ਹੁਣੇ ਦੁਪਹਿਰੇ ਆਈ ਮੌਸਮ ਦੀ ਤਾਜਾ ਚੇਤਾਵਨੀ
ਚੰਡੀਗੜ੍ਹ : ਇੱਕ ਪਾਸੇ ਜਿੱਥੇ ਗਰਮੀ ਨਾਲ ਆਮ ਜਨਤਾ ਦਾ ਬੁਰਾ ਹਾਲ ਹੋਇਆ ਪਿਆ ਹੈ, ਉੱਥੇ ਹੀ ਹੁਣ ਰਾਹਤ ਦੀ ਖਬਰ ਆਈ ਹੈ ਕਿ ਪੰਜਾਬ ਵਿੱਚ ਅਗਲੇ ਦੋ ਦਿਨ ਪ੍ਰੀ-ਮਾਨਸੂਨ ਬਾਰਿਸ਼ ਹੋ ਸਕਦੀ ਹੈ । ਇਸ ਬਾਰੇ ਮੌਸਮ ਵਿਭਾਗ ਵੱਲੋਂ ਮੀਂਹ ਤੇ ਹਨੇਰੀ ਦਾ ਅਲਰਟ ਜਾਰੀ ਕੀਤਾ ਗਿਆ ਹੈ । ਮੌਸਮ ਵਿਭਾਗ ਦਾ ਕਹਿਣਾ ਹੈ ਕਿ ਪ੍ਰੀ-ਮਾਨਸੂਨ ਦੇ ਐਕਟਿਵ ਹੋਣ ਕਾਰਨ ਅਗਲੇ 24 ਤੋਂ 48 ਘੰਟਿਆਂ ਦੌਰਾਨ ਬਾਰਿਸ਼ ਹੋ ਸਕਦੀ ਹੈ ।
ਮੌਸਮ ਵਿਭਾਗ ਵੱਲੋਂ ਜਾਰੀ ਅਲਰਟ ਅਨੁਸਾਰ ਖੇਮਕਰਨ, ਭਿੱਖੀਵਿੰਡ, ਪੱਟੀ, ਫ਼ਿਰੋਜ਼ਪੁਰ, ਗੁਰੂਹਰਸਹਾਏ, ਜਲਾਲਾਬਾਦ, ਫ਼ਾਜ਼ਿਲਕਾ, ਮੁਕਤਸਰ ਸਾਹਿਬ, ਮਖੂ, ਜ਼ੀਰਾ, ਫ਼ਰੀਦਕੋਟ, ਮੋਗਾ, ਬਾਘਾ ਪੁਰਾਣਾ, ਮਲੋਟ, ਅਬੋਹਰ, ਗੰਗਾਨਗਰ, ਬਠਿੰਡਾ ਵਿੱਚ ਤੇਜ਼ ਹਨੇਰੀ ਤੇ ਕਈ ਜਗ੍ਹਾ ਹਲਕਾ ਤੇ ਦਰਮਿਆਨਾ ਮੀਂਹ ਪੈ ਸਕਦਾ ਹੈ । ਇਸ ਤੋਂ ਬਿਨਾਂ ਪੰਜਾਬ ਦੇ ਕਈ ਹੋਰ ਖੇਤਰਾਂ ਵਿੱਚ ਵੀ ਤੇਜ਼ ਹਨੇਰੀ ਚੱਲ ਸਕਦੀ ਹੈ ।
ਉੱਥੇ ਹੀ ਮਾਨਸੂਨ ਹਵਾਵਾਂ ਜੋ ਕਿ ਆਪਣੇ ਸਮੇਂ ਤੋਂ 10 ਦਿਨ ਦੀ ਦੇਰੀ ਨਾਲ ਚੱਲ ਰਹੀਆਂ ਹਨ ਨੇ ਹੁਣ ਰਫ਼ਤਾਰ ਫੜ ਲਈ ਹੈ । ਸ਼ਨੀਵਾਰ ਨੂੰ ਮਾਨਸੂਨ ਨੇ ਤੇਲੰਗਾਨਾ, ਓੜੀਸ਼ਾ, ਛੱਤੀਸਗੜ੍ਹ, ਬਿਹਾਰ, ਝਾਰਖੰਡ, ਪੂਰਬੀ ਉੱਤਰ ਪ੍ਰਦੇਸ਼ ਵਿੱਚ ਦਸਤਕ ਦੇ ਦਿੱਤੀ । ਇਸ ਦੇ ਨਾਲ ਹੀ ਮਾਨਸੂਨ ਹਵਾਵਾਂ 20 ਸੂਬਿਆਂ ਤੱਕ ਪਹੁੰਚ ਗਈਆਂ ਹਨ, ਜਦਕਿ ਦੇਸ਼ ਦੇ 9 ਸੂਬਿਆਂ ਦੇ ਲੋਕ ਹਾਲੇ ਵੀ ਮੀਂਹ ਦਾ ਇੰਤਜ਼ਾਰ ਕਰ ਰਹੇ ਹਨ ।
ਹਾਲਾਂਕਿ, ਪੰਜਾਬ ਵਿੱਚ ਮੌਨਸੂਨ ਹਵਾਵਾਂ ਨੂੰ ਪਹੁੰਚਣ ਵਿੱਚ ਹਾਲੇ ਸਮਾਂ ਲੱਗੇਗਾ, ਪਰ ਇਸ ਦੌਰਾਨ ਮੌਸਮ ਵਿਭਾਗ ਵੱਲੋਂ ਐਤਵਾਰ ਵਾਲੇ ਦਿਨ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਗਈ ਸੀ । ਇਸ ਦੇ ਨਾਲ ਹੀ ਚੰਡੀਗੜ੍ਹ, ਹਰਿਆਣਾ, ਦਿੱਲੀ ਤੇ ਜੰਮੂ-ਕਸ਼ਮੀਰ ਵਿੱਚ ਹਲਕੀ ਬਾਰਿਸ਼ ਪੈਣ ਦੀ ਸੰਭਾਵਨਾ ਹੈ ।

ਤਾਜਾ ਜਾਣਕਾਰੀ