BREAKING NEWS
Search

ਡੇਰਾ ਸਿਰਸਾ ਮੁਖੀ ਰਾਮ ਰਹੀਮ ਬਾਰੇ ਆਈ ਇਹ ਵੱਡੀ ਖਬਰ – ਬੇਅਦਬੀ ਮਾਮਲੇ ਨੂੰ ਲੈ ਕੇ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਭ ਸਿਆਸੀ ਪਾਰਟੀਆਂ ਵੱਲੋਂ ਸਿਆਸੀ ਰਣਨੀਤੀਆ ਉਲੀਕੀਆ ਰਹੀਆਂ ਹਨ। ਉਥੇ ਹੀ ਕੁਝ ਮਾਮਲੇ ਅਜੇ ਤਕ ਸੁਲਝਾਝੇ ਨਹੀਂ ਗਏ ਹਨ,ਜਿਸ ਕਾਰਨ ਉਹ ਹੁਣ ਚੋਣਾਂ ਦੇ ਵਿਚ ਚਰਚਾ ਦਾ ਮੁੱਦਾ ਵੀ ਬਣੇ ਹੋਏ ਹਨ। ਪੰਜਾਬ ਵਿੱਚ ਜਿਥੇ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਵੱਲੋਂ ਨਸ਼ਾ ਤਸਕਰੀ ਅਤੇ ਬੇਅਦਬੀ ਦੇ ਮਾਮਲਿਆਂ ਨੂੰ ਚੋਣਾਂ ਤੋਂ ਪਹਿਲਾਂ ਸੁਲਝਾਏ ਜਾਣ ਦੀ ਮੰਗ ਲੰਮੇ ਸਮੇਂ ਤੋਂ ਕੀਤੀ ਜਾ ਰਹੀ ਹੈ। ਉੱਥੇ ਹੀ ਪੰਜਾਬ ਵਿੱਚ ਹੋਰ ਬਹੁਤ ਸਾਰੇ ਮਾਮਲੇ ਚਰਚਾ ਦੇ ਵਿੱਚ ਬਣੇ ਹੋਏ ਹਨ ਜੋ ਅਜੇ ਤੱਕ ਕਿਸੇ ਵੀ ਪਾਸੇ ਨਹੀਂ ਲੱਗੇ ਹਨ। ਸ਼੍ਰੋਮਣੀ ਅਕਾਲੀ ਦਲ ਸਰਕਾਰ ਦੇ ਸਮੇਂ ਤੋਂ ਹੀ ਚਲਿਆ ਆ ਰਿਹਾ ਬਰਗਾੜੀ ਕਾਂਡ ਦਾ ਮਾਮਲਾ ਅਜੇ ਤਕ ਹੱਲ ਨਹੀਂ ਕੀਤਾ ਗਿਆ ਹੈ।

ਹੁਣ ਡੇਰਾ ਸਿਰਸਾ ਮੁਖੀ ਰਾਮ ਰਹੀਮ ਬਾਰੇ ਇਹ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਬੇਅਦਬੀ ਮਾਮਲੇ ਨੂੰ ਲੈ ਕੇ ਇਹ ਸਭ ਕੀਤਾ ਗਿਆ ਹੈ। ਪੰਜਾਬ ਵਿਚ ਜਿਥੇ ਬਰਗਾੜੀ ਬੇਅਦਬੀ ਦੇ ਮਾਮਲੇ ਨੂੰ ਲੈ ਕੇ ਨਵੀਂ ਬਣਾਈ ਗਈ ਸਿੱਟ ਵੱਲੋਂ ਡੇਰਾ ਸਿਰਸਾ ਮੁਖੀ ਰਾਮ ਰਹੀਮ ਤੋਂ ਕਈ ਵਾਰ ਪੁੱਛਗਿੱਛ ਵੀ ਕੀਤੀ ਜਾ ਚੁੱਕੀ ਹੈ ਇਸ ਸਮੇਂ ਸੁਨਾਰੀਆ ਜੇਲ੍ਹ ਵਿੱਚ ਕੈਦ ਹਨ। ਜਿੱਥੇ ਉਹ ਕਈ ਮਾਮਲਿਆਂ ਦੇ ਦੋਸ਼ੀ ਵਜੋ ਉਮਰ ਕੈਦ ਦੀ ਸਜ਼ਾ ਕੱਟ ਰਹੇ ਹਨ। ਉੱਥੇ ਹੀ ਹੁਣ ਬੇਅਦਬੀ ਦੇ ਇਸ ਮਾਮਲੇ ਨੂੰ ਲੈ ਕੇ ਅਦਾਲਤ ਵਿਚ ਰਾਮ ਰਹੀਮ ਸਮੇਤ ਕੁੱਲ 10 ਮੁਲਾਜ਼ਮਾਂ ਖਿਲਾਫ ਸਪਲੀਮੈਂਟਰੀ ਚਲਾਨ ਪੇਸ਼ ਕਰ ਦਿਤਾ ਗਿਆ ਹੈ।

ਜਿੱਥੇ ਹੁਣ ਸਪਲੀਮੈਂਟਰੀ ਚਲਾਨ ਸਿੱਟ ਵੱਲੋਂ ਪੇਸ਼ ਕਰਨ ਤੇ 7 ਫਰਵਰੀ ਨੂੰ ਇਸ ਮਾਮਲੇ ਦੀ ਸੁਣਵਾਈ ਅਦਾਲਤ ਵਿੱਚ ਕੀਤੀ ਜਾਵੇਗੀ। ਇਸ ਮਾਮਲੇ ਨੂੰ ਲੈ ਕੇ ਪਿਛਲੇ ਸਾਲ ਦੋ ਵਾਰ ਡੇਰਾ ਸਿਰਸਾ ਮੁਖੀ ਕੋਲੋਂ ਵੀ ਇਸ ਸਿੱਟ ਵੱਲੋਂ ਗੱਲਬਾਤ ਕੀਤੀ ਗਈ ਸੀ ਜਿਸ ਵਿੱਚ ਉਹਨਾਂ ਵੱਲੋਂ ਕਈ ਸਵਾਲਾਂ ਦੇ ਜਵਾਬ ਸਪਸ਼ਟ ਨਹੀਂ ਦਿੱਤੇ ਗਏ ਸਨ।

ਜਿੱਥੇ ਬਰਗਾੜੀ ਪਿੰਡ ਵਿੱਚ ਡੇਰਾ ਪ੍ਰੇਮੀਆਂ ਵੱਲੋਂ ਇਸ ਬੇਅਦਬੀ ਦੀ ਘਟਨਾ ਨੂੰ ਅੰਜਾਮ ਦਿੱਤਾ ਗਿਆ ਸੀ। ਉਥੇ ਹੀ ਇਸ ਮਾਮਲੇ ਵਿੱਚ 63 ਨੰਬਰ ਮੁਕੱਦਮੇ ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ ਅਤੇ ਉਨ੍ਹਾਂ ਦੋਸ਼ੀਆਂ ਵਿਚੋਂ 6 ਦੋਸ਼ੀ ਜ਼ਮਾਨਤ ਤੇ ਹਨ। ਇਸ ਸਾਰੀ ਘਟਨਾ ਦੀ ਸਾਜ਼ਿਸ਼ ਘੜਨ ਵਾਲਾ ਦੋਸ਼ੀ ਡੇਰਾ ਸਿਰਸਾ ਮੁਖੀ ਰਾਮ ਰਹੀਮ ਨੂੰ ਨਾਮਜ਼ਦ ਕੀਤਾ ਗਿਆ ਸੀ। ਇਸ ਲਈ ਸਿੱਟ ਕਮੇਟੀ ਵੱਲੋਂ ਬਾਰ ਬਾਰ ਉਨ੍ਹਾਂ ਤੋਂ ਪੁੱਛਗਿੱਛ ਕੀਤੀ ਗਈ।



error: Content is protected !!