ਦੇਖੋ ਸ਼ਾਨਦਾਰ ਤਸਵੀਰਾਂ

ਜਲੰਧਰ : ਕੋਰੋਨਾ ਵਾਇਰਸ ਕਾਰਨ ਦੇਸ਼ ਭਰ ਵਿਚ ਪੂਰੀ ਤਰ੍ਹਾਂ ਲਾਕ ਡਾਊਨ ਹੈ, ਜਿਸ ਕਾਰਨ ਜਿੱਥੇ ਸੜਕਾਂ ’ਤੇ ਆਵਾਜਾਈ ਪੂਰੀ ਤਰ੍ਹਾਂ ਬੰਦ ਹੈ, ਉਥੇ ਹੀ ਕਾਰਖਾਨਿਆਂ, ਫੈਕਟਰੀਆਂ ਅਤੇ ਹਰ ਤਰ੍ਹਾਂ ਦੀਆਂ ਉਦਯੋਗਿਕ ਇਕਾਈਆਂ ਨੂੰ ਬੰਦ ਕਰਨ ਕਰਕੇ ਪ੍ਰਦੂਸ਼ਣ ਹੌਲੀ-ਹੌਲੀ ਖ ਤ ਮ ਹੋ ਰਿਹਾ ਹੈ। ਇਸ ਦਾ ਅਸਰ ਦੇਸ਼ ਦੇ ਕਈ ਸੂਬਿਆਂ ਵਿਚ ਦੇਖਣ ਨੂੰ ਮਿਲ ਰਿਹਾ ਹੈ।

ਪ੍ਰਦੂਸ਼ਣ ਘਟਣ ਕਾਰਨ ਜਲੰਧਰ ਵਿਚ 200-250 ਕਿਲੋਮੀਟਰ ਦੂਰ ਹਿਮਾਚਲ ਦੇ ਅਸਮਾਨ ਛੂੰਹਦੇ ਬਰਫ ਨਾਲ ਲੱਦੇ ਪਹਾੜ ਵੀ ਨਜ਼ਰ ਆਉਣ ਲੱਗੇ ਹਨ। ਇਹ ਬਰਫ ਨਾਲ ਲੱਦੇ ਪਹਾੜ ਸ਼ਿਵਾਲਿਕ ਅਤੇ ਹਿਮਾਲਿਆ ਪਰਬਤ ਦੇ ਦੱਸੇ ਜਾ ਰਹੇ ਹਨ।

ਬਰਫ ਨਾਲ ਲੱਦੇ ਪਹਾੜ ਨਜ਼ਰ ਆਉਣ ਦਾ ਨਜ਼ਾਰਾ ਸਿਰਫ ਜਲੰਧਰ ’ਚ ਹੀ ਨਹੀਂ ਨਜ਼ਰ ਆ ਰਿਹਾ ਸਗੋਂ ਕਪੂਰਥਲਾ, ਲੁਧਿਆਣਾ, ਮੋਹਾਲੀ ਅਤੇ ਚੰਡੀਗੜ੍ਹ ਤੋਂ ਇਲਾਵਾ ਪੰਜਾਬ ’ਚ ਹੋਰ ਵੀ ਕਈ ਥਾਵਾਂ ’ਤੇ ਇਹ ਨਜ਼ਰਾ ਸਾਫ ਦੇਖਣ ਨੂੰ ਮਿਲ ਰਿਹਾ ਹੈ। ਚੀਨ ਤੋਂ ਸ਼ੁਰੂ ਹੋਈ ਇਸ ਮ ਹਾ ਮਾ ਰੀ ਨੇ ਭਾਵੇਂ ਮਨੁੱਖ ਨੂੰ ਘਰਾਂ ਵਿਚ ਕੈ ਦ ਕਰ ਦਿੱਤਾ ਹੈ ਪਰ ਕੁਦਰਤ ਅਤੇ ਪੰਛੀ ਸਾਫ ਵਾਤਾਵਰਣ ਦਾ ਪੂਰਾ ਅਨੰਦ ਮਾਣ ਰਹੇ ਹਨ।

ਲੋਕ ਘਰਾਂ ਦੀਆਂ ਛੱਤਾਂ ’ਤੇ ਚੜ੍ਹ ਕੇ ਜਿੱਥੇ ਪਹਾੜਾਂ ਦੀਆਂ ਤਸਵੀਰਾਂ ਖਿੱਚ ਰਹੇ ਹਨ, ਉਥੇ ਹੀ ਸੋਸ਼ਲ ਮੀਡੀਆ ’ਤੇ ਇਹ ਨਜ਼ਾਰਾ ਖੂਬ ਵਾਇਰਲ ਹੋ ਰਿਹਾ ਹੈ।

ਪੰਜਾਬ ’ਚ ਅਣਮਿੱਥੇ ਸਮੇਂ ਲਈ ਕਰਫਿਊ
ਦੱਸਣਯੋਗ ਹੈ ਕਿ ਕੋਰੋਨਾ ਵਾਇਰਸ ਦੇ ਖ ਤ ਰ ਨਾ ਕ ਪ੍ਰਭਾਵ ਨੂੰ ਰੋਕਣ ਲਈ ਜਿੱਥੇ ਪੂਰਾ ਭਾਰਤ 21 ਦਿਨਾਂ ਲਈ ਲਾਕ ਡਾਊਨ ਹੈ, ਉਥੇ ਹੀ ਪੰਜਾਬ ਸਰਕਾਰ ਵਲੋਂ ਅਣਮਿੱਥੇ ਸਮੇਂ ਲਈ ਸੂਬੇ ਵਿਚ ਕਰਫਿਊ ਲਗਾਇਆ ਗਿਆ ਹੈ। ਪੰਜਾਬ ਵਿਚ ਹੁਣ ਤਕ ਕੋਰੋਨਾ ਵਾਇਰਸ ਦੇ 48 ਮਾਮਲੇ ਸਾਹਮਣੇ ਆ ਚੁੱਕੇ ਹਨ ਜਦਕਿ ਇਸ ਨਾਲ 5 ਮੌਤਾਂ ਹੋ ਚੁੱਕੀਆਂ ਹਨ।

ਇਸ ਤੋਂ ਇਲਾਵਾ ਪੂਰੀ ਦੁਨੀਆ ਵਿਚ ਕੋਰੋਨਾ ਵਾਇਰਸ ਕਾਰਨ 53000 ਤੋਂ ਵਧੇਰੇ ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ 10 ਲੱਖ ਤੋਂ ਵਧੇਰੇ ਲੋਕ ਇਸ ਵਾਇਰਸ ਨਾਲ ਪੀ ੜ ਤ ਹਨ। ਇਸ ਤੋਂ ਇਲਾਵਾ ਦੁਨੀਆ ਭਰ ਵਿਚ ਕੋਵਿਡ-19 ਕਾਰਨ ਇਲਾਜ ਅਧੀਨ 2 ਲੱਖ ਲੋਕ ਠੀਕ ਵੀ ਹੋ ਚੁੱਕੇ ਹਨ।

Home ਤਾਜਾ ਜਾਣਕਾਰੀ ਜਲੰਧਰ ਤੋਂ ਨਜ਼ਰ ਆਉਣ ਲੱਗੇ ਬਰਫ ਨਾਲ ਲੱਦੇ ਪਹਾੜ ਕਰਫਿਊ ਕਾਰਨ ਘਟਿਆ ਪ੍ਰਦੂਸ਼ਣ – ਦੇਖੋ ਸ਼ਾਨਦਾਰ ਤਸਵੀਰਾਂ

ਤਾਜਾ ਜਾਣਕਾਰੀ
ਜਲੰਧਰ ਤੋਂ ਨਜ਼ਰ ਆਉਣ ਲੱਗੇ ਬਰਫ ਨਾਲ ਲੱਦੇ ਪਹਾੜ ਕਰਫਿਊ ਕਾਰਨ ਘਟਿਆ ਪ੍ਰਦੂਸ਼ਣ – ਦੇਖੋ ਸ਼ਾਨਦਾਰ ਤਸਵੀਰਾਂ
ByadminApril 3, 2020Comments Off on ਜਲੰਧਰ ਤੋਂ ਨਜ਼ਰ ਆਉਣ ਲੱਗੇ ਬਰਫ ਨਾਲ ਲੱਦੇ ਪਹਾੜ ਕਰਫਿਊ ਕਾਰਨ ਘਟਿਆ ਪ੍ਰਦੂਸ਼ਣ – ਦੇਖੋ ਸ਼ਾਨਦਾਰ ਤਸਵੀਰਾਂ
Previous Postਹੁਣੇ ਹੁਣੇ ਪੰਜਾਬ ਚ ਇਸ ਜਗ੍ਹਾ ਮਿਲਿਆ ਕਰੋਨਾ ਦਾ ਇਕ ਹੋਰ ਪੌਜੇਟਿਵ - ਗਿਣਤੀ ਹੋ ਗਈ 48
Next Postਅਮਰੀਕਾ ਚ ਪੰਜਾਬੀਆਂ 'ਤੇ ਕਰੋਨਾ ਦਾ ਕਹਿਰ ਪੰਜਾਬ ਦੇ ਇਸ ਇਕੋ ਪਿੰਡ ਦੇ ਲੋਕਾਂ ਦੀ ਰਾਤੀ ਹੋਈ ਮੌਤ