BREAKING NEWS
Search

ਤਾਜਾ ਵੱਡੀ ਖਬਰ – ਇਟਲੀ ਤੋਂ ਪੰਜਾਬ ਲਈ ਆਈ ਇਹ ਅੱਤ ਮਾੜੀ ਖਬਰ

ਪੰਜਾਬ ਲਈ ਇਟਲੀ ਤੋਂ ਆਈ ਮਾੜੀ ਖਬਰ

ਗੁਰਦਾਸਪੁਰ/ਸ੍ਰੀ ਹਰਗੋਬਿੰਦਪੁਰ (ਵਿਨੋਦ/ਰਮੇਸ਼) : ਬੀਤੇ ਦਿਨ ਵਿਦੇਸ਼ ਵਿਚ ਰੋਜ਼ੀ ਰੋਟੀ ਕਮਾਉਣ ਗਏ ਨੌਜਵਾਨ ਦੀ ਮੌਤ ਹੋਣ ਤੋਂ ਬਾਅਦ ਨੌਜਵਾਨ ਦੀ ਮ੍ਰਿਤਕ ਦੇਹ ਪਿੰਡ ਪੁੱਜੀ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸੁਖਵਿੰਦਰ ਸਿੰਘ ਗਿੱਲ ਨੇ ਦੱਸਿਆ ਕਿ ਸ਼ਰਨਜੀਤ ਸਿੰਘ ਉਰਫ ਸੰਨੀ (23) ਪੁੱਤਰ ਅਮਰੀਕ ਸਿੰਘ ਪਿੰਡ ਭਾਮੜੀ ਜੋ ਕਿ ਸਾਲ 2016 ਵਿਚ ਇਟਲੀ ਦੇ ਰੋਮਾ ਨੀਅਰ ਪੂੰਜੀ ਸ਼ਹਿਰ ਵਿਚ ਰੋਜ਼ੀ-ਰੋਟੀ ਕਮਾਉਣ ਗਿਆ ਸੀ ਤੇ

ਬੀਤੇ ਦਿਨੀਂ ਉਸ ਦੀ ਅਚਾਨਕ ਬਰੇਨ ਅਟੈਕ ਹੋਣ ਕਾਰਨ ਮੌਤ ਹੋ ਗਈ। ਜਿਸ ਦੀ ਸੂਚਨਾ ਉਨ੍ਹਾਂ ਦੇ ਪਿੰਡ ਭਾਮੜੀ ਤੋਂ ਗਏ ਨੌਜਵਾਨਾਂ ਨੇ ਮ੍ਰਿਤਕ ਦੇ ਘਰ ਪਹੁੰਚਾਈ। ਜਿਸ ਨਾਲ ਪਿੰਡ ਭਾਮੜੀ ਅਤੇ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਪਈ।

ਜਾਣਕਾਰੀ ਅਨੁਸਾਰ ਮ੍ਰਿਤਕ ਆਪਣੇ ਮਾਤਾ-ਪਿਤਾ ਅਤੇ ਤਿੰਨ ਭਰਾ ਹਰਜਿੰਦਰ ਸਿੰਘ, ਲਖਵਿੰਦਰ ਸਿੰਘ ਤੇ ਜਸਵਿੰਦਰ ਸਿੰਘ ਨੂੰ ਆਪਣੇ ਪਿੱਛੇ ਛੱਡ ਗਿਆ। ਦੱਸਿਆ ਜਾ ਰਿਹਾ ਹੈ ਕਿ ਸ਼ਰਨਜੀਤ ਸਿੰਘ ਦੀ ਮੌਤ ਹੋਣ ਦੀ ਖ਼ਬਰ ਪਿੰਡ ਪਹੁੰਚਣ ਤੋਂ ਬਾਅਦ ਪੂਰੇ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੋ ਗਿਆ। ਸ਼ਰਨਜੀਤ ਦੇ ਪਿਤਾ ਨੇ ਦੱਸਿਆ ਕਿ ਉਹ ਆਪਣੇ ਘਰ ਪਰਿਵਾਰ ਨੂੰ ਚਲਾਉਣ ਲਈ ਵਿਦੇਸ਼ ‘ਚ ਰੋਜ਼ੀ-ਰੋਟੀ ਕਮਾਉਣ ਗਿਆ ਸੀ। ਜਿਸ ਦੀ ਬੀਤੇ ਦਿਨ ਬਰੇਨ ਅਟੈਕ ਹੋਣ ਨਾਲ ਮੌਤ ਹੋ ਗਈ ਸੀ ਤੇ

ਵਿਦੇਸ਼ ਵਿਚ ਉਸ ਦੇ ਦੋਸਤਾਂ ਨੇ ਪੂਰੇ ਸਹਿਯੋਗ ਨਾਲ ਪਰਿਵਾਰ ਦੀ ਮਦਦ ਕਰਦੇ ਹੋਏ ਮ੍ਰਿਤਕ ਦੀ ਲਾਸ਼ ਨੂੰ ਸਹੀ ਸਲਾਮਤ ਉਨ੍ਹਾਂ ਦੇ ਪਿੰਡ ਭਾਮੜੀ ਵਿਖੇ ਪਹੁੰਚਾਇਆ ਤੇ ਬੀਤੀ ਰਾਤ ਕਰੀਬ ਲੋਹੇ ਦੇ ਸੰਦੂਕ ‘ਚ ਸ਼ਰਨਜੀਤ ਦੀ ਲਾਸ਼ ਨੂੰ ਅੰਮ੍ਰਿਤਸਰ ਏਅਰਪੋਰਟ ਤੋਂ ਜੱਦੀ ਪਿੰਡ ਭਾਂਮੜੀ ਵਿਖੇ ਲਿਆਂਦਾ ਗਿਆ, ਜਿੱਥੇ ਵੱਡੀ ਗਿਣਤੀ ਵਿਚ ਇਲਾਕਾ ਨਿਵਾਸੀ ਅਤੇ ਸਮੂਹ ਰਿਸ਼ਤੇਦਾਰਾਂ ਨੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਤੇ ਦੇਰ ਸ਼ਾਮ ਮ੍ਰਿਤਕ ਸ਼ਰਨਜੀਤ ਦਾ ਗੁਰੂ ਮਰਿਆਦਾ ਅਨੁਸਾਰ ਉਨ੍ਹਾਂ ਦੇ ਜੱਦੀ ਪਿੰਡ ਵਿਖੇ ਅੰਤਿਮ ਸੰਸਕਾਰ ਕਰ ਦਿੱਤਾ ਗਿਆ।



error: Content is protected !!