ਆਈ ਤਾਜ਼ਾ ਵੱਡੀ ਖਬਰ
ਦੇਸ਼ ਅੰਦਰ ਜਿਥੇ ਵੱਖ-ਵੱਖ ਸੂਬਿਆਂ ਵਿੱਚ ਬਹੁਤ ਸਾਰੀਆਂ ਧਾਰਮਿਕ ਸੰਸਥਾਵਾਂ ਅਤੇ ਡੇਰਿਆਂ ਦਾ ਬੋਲਬਾਲਾ ਹੈ। ਉੱਥੇ ਹੀ ਬਹੁਤ ਸਾਰੀਆਂ ਸੰਸਥਾਵਾਂ ਵੱਲੋਂ ਜਿਥੇ ਲੋਕਾਂ ਦੀ ਭਲਾਈ ਵਾਸਤੇ ਹੀ ਸਲਾਘਾਯੋਗ ਕਦਮ ਚੁੱਕੇ ਜਾ ਰਹੇ ਹਨ। ਪਰ ਕਈ ਸੰਸਥਾਵਾਂ ਆਪਣੀ ਘਟੀਆ ਕਾਰਗੁਜ਼ਾਰੀ ਦੇ ਚਲਦਿਆਂ ਹੋਇਆਂ ਸਭ ਪਾਸਿਆਂ ਤੋਂ ਵਿਵਾਦਾਂ ਦੇ ਵਿਚ ਘਿਰੀਆ ਹੋਈਆਂ ਹਨ। ਜਿਸ ਦੇ ਚਲਦੇ ਹੋਏ ਉਹਨਾਂ ਸੰਸਥਾਵਾਂ ਦੇ ਮੁੱਖੀਆਂ ਨੂੰ ਵੀ ਕਈ ਤਰਾਂ ਦੇ ਅਪਰਾਧਿਕ ਮਾਮਲਿਆਂ ਦੇ ਤਹਿਤ ਦੋਸ਼ੀ ਕਰਾਰ ਦਿੰਦੇ ਹੋਏ ਜੇਲ੍ਹਾਂ ਵਿੱਚ ਬੰਦ ਕੀਤਾ ਗਿਆ ਹੈ।
ਅਜਿਹੀਆਂ ਹਰਕਤਾਂ ਦੇ ਚਲਦਿਆਂ ਹੋਇਆਂ ਜਿੱਥੇ ਉਨਾਂ ਸੰਸਥਾਵਾਂ ਨਾਲ ਜੁੜੇ ਹੋਏ ਬਹੁਤ ਸਾਰੇ ਸ਼ਰਧਾਲੂਆਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਦੀ ਹੈ। ਉੱਥੇ ਹੀ ਇਨ੍ਹਾਂ ਸੰਸਥਾਵਾਂ ਦੇ ਮੁਖੀ ਵੱਖ ਵੱਖ ਦੋਸ਼ਾਂ ਦੇ ਤਹਿਤ ਸਜ਼ਾ ਵੀ ਜੇਲਾਂ ਵਿੱਚ ਕਟ ਰਹੇ ਹਨ। ਅਜਿਹੀਆਂ ਸੰਸਥਾਵਾਂ ਦੇ ਮੁੱਖੀਆਂ ਬਾਰੇ ਆਏ ਦਿਨ ਹੀ ਕੋਈ ਨਾ ਕੋਈ ਖਬਰ ਸਾਹਮਣੇ ਆਈ ਰਹਿੰਦੀ ਹੈ। ਹੁਣ ਜੇਲ ਵਿੱਚ ਬੰਦ ਡੇਰਾ ਮੁਖੀ ਰਾਮ ਰਹੀਮ ਨੂੰ ਲੈ ਕੇ ਹਾਈਕੋਰਟ ਵੱਲੋਂ ਹੁਕਮ ਜਾਰੀ ਕਰ ਦਿੱਤੇ ਗਏ ਹਨ ਜਿਥੇ ਉਨ੍ਹਾਂ ਨੂੰ ਵੱਡੀ ਰਾਹਤ ਮਿਲੀ ਹੈ।
ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਜਿੱਥੇ ਵੱਖ-ਵੱਖ ਮਾਮਲਿਆਂ ਦੇ ਵਿਚ ਦੋਸ਼ੀ ਪਾਇਆ ਗਿਆ ਹੈ। ਉੱਥੇ ਹੀ ਪੰਚਕੂਲਾ ਦੀ ਇਕ ਵਿਸ਼ੇਸ਼ ਸੀਬੀਆਈ ਅਦਾਲਤ ਵੱਲੋਂ 2018 ਦੇ ਵਿੱਚ ਚਾਰ ਸੌ ਤੋਂ ਵਧੇਰੇ ਸਾਧੂਆਂ ਨੂੰ ਨਪੁੰਸਕ ਬਣਾਉਣ ਦਾ ਮਾਮਲਾ ਦਰਜ ਕੀਤਾ ਗਿਆ ਸੀ ਜਿਥੇ ਹੁਣ ਡੇਰਾ ਮੁਖੀ ਨੂੰ ਇਸ ਮਾਮਲੇ ਵਿਚ ਜ਼ਮਾਨਤ ਦੇ ਦਿੱਤੀ ਗਈ ਸੀ। ਪਿਛਲੇ ਚਾਰ ਸਾਲਾਂ ਤੋਂ ਚੱਲੇ ਆ ਰਹੇ ਇਸ ਮਾਮਲੇ ਨੂੰ ਜਿੱਥੇ ਸੀਬੀਆਈ ਦੀ ਅਦਾਲਤ ਵਿੱਚ ਕੁਝ ਤੱਥਾਂ ਨੂੰ ਨਜ਼ਰਅੰਦਾਜ਼ ਕੀਤੇ ਜਾਣ ਦੇ ਚਲਦਿਆਂ ਹੋਇਆਂ ਇਸ ਮਾਮਲੇ ਵਿਚ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਵੱਡੀ ਰਾਹਤ ਦਿੱਤੀ ਗਈ ਹੈ।
ਜਿੱਥੇ ਸੀ ਬੀ ਆਈ ਦੀ ਅਰਜ਼ੀ ਨੂੰ ਅਦਾਲਤ ਵੱਲੋਂ ਰੱਦ ਕਰ ਦਿੱਤਾ ਗਿਆ ਹੈ। ਉੱਥੇ ਹੀ ਇਸ ਮਾਮਲੇ ਦੀ ਸਹੀ ਢੰਗ ਨਾਲ ਜਾਂਚ ਕੀਤੇ ਜਾਣ ਦੇ ਆਦੇਸ਼ ਵੀ ਜਾਰੀ ਕੀਤੇ ਗਏ ਹਨ। ਦੱਸ ਦਈਏ ਕਿ ਸੀ ਬੀ ਆਈ ਦੀ ਅਰਜ਼ੀ ਨੂੰ ਜਿਥੇ ਅਦਾਲਤ ਵੱਲੋਂ ਰੱਦ ਕੀਤਾ ਗਿਆ ਹੈ ਕਿਉਂਕਿ ਉਸ ਵਿੱਚ ਹਾਈਕੋਰਟ ਨੇ ਸਾਧੂਆਂ ਨੂੰ ਨਿਪੂੰਸਕ ਬਣਾਉਣ ਦੇ ਮਾਮਲੇ ਰਾਮ ਰਹੀਮ ਨੂੰ ਰਾਹਤ ਦਿੱਤੀ ਹੈ।
ਤਾਜਾ ਜਾਣਕਾਰੀ