ਵੱਡੀ ਤਾਜਾਖਬਰ -ਅਮਰੀਕਾ ਦੇ ਇੱਕ ਸਕੂਲ ‘ਚ ਹੋਇਆ ਹਮਲਾ

ਕੋਲੋਰਾਡੋ: ਅਮਰੀਕਾ ਦੇ ਸੂਬੇ ਕੋਲੋਰਾਡੋ ਦੇ ਇਕ ਹਾਈ ਸਕੂਲ ‘ਚ ਗੋਲੀਬਾਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ।

ਜਿਸ ਕਾਰਨ 1 ਵਿਦਿਆਰਥੀ ਦੀ ਮੌਤ ਗਈ, ਜਦਕਿ 7 ਹੋਰ ਵਿਦਿਆਰਥੀ ਜ਼ਖਮੀ ਹੋ ਗਏ ਹਨ, ਜਿਨ੍ਹਾਂ ਨੂੰ ਇਲਾਜ਼ ਲਈ ਨੇੜੇ ਦੇ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ,

ਜਿਥੇ ਉਹਨਾਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।

ਸਥਾਨਕ ਸਮੇਂ ਮੁਤਾਬਕ ਮੰਗਲਵਾਰ ਦੁਪਹਿਰ 1.50 ਵਜੇ ਸਟੈਮ ਸਕੂਲ ਹਾਈਲੈਂਡ ਰੈਂਚ ‘ਚ ਗੋਲੀਬਾਰੀ ਹੋਈ।

ਮੌਕੇ ‘ਤੇ ਪੁੱਜੀ ਪੁਲਿਸ ਨੇ ਦੋ ਸ਼ੱਕੀਆਂ ਨੂੰ ਹਿਰਾਸਤ ‘ਚ ਲੈ ਲਿਆ ਹੈ। ਉਨ੍ਹਾਂ ਦੱਸਿਆ ਕਿ ਸ਼ੱਕੀਆਂ ‘ਚੋਂ ਇੱਕ ਨਾਬਾਲਗ ਤੇ 1 ਬਾਲਗ ਹੈ।

ਅਜੇ ਤਕ ਗੋਲੀਬਾਰੀ ਦੇ ਕਾਰਨਾਂ ਬਾਰੇ ਪਤਾ ਨਹੀਂ ਲੱਗ ਸਕਿਆ।ਸਕੂਲ ਦੇ ਬਾਹਰ ਵਿਦਿਆਰਥੀਆਂ ਦੇ ਪਰਿਵਾਰ ਵਾਲਿਆਂ ਦੀ ਭੀੜ ਇਕੱਠੀ ਹੋ ਗਈ ਸੀ ਤੇ ਬਹੁਤ ਸਾਰੇ ਮਾਪੇ ਰੋ ਰਹੇ ਸਨ। ਪੁਲਿਸ ਨੇ ਵਿਦਿਆਰਥੀਆਂ ਨੂੰ ਸੁਰੱਖਿਅਤ ਬਾਹਰ ਕੱਢਿਆ।


ਤਾਜਾ ਜਾਣਕਾਰੀ


