈ। ਜਿਨ੍ਹਾਂ ਵੱਲੋਂ ਉਨ੍ਹਾਂ ਗੈਰ ਸਮਾਜਿਕ ਅਨਸਰਾਂ ਉਪਰ ਪੂਰੀ ਤਰਾਂ ਨਜ਼ਰ ਰੱਖੀ ਜਾ ਸਕੇ ਜੋ ਪੰਜਾਬ ਦੇ ਮਾਹੌਲ ਨੂੰ ਖਰਾਬ ਕਰਨ ਲਈ ਕਈ ਤਰ੍ਹਾਂ ਦੀਆਂ ਘਟਨਾਵਾਂ ਨੂੰ ਅੰਜ਼ਾਮ ਦੇ ਰਹੇ ਹਨ। ਪੰਜਾਬ ਵਿੱਚ ਲਗਾਤਾਰ ਲੁੱਟ-ਖੋਹ ਦੀਆਂ ਵਾਰਦਾਤਾਂ ਵਿੱਚ ਵਾਧਾ ਹੋ ਰਿਹਾ ਹੈ ਜਿਸ ਕਾਰਨ ਲੋਕਾਂ ਵਿਚ ਡਰ ਦਾ ਮਾਹੌਲ ਪੈਦਾ ਹੋ ਗਿਆ ਹੈ।

ਸਰਕਾਰ ਵੱਲੋਂ ਜਿਥੇ ਲੁੱਟ-ਖੋਹ ਅਤੇ ਚੋਰੀ ਠਗੀ ਦੀਆਂ ਘਟਨਾਵਾਂ ਨੂੰ ਰੋਕਣ ਵਾਸਤੇ ਪੁਲਿਸ ਪ੍ਰਸ਼ਾਸਨ ਚੌਕਸੀ ਵਰਤਣ ਦੇ ਆਦੇਸ਼ ਦਿੱਤੇ ਗਏ ਹਨ ਉਥੇ ਹੀ ਚੋਰਾਂ ਵੱਲੋਂ ਚੋਰੀ ਕਰਨ ਦੇ ਵੱਖ ਵੱਖ ਤਰੀਕੇ ਅਪਣਾਏ ਜਾ ਰਹੇ ਹਨ। ਹੁਣ ਚੋਰਾਂ ਵੱਲੋਂ ਇਹ ਕਾਡ ਕੀਤਾ ਜਾ ਰਿਹਾ ਸੀ ਪਰ ਅਸਫਲ ਰਹੇ ਹਨ ਜਿੱਥੇ ਪੁਲਿਸ ਕਾਰਵਾਈ ਕਰ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਮੁਕੰਦਪੁਰ ਬੰਗਾ ਰੋਡ ਤੇ ਸਥਿਤ ਪਿੰਡ ਗੁਣਾਚੌਰ ਤੋਂ ਸਾਹਮਣੇ ਆਈ ਹੈ। ਜਿੱਥੇ ਪਿੰਡ ਗੁਣਾਚੌਰ ਦੇ ਵਿੱਚ ਪੰਜਾਬ ਐਂਡ ਸਿੰਧ ਬੈਂਕ ਦੀ ਬਰਾਂਚ ਦਾ ਏ ਟੀ ਐਮ ਹੈ।

ਉਥੇ ਹੀ ਬੀਤੀ ਰਾਤ ਕੁੱਝ ਲੁਟੇਰਿਆਂ ਵੱਲੋਂ ਲੁੱਟ ਦੀ ਘਟਨਾ ਨੂੰ ਅੰਜ਼ਾਮ ਦੇਣ ਵਾਸਤੇ ਕਾਫੀ ਹੱਦ ਤਕ ਏ ਟੀ ਮਸ਼ੀਨ ਨੂੰ ਨੁਕਸਾਨ ਪਹੁੰਚਾਇਆ ਗਿਆ ਹੈ ਪਰ ਇਸ ਵਿੱਚ ਅਸਫਲ ਰਹੇ ਹਨ ਅਤੇ ਫ਼ਿਲਮ ਦਾ ਪੈਸਾ ਜ਼ਮੀਨ ਵਿੱਚ ਬਿਲਕੁਲ ਸੁਰੱਖਿਅਤ ਹੈ। ਇਸ ਦੀ ਜਾਣਕਾਰੀ ਬੈਂਕ ਦੇ ਮੈਨੇਜਰ ਵੱਲੋਂ ਪੁਲਿਸ ਨੂੰ ਦਿੱਤੀ ਗਈ ਹੈ ਜਿਸ ਵੱਲੋਂ ਮੌਕੇ ਤੇ ਪਹੁੰਚ ਕੇ ਇਸ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਫਿੰਗਰ ਪ੍ਰਿੰਟ ਮਾਹਿਰਾਂ ਦੇ ਜ਼ਰੀਏ ਦੋਸ਼ੀਆਂ ਦੀ ਭਾਲ ਕੀਤੀ ਜਾ ਰਹੀ ਹੈ।

ਪੁਲਿਸ ਵੱਲੋਂ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਨੂੰ ਵੀ ਖੰਗਾਲਿਆ ਜਾ ਰਿਹਾ ਹੈ ਜਿਸ ਦੇ ਜ਼ਰੀਏ ਦੋਸ਼ੀਆਂ ਨੂੰ ਕਾਬੂ ਕੀਤਾ ਜਾ ਸਕੇ। ਬੈਂਕ ਮੈਨੇਜਰ ਨੂੰ ਦੱਸਿਆ ਗਿਆ ਹੈ ਕਿ ਜਿੱਥੇ ਲੁਟੇਰੇ ਇਸ ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇਣ ਵਿਚ ਅਸਫਲ ਰਹੇ ਹਨ ਉੱਥੇ ਹੀ ਮਸ਼ੀਨ ਨੂੰ ਕਾਫ਼ੀ ਨੁਕਸਾਨ ਪਹੁੰਚਾਇਆ ਗਿਆ ਹੈ।



error: Content is protected !!