ਆਈ ਤਾਜਾ ਵੱਡੀ ਖਬਰ
ਚੰਡੀਗੜ੍ਹ ਸਿੱਖਿਆ ਵਿਭਾਗ ਦੇ ਹੁਕਮਾਂ ਪਿੱਛੋਂ ਪ੍ਰਾਈਵੇਟ ਸਕੂਲਾਂ ਨੇ ਫੀਸਾਂ ਲੈਣ ਲਈ ਮਾਪਿਆਂ ਨੂੰ ਧੜਾ-ਧੜ ਨੋਟਿਸ ਭੇਜੇ ਸ਼ੁਰੂ ਕਰ ਦਿੱਤੇ ਹਨ। ਸਕੂਲਾਂ ਵੱਲੋਂ ਸਿੱਖਿਆ ਵਿਭਾਗ ਦੇ ਪੱਤਰ ਦਾ ਹਵਾਲਾ ਦਿੰਦੇ ਹੋਏ 31 ਮਈ ਤੱਕ ਫੀਸ ਜਮ੍ਹਾਂ ਕਰਵਾਉਣ ਲਈ ਆਖਿਆ ਜਾ ਰਿਹਾ ਹੈ।
ਸਕੂਲਾਂ ਵੱਲੋਂ ਈਮੇਲ ਜਾਂ ਵਟਸਐਪ ਰਾਹੀਂ ਮਾਪਿਆਂ ਨੂੰ ਫੀਸ ਜਮ੍ਹਾਂ ਕਰਵਾਉਣ ਲਈ ਨੋਟਿਸ ਭੇਜੇ ਜਾ ਰਹੇ ਹਨ। ਦੱਸ ਦਈਏ ਕਿ ਸਿੱਖਿਆ ਵਿਭਾਗ ਨੇ ਪਿਛਲੇ ਮਹੀਨੇ ਹੁਕਮ ਦਿੱਤੇ ਸਨ ਕਿ ਲੌਕਡਾਊਨ ਦੌਰਾਨ ਪ੍ਰਾਈਵੇਟ ਸਕੂਲ ਮਾਪਿਆਂ ਤੋਂ ਫੀਸਾਂ ਨਹੀਂ ਲੈ ਸਕਦੇ। ਪਰ ਅਚਾਨਕ ਪਲਟੀ ਮਾਰਦੇ ਹੋਏ ਹੁਣ ਆਖ ਦਿੱਤਾ ਹੈ ਕਿ ਪ੍ਰਾਈਵੇਟ ਸਕੂਲ ਅਪਰੈਲ ਤੇ ਮਈ ਮਹੀਨੇ ਦੀਆਂ ਟਿਊਸ਼ਨ ਫੀਸਾਂ ਲੈ ਸਕਦੇ ਹਨ ਤੇ ਇਹ ਫੀਸ 31 ਮਈ ਤਕ ਜਮ੍ਹਾਂ ਕਰਵਾਉਣੀ ਪਵੇਗੀ। ਇਹ ਵੀ ਕਿਹਾ ਗਿਆ ਹੈ ਕਿ ਸਕੂਲ ਜੂਨ ਮਹੀਨੇ ਤੋਂ ਹਰ ਮਹੀਨੇ ਦੀ ਟਿਊਸ਼ਨ ਫੀਸ ਲੈ ਸਕਦੇ ਹਨ ਤੇ ਮਾਪੇ ਉਨ੍ਹਾਂ ਨੂੰ ਹਰ ਮਹੀਨੇ ਦੀ ਫੀਸ 15 ਤਰੀਕ ਤੱਕ ਜਮ੍ਹਾਂ ਕਰਵਾ ਸਕਦੇ ਹਨ।
ਇਨ੍ਹਾਂ ਹੁਕਮਾਂ ਪਿੱਛੋਂ ਖਦਸ਼ਾ ਜ਼ਾਹਿਰ ਕੀਤਾ ਜਾ ਰਿਹਾ ਹੈ ਕਿ ਸਕੂਲ ਟਿਊਸ਼ਨ ਫੀਸ ਦੇ ਨਾਮ ਉਤੇ ਸਾਰੇ ਖਰਚੇ ਵਸੂਲਣਗੇ। ਕਿਉਂਕਿ ਵਿਭਾਗ ਨੇ ਇਸ ਸਬੰਧੀ ਕੋਈ ਸਪਸ਼ਟ ਹੁਕਮ ਜਾਰੀ ਨਹੀਂ ਕੀਤੇ। ਦੱਸ ਦਈਏ ਕਿ ਇਸ ਤੋਂ ਪਹਿਲਾਂ ਵਿਭਾਗ ਵੱਲੋਂ ਕਾਫੀ ਸਖਤੀ ਵਿਖਾਈ ਗਈ ਸੀ ਤੇ ਮਾਪਿਆਂ ਤੋਂ ਕੋਈ ਵੀ ਫੀਸ ਨਾ ਵਸੂਲਣ ਦੇ ਹੁਕਮ ਦਿੱਤੇ ਸਨ। ਇਥੋਂ ਤੱਕ ਕਿ ਸਕੂਲਾਂ ਨੂੰ ਸਾਲਾਨਾਂ ਖਰਚੇ ਵੈਬਸਾਇਟ ਉਤੇ ਪਾਉਣ ਦੇ ਹੁਕਮ ਦਿੱਤੇ ਗਏ ਸਨ। ਉਮੀਦ ਕੀਤੀ ਜਾ ਰਹੀ ਸੀ ਕਿ ਵਿਭਾਗ ਇਸ ਬਿਪਤਾ ਘੜੀ ਵਿਚ ਰਾਹਤ ਦੇਵੇਗਾ ਪਰ ਤਾਜ਼ਾ ਹੁਕਮਾਂ ਨੇ ਮਾਪਿਆਂ ਨੂੰ ਵੱਡਾ ਝਟਕਾ ਦਿੱਤਾ ਹੈ।
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

ਤਾਜਾ ਜਾਣਕਾਰੀ