ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ
ਬਟਾਲਾ ਦੇ ਪਿੰਡ ਭਗਵਾਨਪੁਰ ਨੇੜੇ ਪਲਟੀ ਸਕੂਲ ਬੱਸ , ਕਈ ਬੱਚੇ ਜ਼ਖਮੀ:ਬਟਾਲਾ : ਬਟਾਲਾ ਦੇ ਪਿੰਡ ਭਗਵਾਨਪੁਰ ਨੇੜੇ ਅੱਜ ਸਵੇਰੇ ਇੱਕ ਨਿੱਜੀ ਸਕੂਲ ਦੀ ਬੱਸ ਪਲਟਨ ਦਾ ਮਾਮਲਾ ਸਾਹਮਣੇ ਆਇਆ ਹੈ।ਇਸ ਦੌਰਾਨ ਬੱਸ ‘ਚ ਸਵਾਰ ਕਈ ਬੱਚਿਆਂ ਨੂੰ ਸੱਟਾਂ ਲੱਗੀਆਂ ਹਨ।
ਜਾਣਕਾਰੀ ਅਨੁਸਾਰ ਅੱਜ ਸਵੇਰੇ ਇੱਕ ਪ੍ਰਾਈਵੇਟ ਸਕੂਲ ਦੀ ਬੱਸ ਬੱਚਿਆਂ ਨੂੰ ਸਕੂਲ ਛੱਡਣ ਲਈ ਜਾ ਰਹੀ ਸੀ।ਇਸ ਦੌਰਾਨ ਜਦੋਂ ਬੱਸ ਪਿੰਡ ਭਗਵਾਨਪੁਰ ਕੋਲ ਪਹੁੰਚੀ ਤਾਂ ਉਥੇ ਸੜਕ ਕਿਨਾਰੇ ਮਿੱਟੀ ਦੇ ਟੋਏ ਵਿੱਚ ਬੱਸ ਧੱਸ ਗਈ ਅਤੇ ਬਾਅਦ ਵਿੱਚ ਬੱਸ ਪਲਟ ਗਈ।ਜਿਸ ਕਾਰਨ ਇਹ ਹਾਦਸਾ ਵਾਪਰਿਆ ਹੈ।
ਇਸ ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਕੋਟਲੀ ਸੂਰਤ ਮੱਲ੍ਹੀ ਦੇ ਪੁਲਿਸ ਅਧਿਕਾਰੀ ਮੌਕੇ ‘ਤੇ ਪਹੁੰਚ ਗਏ ਅਤੇ ਸਥਿਤੀ ਦਾ ਜਾਇਜ਼ਾ ਲੈ ਲਿਆ ਹੈ।
ਤਾਜਾ ਜਾਣਕਾਰੀ