BREAKING NEWS
Search

ਡੇਰਾ ਪ੍ਰੇਮੀਆਂ ਨੁੰ ਲੈ ਕੇ ਵੱਡੀ ਖ਼ਬਰ ਆਈ ਬਾਹਰ(Video)

ਵੀਡੀਓ ਪੋਸਟ ਦੇ ਅਖੀਰ ਵਿਚ ਜਾ ਕੇ ਦੇਖੋ
ਸਾਲ 2015 ਦੌਰਾਨ ਵਾਪਰੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਬਹੁ–ਚਰਚਿਤ ਕਾਂਡ ਦੇ ਮੁਲਜ਼ਮ ਮਹਿੰਦਰ ਪਾਲ ਬਿੱਟੂ ਦਾ ਅੱਜ ਨਾਭਾ ਜੇਲ੍ਹ ਵਿੱਚ ਮਾਰ ਦਿੱਤਾ ਗਿਆ ਹੈ। ਇਸ ਵਾਰਦਾਤ ਤੋਂ ਬਾਅਦ ਕੋਟਕਪੂਰ ਸ਼ਹਿਰ ਤੇ ਫ਼ਰੀਦਕੋਟ ਜ਼ਿਲ੍ਹੇ ਦੇ ਨਾਲ–ਨਾਲ ਡੇਰਾ ਪ੍ਰੇਮੀਆਂ ਦੀ ਬਹੁਲਤਾ ਵਾਲੇ ਇਲਾਕਿਆਂ ’ਚ ਸੁਰੱਖਿਆ ਚੌਕਸੀ ਬਹੁਤ ਜ਼ਿਆਦਾ ਵਧਾ ਦਿੱਤੀ ਗਈ ਹੈ।ਮਹਿੰਦਰ ਪਾਲ ਦਾ ਕਤਲ ਕਰਨ ਲਈ ਮਹਿੰਦਰ ਸਿੰਘ ਤੇ ਗੁਰਸੇਵਕ ਸਿੰਘ ਨਾਂਅ ਦੇ ਦੋ ਕੈਦੀਆਂ ਨੇ ਲੋਹੇ ਦੀ ਰਾੱਡ ਨੂੰ ਵਰਤਿਆ। ਖਬਰਾਂ ਅਨੁਸਾਰ ਉਨ੍ਹਾਂ ਦੋਵਾਂ ਨੇ ਪਹਿਲਾਂ ਉਸ ਰਾੱਡ ਨੂੰ ਤਿੱਖਾ ਕੀਤਾ ਤੇ ਉਹ ਮਹਿੰਦਰਪਾਲ ਦੇ ਖੋਭ ਦਿੱਤਾ।

ਉਸ ਨੂੰ ਗੰਭੀਰ ਜ਼ਖ਼ਮੀ ਹਾਲਤ ਵਿੱਚ ਹਸਪਤਾਲ ਲਿਜਾਂਦਾ ਗਿਆ, ਜਿੱਥੇ ਉਹ ਜ਼ਖ਼ਮਾਂ ਦੀ ਤਾਬ ਨਾ ਝੱਲਦਾ ਹੋਇਆ ਦਮ ਤੋੜ ਗਿਆ। ਬਿੱਟੂ ਉੱਤੇ ਨਾਭਾ ਜੇਲ੍ਹ ’ਚ ਸ਼ਾਮੀਂ 5:15 ਵਜੇ ਹਮਲਾ ਕੀਤਾ ਗਿਆ ਸੀ। ਉਸ ਨੂੰ ਹਸਪਤਾਲ ਲਿਜਾਂਦਾ ਗਿਆ ਪਰ ਉਹ ਰਾਹ ਵਿੱਚ ਹੀ ਦਮ ਤੋੜ ਗਿਆ। ਮਹਿੰਦਰਪਾਲ ਫ਼ਰੀਦਕੋਟ ਦਾ ਵਸਨੀਕ ਸੀ। ਮਹਿੰਦਰਪਾਲ ਨੂੰ ਪਿਛਲੇ ਸਾਲ ਗ੍ਰਿਫ਼ਤਾਰ ਕੀਤਾ ਗਿਆ ਸੀ ਤੇ ਉਹ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਦੇ ਬਹੁਤ ਨੇੜੇ ਰਿਹਾ ਦੱਸਿਆ ਜਾਂਦਾ ਸੀ। ਇਸ ਮਾਮਲੇ ਦੇ ਮੁੱਖ ਮੁਲਜ਼ਮਾਂ ਮਹਿੰਦਰ ਪਾਲ ਬਿੱਟੂ, ਸੁਖਜਿੰਦਰ ਸਿੰਘ ਉਰਫ਼ ਸੰਨੀ ਕੰਡਾ ਤੇ ਸ਼ਕਤੀ ਸਿੰਘ ਨੂੰ ਪੁਲਿਸ ਨੇ ਫੜਿਆ ਸੀ । ਇਹ ਤਿੰਨੇ ਡੇਰਾ ਸਿਰਸਾ ਦੇ ਪੈਰੋਕਾਰ ਸਨ।

ਘਟਨਾ ਨੂੰ ਲੈ ਕੇ ਫ਼ਰੀਦਕੋਟ ਤੇ ਪਟਿਆਲਾ ਦੇ ਸਮੁੱਚੇ ਇਲਾਕਿਆਂ ਵਿੱਚ ਪੁਲਿਸ ਤੇ ਸਿਵਲ ਪ੍ਰਸ਼ਾਸਨ ਬੇਹੱਦ ਚੌਕਸ ਹੋ ਗਏ ਹਨ। ਖ਼ਾਸ ਕਰ ਕੇ ਡੇਰਾ ਸਿਰਸਾ ਦੇ ਸ਼ਰਧਾਲੂਆਂ (ਪ੍ਰੇਮੀਆਂ) ਦੀ ਬਹੁ–ਗਿਣਤੀ ਵਾਲੇ ਇਲਾਕਿਆਂ ਵਿੱਚ ਸੁਰੱਖਿਆ ਚੌਕਸੀ ਬਹੁਤ ਜ਼ਿਆਦਾ ਵਧਾ ਦਿੱਤੀ ਗਈ ਹੈ। ਜਿਲ੍ਹਾ ਅਫਸਰਾਂ ਨੂੰ ਖਾਸ ਹਦਾਇਤਾਂ ਦਿੱਤੀਆਂ ਗਈਆਂ ਹਨ , ਅਫਸਰ ਲੋੜ ਪੈਣ ਤੇ ਧਾਰਾ 144 ਤੇ ਕਰਫਿਊ ਵੀ ਲਗਾ ਸਕਦੇ ਹਨ ।ਜਿੰਨ੍ਹਾਂ ਜਿਲ੍ਹਿਆ ਵਿੱਚ ਡੇਰਾ ਪੈਰੋਕਾਰਾਂ ਦੀ ਗਿਣਤੀ ਜਿਆਦਾ ਹੈ ਉੱਥੇ ਪ੍ਰਸ਼ਾਸਨ ਨੂੰ ਸੁਚੇਤ ਰਹਿਣ ਲਈ ਕਿਹਾ ਗਿਆ ਹੈ । ਜਿਲ੍ਹਾ ਅਧਿਕਾਰੀਆਂ ਨੂੰ ਕਿਹਾ ਗਿਆ ਹੈ ਕਿ ਸੰਵੇਦਨਸ਼ੀਲ ਇਲਾਕਿਆਂ ਵਿੱਚ ਧਾਰਾ 144 ਲਾਗੂ ਕਰਨ ਤੇ ਜੇਕਰ ਹਾਲਾਤ ਖਰਾਬ ਹੁੰਦੇ ਹਨ ਤਾਂ ਕਰਫਿਊ ਲਗਾਉਣ ਵਿੱਚ ਢਿੱਲ ਨਾ ਕੀਤੀ ਜਾਵੇ ।



error: Content is protected !!