ਦਿੱਲੀ ਦੇ ਰੋਹਿਣੀ ਇਲਾਕੇ ਵਿੱਚ ਸੈਕਸ ਰੈਕੇਟ ਦਾ ਖ਼ੁਲਾਸਾ ਹੋਇਆ ਹੈ। ਇਹ ਸੈਕਸ ਰੈਕੇਟ ਇੱਕ ਮਾਲ ਦੇ ਸਪਾ ਸੈਂਟਰ ਵਿੱਚ ਚਲਾਇਆ ਜਾ ਰਿਹਾ ਸੀ। ਇਸ ਮਾਮਲੇ ਵਿੱਚ ਪੁਲਿਸ ਤੇ ਮਹਿਲਾ ਕਮਿਸ਼ਨ ਦੀ ਟੀਮ ਨੇ 11 ਲੜਕੀਆਂ ਨੂੰ ਹਿਰਾਸਤ ਵਿੱਚ ਲਿਆ ਹੈ। ਹਾਲਾਂਕਿ ਪੁੱਛਗਿੱਛ ਤੋਂ ਬਾਅਦ ਸਾਰੀਆਂ ਕੁੜੀਆਂ ਨੂੰ ਰਿਹਾਅ ਕੀਤਾ ਗਿਆ ਹੈ।
ਦਿੱਲੀ ਮਹਿਲਾ ਕਮਿਸ਼ਨ ਨੂੰ ਇਹ ਜਾਣਕਾਰੀ ਮਿਲੀ ਸੀ ਕਿ ਸਪਾ ਸੈਂਟਰ ਦੇ ਨਾਂ ਉੱਤੇ ਸੈਕਸ ਰੈਕੇਟ ਚਲਾਇਆ ਜਾ ਰਿਹਾ ਹੈ। ਜਾਣਕਾਰੀ ਮਿਲਣ ਬਾਅਦ ਮਹਿਲਾ ਕਮਿਸ਼ਨ ਦੀ ਟੀਮ ਨੇ ਮੌਕੇ ‘ਤੇ ਪਹੁੰਚ ਕੀਤੀ ਤੇ ਇਸ ਬਾਰੇ ਪੁਲਿਸ ਨੂੰ ਸੂਚਿਤ ਕੀਤਾ। ਜਾਣਕਾਰੀ ਮਿਲਦਿਆਂ ਹੀ ਪੁਲਿਸ ਦੀ ਟੀਮ ਨੇ ਮਾਲ ‘ਤੇ ਪਹੁੰਚ ਕੇ 11 ਲੜਕੀਆਂ ਤੋਂ ਪੁੱਛਗਿੱਛ ਕੀਤੀ।
ਦਰਅਸਲ ਇੱਕ ਪੱਤਰਕਾਰ ਨੇ ਮਹਿਲਾ ਕਮਿਸ਼ਨ ਨੂੰ ਇਸ ਘਟਨਾ ਬਾਰੇ ਸੂਚਿਤ ਕੀਤਾ ਸੀ। ਇਸ ਕੇਸ ਵਿੱਚ ਇੱਕ ਐਫਆਈਆਰ ਵੀ ਦਰਜ ਕੀਤੀ ਗਈ ਹੈ। ਦੱਸ ਦੇਈਏ ਕਿ ਜਦੋਂ ਪੱਤਰਕਾਰ ਸਪਾ ਸੈਂਟਰ ਗਿਆ ਤਾਂ ਸਪਾ ਵੱਲੋਂ ਉਸ ਨੂੰ ਵੱਖ-ਵੱਖ ਕੀਮਤ ‘ਤੇ ਵੱਖ-ਵੱਖ ਲੜਕੀਆਂ ਦੀ ਪੇਸ਼ਕਸ਼ ਕੀਤੀ ਗਈ ਸੀ।
ਦਿੱਲੀ ਮਹਿਲਾ ਕਮਿਸ਼ਨ ਦੀ ਪ੍ਰਧਾਨ ਸਵਾਤੀ ਮਲੀਵਾਲੀ ਨੇ ਪੁਲਿਸ ਨੂੰ ਨੋਟਿਸ ਜਾਰੀ ਕਰ ਕੇ ਜਵਾਬ ਮੰਗਿਆ ਹੈ ਕਿ ਲੜਕੀਆਂ ਨੂੰ ਗ੍ਰਿਫਤਾਰ ਕਿਉਂ ਨਹੀਂ ਕੀਤਾ ਗਿਆ? ਮਹਿਲਾ ਕਮਿਸ਼ਨ ਨੇ ਇਸ ਸਬੰਧ ਵਿੱਚ ਮਹਿਲਾ ਅਤੇ ਬਾਲ ਵਿਕਾਸ ਮੰਤਰਾਲੇ ਨੂੰ ਇਕ ਪੱਤਰ ਲਿਖਿਆ ਹੈ ਤੇ ਕਿਹਾ ਹੈ ਕਿ ਉਨ੍ਹਾਂ ਨੂੰ ਇਸ ਮਾਮਲੇ ‘ਤੇ ਨੋਟਿਸ ਲੈਣਾ ਚਾਹੀਦਾ ਹੈ।

ਤਾਜਾ ਜਾਣਕਾਰੀ