ਪੰਜਾਬ ਦੀ ਧੀ ਨੇ ਇਸ ਅਨੋਖੇ ਤਰੀਕੇ ਨਾਲ ਦੁਨੀਆਂ ਨੂੰ ਕਿਹਾ ਅਲਵਿਦਾ
ਜਲੰਧਰ : ਛੋਟੀ ਉਮਰ ਵਿਚ ਬੜੇ ਡੂੰਘੇ ਅਰਥਾਂ ਵਾਲੀ ਕਵਿਤਾ ਰਚਣ ਵਾਲੀ ਗੁਰਪ੍ਰੀਤ ਗੀਤ ਅੱਜ ਦੁਨੀਆਂ ਨੂੰ ਅਲਵਿਦਾ ਕਹਿ ਗਈ ਹੈ। ਉਹ ਕੈਂਸਰ ਨਾਲ ਜੂਝ ਰਹੀ ਸੀ ਤੇ ਪਿਛਲੇ ਕੁਝ ਸਮੇਂ ਤੋਂ ਹਸਪਤਾਲ ਵਿਚ ਇਲਾਜ ਚੱਲ ਰਿਹਾ ਸੀ, ਜਿੱਥੇ ਸੋਮਵਾਰ ਉਸਦਾ ਦੇਹਾਂਤ ਹੋ ਗਿਆ।
ਜ਼ਿਕਰਯੋਗ ਹੈ ਕਿ ਉਸ ਦੀ ਪਹਿਲੀ ਕਿਤਾਬ ਸੁਪਨਿਆਂ ਦੇ ਦਸਤਖ਼ਤ ਹਾਲੇ ਸੋਮਵਾਰ ਹੀ ਛਪ ਕੇ ਆਈ ਸੀ ਤੇ ਜਲਦੀ ਹੀ ਰਿਲੀਜ਼ ਹੋਣੀ ਸੀ।ਮਰਨ ਤੋਂ ਪਹਿਲਾਂ ਉਸਨੇ ਆਪਣੀ ਕਿਤਾਬ ਨੂੰ ਦੇਖਿਆ ਵੀ ਨਹੀਂ ਸੀ ਫਿਰ ਉਸਦੇ ਮਰਨ ਤੋਂ ਬਾਅਦ ਮਾਪਿਆਂ ਨੇ ਉਸਦੀ ਲੋਥ ਨਾਲ ਕਿਤਾਬ ਰੱਖਕੇ ਇਕ ਤਸਵੀਰ ਵੀ ਸ਼ੋਸ਼ਲ ਮੀਡੀਆ ਤੇ ਸ਼ੇਅਰ ਕੀਤੀ। ਜ਼ਿਲ੍ਹਾਂ ਜਲੰਧਰ ਦੇ ਆਦਮਪੁਰ ਨਾਲ ਸਬੰਧਤ ਇਸ ਹੋਣਹਾਰ ਕਵਿੱਤਰੀ ਦੇ ਦੇਹਾਂਤ ਦੀ ਖ਼ਬਰ ਮਿਲਦਿਆਂ ਹੀ ਦੇਸ਼ ਵਿਦੇਸ਼ ਵਿਚ ਵਸਦੇ ਲੇਖਕਾਂ ਤੇ ਸਾਹਿਤ ਪ੍ਰੇਮੀਆਂ ਵਿਚ ਸ਼ੋਕ ਦੀ ਲਹਿਰ ਦੌੜ ਗਈ।
ਇਸ ਦੇ ਨਾਲ ਹੀ ਦੱਸ ਦਈਏ ਕਿ ਗੁਰਪ੍ਰੀਤ ਗੀਤ ਦੇ ਦੇਹਾਂਤ ਨੂੰ ਲੈ ਕੇ ਹਰਸਿਮਰਤ ਕੌਰ ਬਾਦਲ ਨੇ ਵੀ ਦੁੱਖ ਪ੍ਰਗਟਾਇਆ ਹੈ ਅਤੇ ਗੁਰਪ੍ਰੀਤ ਗੀਤ ਦੀ ਇਸ ਖ਼ਬਰ ਨੂੰ ਆਪਣੇ ਫੇਸਬੁੱਕ ਪੇਜ਼ ਤੇ ਸਾਂਝਾ ਕੀਤਾ ਹੈ।
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

ਤਾਜਾ ਜਾਣਕਾਰੀ