ਸਾਬਕਾ ਮੁੱਖ ਮੰਤਰੀ ਦੀ ਹਾਲਤ ਖਰਾਬ
ਇਸ ਵੇਲੇ ਦੀ ਵੱਡੀ ਖਬਰ ਸਾਬਕਾ ਮੁਖ ਮੰਤਰੀ ਅਜੀਤ ਜੋਗੀ ਦੇ ਬਾਰੇ ਵਿਚ ਆ ਰਹੀ ਹੈ ਜਿਹਨਾਂ ਦੀ ਹਾਲਤ ਗੰਭੀਰ ਹੋ ਗਈ ਹੈ। ਅਤੇ ਡਾਕਟਰ ਓਹਨਾ ਦੇ ਦਿਮਾਗ ਨੂੰ ਐਕਟਿਵ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਛੱਤੀਸਗੜ੍ਹ ਦੇ ਪਹਿਲੇ ਮੁੱਖ ਮੰਤਰੀ ਅਜੀਤ ਜੋਗੀ ਦੀ ਹਾਲਤ ‘ਚ ਹਾਲੇ ਤੱਕ ਕੋਈ ਖਾਸ ਸੁਧਾਰ ਨਹੀਂ ਹੋਇਆ ਹੈ। ਉਹ ਕੋਮਾ ‘ਚ ਹਨ। ਡਾਕਟਰ ਉਨ੍ਹਾਂ ਦੇ ਦਿਮਾਗ ਨੂੰ ਐਕਟਿਵੇਟ ਕਰਣ ਦੀ ਲਗਾਤਾਰ ਕੋਸ਼ਿਸ਼ ਕਰ ਰਹੇ ਹਨ।ਜੋਗੀ ਦਾ ਪਿਛਲੇ 15 ਦਿਨਾਂ ਤੋਂ ਰਾਏਪੁਰ ਦੇ ਦੇਵੇਂਦਰ ਨਗਰ ਸਥਿਤ ਸ਼੍ਰੀ ਨਾਰਾਇਣਾ ਹਸਪਤਾਲ ‘ਚ ਇਲਾਜ ਚੱਲ ਰਿਹਾ ਹੈ।
ਹਸਪਤਾਲ ਵੱਲੋਂ ਐਤਵਾਰ ਸਵੇਰੇ ਜਾਰੀ ਕੀਤੇ ਬੁਲੇਟਿਨ ‘ਚ ਦੱਸਿਆ ਗਿਆ ਹੈ ਕਿ ਸਾਬਕਾ ਮੁੱਖ ਮੰਤਰੀ ਜੋਗੀ ਨੂੰ ਰਾਇਲਸ ਟਿਊਬ ਦੇ ਜ਼ਰੀਏ ਹਸਪਤਾਲ ਦੇ ਖਾਣੇ ਦੇ ਨਾਲ-ਨਾਲ ਹੁਣ ਘਰ ਦਾ ਬਣਿਆ ਖਾਣਾ ਦੇਣਾ ਵੀ ਸ਼ੁਰੂ ਕੀਤਾ ਗਿਆ ਹੈ। ਸਾਬਕਾ ਸੀ. ਐਮ. ਨੂੰ ਇਮਲੀ ਦਾ ਬੀਜ ਗਲੇ ‘ਚ ਫਸਣ ‘ਤੇ ਹਾਰਟ ਅਟੈਕ ਆਉਣ ਤੋਂ ਬਾਅਦ 9 ਮਈ ਨੂੰ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਸੀ। ਉਦੋਂ ਤੋਂ ਉਹ ਕੋਮਾ ‘ਚ ਹਨ।
ਭਾਰਤੀ ਪ੍ਰਸ਼ਾਸਨਿਕ ਸੇਵਾ ਤੋਂ ਰਾਜਨੀਤੀ ਵਿੱਚ ਆਏ ਅਜੀਤ ਜੋਗੀ ਇਸ ਸਮੇਂ ਮਾਰਵਾਹੀ ਖੇਤਰ ਤੋਂ ਵਿਧਾਇਕ ਹਨ। ਉਨ੍ਹਾਂ ਦੀ ਪਤਨੀ ਰੇਨੂੰ ਜੋਗੀ ਕੋਟਾ ਖੇਤਰ ਤੋਂ ਵਿਧਾਇਕ ਹਨ। ਸਾਲ 2000 ‘ਚ ਜੋਗੀ ਛੱਤੀਸਗੜ੍ਹ ਸੂਬੇ ਦੀ ਸਥਾਪਨਾ ਦੌਰਾਨ ਸੂਬੇ ਦੇ ਪਹਿਲੇ ਮੁੱਖ ਮੰਤਰੀ ਬਣੇ ਸਨ ਅਤੇ ਸਾਲ 2003 ਤਕ ਮੁੱਖ ਮੰਤਰੀ ਰਹੇ।
ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

ਤਾਜਾ ਜਾਣਕਾਰੀ