BREAKING NEWS
Search

ਚੰਨੀ ਸਰਕਾਰ ਨੇ ਪੰਜਾਬ ਚ ਕਰਤਾ ਵੱਡਾ ਐਲਾਨ 600 ਰੁਪਏ ਵਿਚ ਮਿਲੇਗੀ ਇਹ ਸਹੂਲਤ – ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਸਰਕਾਰ ਵੱਲੋਂ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਜਿੱਥੇ ਬਹੁਤ ਸਾਰੇ ਐਲਾਨ ਕੀਤੇ ਜਾ ਰਹੇ ਹਨ। ਉਥੇ ਹੀ ਵੱਖ ਵੱਖ ਵਿਭਾਗਾਂ ਦੇ ਵਿੱਚ ਨੌਜਵਾਨਾਂ ਦੀ ਤੈਨਾਤੀ ਵੀ ਕੀਤੀ ਜਾ ਰਹੀ ਹੈ। ਜਿੱਥੇ ਸਰਕਾਰ ਵੱਲੋਂ ਕ੍ਰੋਨਾ ਦੇ ਦੌਰ ਵਿੱਚ ਲੋਕਾਂ ਦੀ ਸਿਹਤ ਸਬੰਧੀ ਸਮੱਸਿਆ ਨੂੰ ਵੇਖਦੇ ਹੋਏ ਬਹੁਤ ਸਾਰੇ ਨੌਜਵਾਨਾਂ ਨੂੰ ਭਰਤੀ ਕੀਤਾ ਗਿਆ ਸੀ। ਜਿਸ ਸਦਕਾ ਲੋਕਾਂ ਨੂੰ ਸਿਹਤ ਸਬੰਧੀ ਕਿਸੇ ਵੀ ਸਮੱਸਿਆ ਵਿੱਚ ਕੋਈ ਵੀ ਮੁਸ਼ਕਲ ਪੇਸ਼ ਨਾ ਆਵੇ। ਉਥੇ ਹੀ ਸਾਰੇ ਸਰਕਾਰੀ ਤੇ ਨਿੱਜੀ ਹਸਪਤਾਲਾਂ ਨੂੰ ਵੀ ਮਰੀਜ਼ਾਂ ਦਾ ਇਲਾਜ ਕਰਨ ਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਸਨ। ਪਰ ਪੰਜਾਬ ਵਿੱਚ ਕਰੋਨਾ ਤੋਂ ਇਲਾਵਾ ਹੋਰ ਵੀ ਬਹੁਤ ਸਾਰੀਆਂ ਬੀ-ਮਾ-ਰੀ-ਆਂ ਦਸਤਕ ਦੇ ਰਹੀਆਂ ਹਨ ਜਿਸ ਕਾਰਨ ਲੋਕਾਂ ਵਿਚ ਡਰ ਦਾ ਮਾਹੌਲ ਦੇਖਿਆ ਜਾ ਰਿਹਾ ਹੈ।

ਹੁਣ ਚੰਨੀ ਸਰਕਾਰ ਵੱਲੋਂ ਪੰਜਾਬ ਵਿੱਚ ਇਹ ਵੱਡਾ ਐਲਾਨ ਕੀਤਾ ਗਿਆ ਹੈ ਜਿੱਥੇ ਇਹ ਸਹੂਲਤ ਹੁਣ 600 ਰੁਪਏ ਵਿੱਚ ਦਿੱਤੀ ਜਾਵੇਗੀ ਜਿਸ ਬਾਰੇ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿਥੇ ਪੰਜਾਬ ਵਿੱਚ ਡੇਂਗੂ ਦੇ ਮਰੀਜ਼ਾਂ ਦੀ ਗਿਣਤੀ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ ਉਥੇ ਹੀ ਸਰਕਾਰ ਨੂੰ ਵੀ ਚਿੰਤਾ ਪੈ ਗਈ ਹੈ। ਇਸ ਲਈ ਲੋਕਾਂ ਨੂੰ ਅਪੀਲ ਕੀਤੀ ਜਾ ਰਹੀ ਹੈ ਕੇ ਘਰਾਂ ਵਿੱਚ ਪਾਣੀ ਨੂੰ ਇਕੱਠੇ ਨਾ ਹੋਣ ਦਿੱਤਾ ਜਾਵੇ। ਜਿਸ ਸਦਕਾ ਡੇਂਗੂ ਦੇ ਫੈਲਾਅ ਨੂੰ ਰੋਕਿਆ ਜਾ ਸਕੇ।

ਉਥੇ ਹੀ ਅੱਜ ਪੰਜਾਬ ਦੇ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਵਲੋ ਇਕ ਮੀਟਿੰਗ ਕੀਤੀ ਗਈ ਹੈ ਜਿਸ ਵਿੱਚ ਸਾਰੇ ਜ਼ਿਲ੍ਹਾ ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਕੁਝ ਨਿਰਦੇਸ਼ ਜਾਰੀ ਕੀਤੇ ਗਏ ਹਨ। ਜਿੱਥੇ ਉਨ੍ਹਾਂ ਵੱਲੋਂ ਡੇਂਗੂ ਦੇ ਟੈਸਟ ਕਰਨ ਲਈ ਸਾਰੇ ਨਿੱਜੀ ਹਸਪਤਾਲਾਂ ਨੂੰ ਅਤੇ ਲੈਬੋਰਟਰੀਆਂ ਨੂੰ ਡੇਂਗੂ ਟੈਸਟ ਵਾਸਤੇ 600 ਰੁਪਏ ਦੀ ਕੀਮਤ ਨਿਰਧਾਰਤ ਕਰ ਦਿੱਤੀ ਗਈ ਹੈ। ਤਾਂ ਜੋ ਲੋਕ ਆਪਣਾ ਡੇਂਗੂ ਦਾ ਟੈਸਟ ਕਰਵਾ ਸਕਣ।

ਉਥੇ ਹੀ ਉਨ੍ਹਾਂ ਵੱਲੋਂ ਸਰਕਾਰੀ ਵਿਭਾਗਾਂ ਤੇ ਪੇਂਡੂ ਵਿਕਾਸ ਅਧਿਕਾਰੀਆਂ ਨੂੰ ਵੀ ਡੇਂਗੂ ਅਤੇ ਮਲੇਰੀਏ ਨੂੰ ਠੱਲ ਪਾਉਣ ਲਈ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ, ਜਿਸ ਸਦਕਾ ਡੇਂਗੂ ਅਤੇ ਮਲੇਰੀਆ ਦੇ ਫੈਲਾਅ ਨੂੰ ਰੋਕਿਆ ਜਾ ਸਕੇ। ਜਿਸ ਵਾਸਤੇ ਉਨ੍ਹਾਂ ਵੱਲੋਂ ਜਲਦੀ ਫੌਗਿੰਗ ਮਸ਼ੀਨ ਅਤੇ ਹੋਰ ਉਪਕਰਣਾਂ ਨੂੰ ਖਰੀਦੇ ਜਾਣ ਵਾਸਤੇ ਆਦੇਸ਼ ਦਿੱਤੇ ਗਏ ਹਨ। ਜਿਸ ਸਦਕਾ ਡੇਂਗੂ ਦੇ ਖਤਰੇ ਨੂੰ ਕਾਬੂ ਕੀਤਾ ਜਾ ਸਕੇ। ਉਨ੍ਹਾਂ ਵੱਲੋਂ ਸੂਬੇ ਅੰਦਰ ਡੇਂਗੂ ਦੇ ਵੱਧ ਰਹੇ ਖਤਰੇ ਨਾਲ ਨਜਿੱਠਣ ਵਾਸਤੇ ਮੀਟਿੰਗ ਵੀ ਕੀਤੀ ਗਈ ਹੈ।error: Content is protected !!