=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਜਲੰਧਰ ਤੋਂ ਬਾਅਦ ਹੁਣ ਇਥੋਂ ਮਿਲੇ ਇਕੱਠੇ ਇਕੋ ਥਾਂ ਤੋਂ 43 ਪੌਜੇਟਿਵ

ਹੁਣ ਇਥੋਂ ਮਿਲੇ ਇਕੱਠੇ ਇਕੋ ਥਾਂ ਤੋਂ 43 ਪੌਜੇਟਿਵ

ਲੁਧਿਆਣਾ ‘ਚ ਕੋਰੋਨਾ ਵਾਇਰਸ ਤੋਂ ਪੀੜਤ ਹੋਣ ਕਰ ਕੇ ਅੱਜ ਵੀ ਸਾਢੇ ਤਿੰਨ ਦਰਜਨ ਦੇ ਕਰੀਬ ਨਵੇਂ ਮਾਮਲੇ ਸਾਹਮਣੇ ਆਏ ਹਨ। ਸਿਵਲ ਸਰਜਨ ਡਾ. ਰਾਜੇਸ਼ ਬੱਗਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਲੁਧਿਆਣਾ ‘ਚ ਅੱਜ 43 ਨਵੇਂ ਮਰੀਜ਼ ਮਿਲੇ ਹਨ ਜਿਨ੍ਹਾਂ ‘ਚ ਲੈਬ ਜਾਂਚ ਦੌਰਾਨ ਕੋਰੋਨਾ ਪਾਜ਼ੀਟਿਵ ਪਾਇਆ ਗਿਆ ਹੈ ਅਤੇ ਉਨ੍ਹਾਂ ‘ਚ 4 ਮਰੀਜ਼ ਲੁਧਿਆਣਾ ਤੋਂ ਬਾਹਰਲੇ ਜ਼ਿਲ੍ਹਿਆਂ ਅਤੇ ਸੂਬਿਆਂ ਨਾਲ ਸਬੰਧਿਤ ਹਨ ।

ਇਹ ਵੀ ਪੜ੍ਹੋ: ਜਲੰਧਰ ’ਚ ਵਧੀ ‘ਕੋਰੋਨਾ’ ਪੀੜਤਾਂ ਦੀ ਗਿਣਤੀ, 49 ਨਵੇਂ ਮਾਮਲੇ ਮਿਲੇ
ਜਲੰਧਰ ’ਚ ਕੋਰੋਨਾ ਵਾਇਰਸ ਪੂਰੀ ਤਰ੍ਹਾਂ ਮਾਰੂ ਹੁੰਦਾ ਜਾ ਰਿਹਾ ਹੈ। ਰੋਜ਼ਾਨਾ ਜਲੰਧਰ ’ਚ ਪਾਜ਼ੇਟਿਵ ਕੇਸਾਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ। ਤਾਜ਼ਾ ਮਾਮਲੇ ’ਚ ਜਲੰਧਰ ’ਚੋਂ ਅੱਜ 49 ਕੋਰੋਨਾ ਦੇ ਸ਼ੱਕੀ ਮਰੀਜ਼ਾਂ ਦੀ ਕੋਰੋਨਾ ਦੀ ਰਿਪੋਰਟ ਪਾਜ਼ੇਟਿਵ ਆਉਣ ਦੀ ਸੂਚਨਾ ਮਿਲੀ ਹੈ। ਇਸ ਦੇ ਨਾਲ ਹੀ ਜਲੰਧਰ ’ਚ ਪਾਜ਼ੇਟਿਵ ਕੇਸਾਂ ਦਾ ਅੰਕੜਾ 1100 ਤੱਕ ਪਹੁੰਚ ਚੁੱਕਾ ਹੈ, ਜਿਨ੍ਹਾਂ ’ਚੋਂ 23 ਮਰੀਜ਼ ਕੋਰੋਨਾ ਖ਼ਿਲਾਫ਼ ਜੰਗ ਲੜਦੇ ਹੋਏ ਮੌਤ ਦੇ ਮੂੰਹ ’ਚ ਜਾ ਚੁੱਕੇ ਹਨ। ਅੱਜ ਮਿਲੇ 49 ਕੇਸਾਂ ’ਚ 18 ਦੇ ਲਗਭਗ ਆਰਮੀ ਦੇ ਦੱਸੇ ਜਾ ਰਹੇ ਹਨ ਅਤੇ 10 ਰੋਗੀ ਮਖਦੂਮਪੁਰਾ ਦੇ ਸ਼ਾਮਲ ਹਨ।

ਜਲੰਧਰ ’ਚ ਜਿੱਥੇ ਅੱਜ 49 ਲੋਕਾਂ ਦੀ ਰਿਪੋਰਟ ਕੋਰੋਨਾ ਪਾਜ਼ੇਟਿਵ ਪਾਈ ਗਈ ਹੈ, ਉਥੇ ਹੀ 558 ਕੋਰੋਨਾ ਦੇ ਸ਼ੱਕੀ ਮਰੀਜ਼ਾਂ ਦੀ ਰਿਪੋਰਟ ਨੈਗੇਟਿਵ ਵੀ ਪਾਈ ਗਈ ਹੈ। ਸਿਹਤ ਮਹਿਕਮੇ ਨੂੰ ਫਰੀਦਕੋਟ ਮੈਡੀਕਲ ਕਾਲਜ ਤੋਂ ਕੋਰੋਨਾ ਵਾਇਰਸ ਦੇ ਸ਼ੱਕੀ ਮਰੀਜ਼ਾਂ ਦੀ 558 ਲੋਕਾਂ ਦੀਆਂ ਰਿਪੋਰਟਾਂ ਨੈਗੇਟਿਵ ਪ੍ਰਾਪਤ ਹੋਈਆਂ ਹਨ।

ਇਥੇ ਦੱਸ ਦੇਈਏ ਕੱਲ੍ਹ ਜਲੰਧਰ ’ਚ ਕੋਰੋਨਾ ਦੇ ਕੁੱਲ 38 ਕੇਸ ਪਾਜ਼ੇਟਿਵ ਪਾਏ ਗਏ ਸਨ, ਜਿਨ੍ਹਾਂ ’ਚ ਸ਼ਾਹਕੋਟ ਦੇ ਐੱਸ. ਡੀ. ਐੱਮ. ਅਤੇ ਜਲੰਧਰ ਦਿਹਾਤੀ ਦੇ ਐੱਸ. ਐੱਸ. ਪੀ. ਨਵਜੋਤ ਸਿੰਘ ਮਾਹਲ ਵੀ ਸ਼ਾਮਲ ਸਨ। ਜਲੰਧਰ ’ਚ ਵੱਡੇ ਅਧਿਕਾਰੀਆਂ ਦੀਆਂ ਰਿਪੋਰਟਾਂ ਕੋਰੋਨਾ ਪਾਜ਼ੇਟਿਵ ਆਉਣ ਤੋਂ ਬਾਅਦ ਜਲੰਧਰ ’ਚ ਜਿੱਥੇ ਪੁਲਸ ਪ੍ਰਸ਼ਾਸਨ ਨੂੰ ਭਾਜੜਾਂ ਪੈ ਗਈ ਗਈਆਂ ਹਨ, ਉਥੇ ਹੀ ਸਿਹਤ ਮਹਿਕਮਾ ਵੀ ਪੂਰੀ ਤਰ੍ਹਾਂ ਚੌਕਸ ਹੋ ਗਿਆ ਹੈ।




error: Content is protected !!