BREAKING NEWS
Search

ਤਿੰਨ ਲੱਖ ਰੁਪਏ ਲਈ ਜਾਲਮ ਨੇ 4 ਸਾਲਾ ਬੱਚੀ ਨੂੰ 3 ਫੁੱਟ ਜਮੀਨ ਦੇ ਥਲੇ ਦਬਿਆ – ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਦੇਸ਼ ਅੰਦਰ ਜਿਥੇ ਲੋਕਾਂ ਵੱਲੋਂ ਲੁੱਟ-ਖੋਹ ਅਤੇ ਚੋਰੀ ਠੱਗੀ ਦੇ ਮਾਮਲਿਆਂ ਨੂੰ ਬਹੁਤ ਜ਼ਿਆਦਾ ਅੰਜਾਮ ਦਿੱਤਾ ਜਾਂਦਾ ਹੈ ਜਿੱਥੇ ਲੁਟੇਰਿਆਂ ਵੱਲੋਂ ਲੋਕਾਂ ਦਾ ਭਾਰੀ ਜਾਨੀ ਅਤੇ ਮਾਲੀ ਨੁਕਸਾਨ ਵੀ ਕੀਤਾ ਜਾਂਦਾ ਹੈ। ਆਏ ਦਿਨ ਹੀ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਘਟਨਾਵਾਂ ਲੋਕਾਂ ਨੂੰ ਝੰਜੋੜ ਕੇ ਰੱਖ ਦਿੰਦੀਆਂ ਹਨ ਅਤੇ ਲੋਕਾਂ ਦੇ ਮਨਾਂ ਵਿਚ ਡਰ ਪੈਦਾ ਕਰ ਦਿੰਦੀਆਂ ਹਨ। ਉਥੇ ਹੀ ਬੱਚਿਆਂ ਨੂੰ ਅਗਵਾ ਕਰਨ ਵਰਗੇ ਮਾਮਲਿਆਂ ਵਿੱਚ ਵੀ ਪਿਛਲੇ ਕੁਝ ਸਾਲਾਂ ਤੋਂ ਲਗਾਤਾਰ ਵਾਧਾ ਹੋ ਰਿਹਾ ਹੈ। ਜਿੱਥੇ ਮਾਸੂਮ ਬੱਚਿਆਂ ਨਾਲ ਵਾਪਰਨ ਵਾਲੀਆਂ ਅਜਿਹੀਆਂ ਘਟਨਾਵਾਂ ਮਾਪਿਆਂ ਨੂੰ ਝੰਜੋੜ ਕੇ ਰੱਖ ਦਿੰਦੀਆਂ ਹਨ। ਅਜਿਹੀਆਂ ਘਟਨਾਵਾਂ ਦੇ ਸਾਹਮਣੇ ਆਉਣ ਨਾਲ ਹੀ ਸਾਰੇ ਆਪਣੇ ਬੱਚਿਆਂ ਦੀ ਸੁਰੱਖਿਆ ਨੂੰ ਲੈ ਕੇ ਚਿੰਤਾ ਵਿੱਚ ਦਿਖਾਈ ਦਿੰਦਾ ਹੈ।

ਹੁਣ ਇਥੇ ਤਿੰਨ ਲੱਖ ਰੁਪਏ ਦੇ ਲਈ ਚਾਰ ਸਾਲਾਂ ਦੀ ਮਾਸੂਮ ਬੱਚੀ ਨੂੰ ਤਿੰਨ ਫੁੱਟ ਜ਼ਮੀਨ ਤੇ ਥੱਲੇ ਦੱਬਿਆ ਗਿਆ ਹੈ ਜਿਸ ਬਾਰੇ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਮੱਧ ਪ੍ਰਦੇਸ਼ ਦੇ ਜ਼ਿਲ੍ਹਾ ਸਿਵਨੀ ਅਧੀਨ ਡੂੰਡਾ ਸਿਵਨੀ ਤੋਂ ਸਾਹਮਣੇ ਆਇਆ ਹੈ। ਜਿੱਥੇ ਇੱਕ ਗੁਆਂਢੀ ਵੱਲੋਂ ਆਪਣੇ ਹੀ ਘਰ ਦੇ ਨਜ਼ਦੀਕ ਇਕ ਮਾਸੂਮ ਚਾਰ ਸਾਲਾਂ ਦੀ ਬੱਚੀ ਨੂੰ ਅਗਵਾ ਕਰ ਲਿਆ ਗਿਆ ਸੀ। ਪੈਸੇ ਨਾ ਮਿਲਣ ਦੇ ਕਾਰਨ ਉਸ ਵਿਅਕਤੀ ਵੱਲੋਂ ਉਸ ਮਾਸੂਮ ਬੱਚੀ ਦਾ ਕਤਲ ਕਰਕੇ ਉਸ ਦੀ ਲਾਸ਼ ਨੂੰ ਦਫਨਾ ਦਿੱਤਾ ਗਿਆ।

ਪਰਿਵਾਰ ਵੱਲੋਂ ਜਿੱਥੇ ਇਸ ਸਾਰੇ ਮਾਮਲੇ ਦੀ ਜਾਣਕਾਰੀ ਪੁਲਸ ਨੂੰ ਦਿੱਤੀ ਗਈ ਉਥੇ ਹੀ ਪੁਲਿਸ ਵੱਲੋਂ ਇਸ ਸਾਰੇ ਮਾਮਲੇ ਦੀ ਛਾਣਬੀਣ ਕੀਤੀ ਗਈ ਅਤੇ ਪਰਿਵਾਰਿਕ ਮੈਂਬਰਾਂ ਵੱਲੋਂ ਆਪਣੇ ਘਰ ਦੇ ਨਜ਼ਦੀਕ ਹੀ ਰਹਿਣ ਵਾਲੇ ਇਕ ਨੌਜਵਾਨ ਦਾ ਨਾਮ ਸ਼ੱਕ ਵਜੋਂ ਦੱਸਿਆ ਗਿਆ ਸੀ।

ਪੁਲਿਸ ਵੱਲੋਂ ਸਖਤੀ ਨਾਲ ਪੁੱਛਗਿੱਛ ਕਰਨ ਤੇ ਉਸ ਬੱਚੀ ਦਾ ਕਤਲ ਕੀਤੇ ਜਾਣ ਅਤੇ ਉਸ ਨੂੰ ਤਿੰਨ ਫੁੱਟ ਡੂੰਘੀ ਖੱਡ ਵਿਚ ਦਫ਼ਨਾਏ ਜਾਣ ਦਾ ਦੋਸ਼ ਕਬੂਲ ਕਰ ਲਿਆ। ਜਿਸ ਤੋਂ ਬਾਅਦ ਪੁਲੀਸ ਵੱਲੋਂ ਘਟਨਾ ਸਥਾਨ ਤੇ ਜਾ ਕੇ ਮਾਸੂਮ ਬੱਚੀ ਦੀ ਲਾਸ਼ ਨੂੰ ਮੰਗਲਵਾਰ ਦੀ ਸਵੇਰ ਬਾਹਰ ਕੱਢਿਆ ਹੈ। ਉਥੇ ਹੀ ਇਸ ਮਾਮਲੇ ਵਿਚ ਕੁਝ ਹੋਰ ਲੋਕਾਂ ਦੇ ਸ਼ਾਮਲ ਹੋਣ ਦੀ ਗੱਲ ਵੀ ਉਸ ਨੌਜਵਾਨ ਵੱਲੋਂ ਆਖੀ ਗਈ ਹੈ। ਇਸ ਘਟਨਾ ਨੂੰ ਲੈ ਕੇ ਇਲਾਕੇ ਵਿਚ ਸੋਗ ਦਾ ਮਾਹੌਲ ਹੈ।error: Content is protected !!