ਪੂਰੇ ਭਾਰਤ ‘ਚ ਭਿਆਨਕ ਗਰਮੀ ਦਾ ਕਹਿਰ ਜਾਰੀ ਹੈ। ਗਰਮੀ ਦੇ ਕਹਿਰ ਨੂੰ ਦੇਖਦੇ ਹੋਏ ਰਾਜਸਥਾਨ ਅਤੇ ਹੋਰ ਕਈ ਸੂਬਿਆਂ ‘ਚ ਰੈੱਡ ਅਲਰਟ ਜਾਰੀ ਕੀਤਾ ਹੈ ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼, ਦਿੱਲੀ ਅਤੇ ਮੱਧ ਪ੍ਰਦੇਸ਼ ‘ਚ ਵੀ ਗਰਮੀ ਦਾ ਕਹਿਰ ਵੇਖਣ ਨੂੰ ਮਿਲ ਰਿਹਾ ਹੈ । ਇਸੇ ਵੇਲੇ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਵਿੱਚ ਅੰਤਾਂ ਦੀ ਗਰਮੀ ਪੈ ਰਹੀ ਹੈ ਅਤੇ ਲੋਕਾਂ ਦਾ ਜਿਊਣਾ ਵੀ ਔਖਾ ਹੋਇਆ ਪਿਆ ਹੈ । ਇਸ ਸਮੇਂ ਗਰਮ ਹਵਾਵਾਂ ਅਤੇ ਲੂ ਕਾਰਨ ਸਵੇਰੇ ਹੀ ਸੜਕਾਂ ‘ਤੇ ਕਰਫਿਊ ਵਾਲਾ ਮਾਹੌਲ ਬਣ ਜਾਂਦਾ ਹੈ ।
ਇੰਨੀ ਜਿਆਦਾ ਗਰਮੀ ਪੈਣ ਕਾਰਨ ਲੋਕਾਂ ਦਾ ਘਰਾਂ ਤੋਂ ਬਾਹਰ ਨਿਕਲਣਾ ਵੀ ਔਖਾ ਹੋਇਆ ਪਿਆ ਹੈ, ਪਰ ਇਸ ਮੌਸਮ ਤੋਂ ਲੋਕਾਂ ਨੂੰ ਜਲਦ ਹੀ ਰਾਹਤ ਮਿਲਣ ਵਾਲੀ ਹੈ । ਇਸ ਮਾਮਲੇ ਸਬੰਧੀ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮੌਸਮ ਵਿਭਾਗ ਦੀ ਮੁਖੀ ਡਾ. ਪ੍ਰਭਜੋਤ ਕੌਰ ਸਿੱਧੂ ਨੇ ਦੱਸਿਆ ਕਿ 4 ਜੂਨ ਤੋਂ ਸੂਬੇ ਵਿੱਚ ਗਰਮੀ ਤੋਂ ਕੁਝ ਰਾਹਤ ਮਿਲੇਗੀ ਅਤੇ ਠੰਡੀਆਂ ਹਵਾਵਾਂ ਵੀ ਚੱਲਣਗੀਆਂ । ਉਨ੍ਹਾਂ ਨੇ ਦੱਸਿਆ ਕਿ ਇਨ੍ਹਾਂ ਠੰਡੀਆਂ ਹਵਾਵਾਂ ਨਾਲ ਸੂਬੇ ਵਿੱਚ ਕਈ ਥਾਵਾਂ ‘ਤੇ ਹਲਕਾ ਮੀਂਹ ਵੀ ਪੈ ਸਕਦਾ ਹੈ ।
ਉਨ੍ਹਾਂ ਨੇ ਦੱਸਿਆ ਕਿ ਬੀਤੀ 31 ਮਈ ਨੂੰ ਪਾਰਾ 45 ਡਿਗਰੀ ਤੱਕ ਪਹੁੰਚ ਗਿਆ ਸੀ, ਜਿਸ ਕਾਰਨ ਲੋਕਾਂ ਨੂੰ ਗਰਮੀ ਨਾਲ ਜੂਝਣਾ ਪਿਆ, ਪਰ ਹੁਣ ਆਉਣ ਵਾਲੇ ਦਿਨਾਂ ਵਿੱਚ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲ ਸਕਦੀ ਹੈ । ਉਨ੍ਹਾਂ ਦਾ ਕਹਿਣਾ ਹੈ ਕਿ ਜੂਨ ਦੇ ਮਹੀਨੇ ਤੋਂ ਬਾਅਦ ਪਾਰਾ ਥੋੜਾ ਡਿਗੇਗਾ, ਜਿਸ ਨਾਲ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲੇਗੀ ।
ਜ਼ਿਕਰਯੋਗ ਹੈ ਕਿ ਵੱਧ ਰਹੀ ਗਰਮੀ ਦਾ ਅਸਰ ਸਾਡੇ ਵਾਤਾਵਰਨ ‘ਤੇ ਪੈ ਰਿਹਾ ਹੈ, ਜਿਸ ਨਾਲ ਸੋਕੇ ਦਾ ਦਾਇਰਾ ਵੀ ਵਧਦਾ ਜਾ ਰਿਹਾ ਹੈ । ਹਰ ਸਾਲ ਇਸ ਵਿੱਚ ਵਾਧਾ ਹੋ ਰਿਹਾ ਹੈ । ਭਾਰਤ ਦਾ ਲਗਭਗ 42 ਫ਼ੀਸਦੀ ਹਿੱਸਾ ਅਸਾਧਾਰਣ ਤੌਰ ’ਤੇ ਸੋਕੇ ਦੀ ਮਾਰ ਹੇਠ ਚੱਲ ਰਿਹਾ ਹੈ । ਇਹ ਪਿਛਲੇ ਵਰ੍ਹੇ ਦੇ ਮੁਕਾਬਲੇ 6 ਫ਼ੀਸਦੀ ਵੱਧ ਹੈ ।
Home ਤਾਜਾ ਜਾਣਕਾਰੀ ਚੰਗੀ ਖ਼ਬਰ: ਇਸ ਦਿਨ ਪੰਜਾਬ ਚ’ ਆਵੇਗਾ ਭਾਰੀ ਮੀਂਹ ਤੇ ਲੋਕਾਂ ਨੂੰ ਭਿਆਨਕ ਗਰਮੀ ਤੋਂ ਮਿਲੇਗੀ ਵੱਡੀ ਰਾਹਤ,ਦੇਖੋ ਪੂਰੀ ਖ਼ਬਰ ਤੇ ਸ਼ੇਅਰ ਕਰੋ
ਤਾਜਾ ਜਾਣਕਾਰੀ