ਸ੍ਰੀ ਨਨਕਾਣਾ ਸਾਹਿਬ ਤੋਂ ਆਰੰਭ ਹੋਏ ਅੰਤਰਰਾਸ਼ਟਰੀ ਨਗਰ ਕੀਰਤਨ ਦਾ ਅਟਾਰੀ ਸਰਹੱਦ ਵਿਖੇ ਹੋਇਆ ਭਰਵਾਂ ਸਵਾਗਤ ਜ਼ੀਰੋ ਲਾਈਨ ਤੋਂ ਭਾਰਤ ਦਾਖ਼ਲ ਹੋਣ ‘ਤੇ ਸੰਗਤ ਨੇ ਜੈਕਾਰਿਆਂ ਨਾਲ ਅਲੌਕਿਕ ਮਾਹੌਲ ਸਿਰਜਿਆ 1 ਅਗਸਤ- ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਆਰੰਭ ਹੋਇਆ ਅੰਤਰਰਾਸ਼ਟਰੀ ਨਗਰ ਕੀਰਤਨ ਵਾਹਗਾ ਅਟਾਰੀ ਸਰਹੱਦ ਤੋਂ ਸੜਕ ਰਸਤੇ ਸ਼ਾਮ ੪:੦੦ ਵਜੇ ਭਾਰਤ ਪੁੱਜਾ,

ਜਿਥੇ ਵੱਖ-ਵੱਖ ਧਾਰਮਿਕ, ਸਮਾਜਿਕ, ਰਾਜਨੀਤਕ ਸ਼ਖ਼ਸੀਅਤਾਂ ਅਤੇ ਲੱਖਾਂ ਦੀ ਤਾਦਾਦ ਵਿਚ ਸੰਗਤਾਂ ਨੇ ਨਗਰ ਕੀਰਤਨ ਦਾ ਸ਼ਰਧਾ ਭਾਵਨਾ ਨਾਲ ਸਵਾਗਤ ਕੀਤਾ। ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਕੌਮਾਂਤਰੀ ਨਗਰ ਕੀਰਤਨ ਖ਼ਾਲਸਾਈ ਸ਼ਾਨੋ-ਸ਼ੌਕਤ ਨਾਲ ਸ਼ੁਰੂ ਹੋ ਗਿਆ ਹੈ।
ਇਸ ਮੌਕੇ ਵੱਡੀ ਗਿਣਤੀ ਵਿੱਚ ਸਿੱਖ ਸੰਗਤਾਂ ਮੌਜੂਦ ਹਨ।ਇਹ ਕੌਮਾਂਤਰੀ ਨਗਰ ਕੀਰਤਨ 1 ਅਗਸਤ ਤੋਂ ਸ਼ੁਰੂ ਹੋ ਕੇ 3 ਨਵੰਬਰ 2019 ਨੂੰ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਸਮਾਪਤ ਹੋਵੇਗਾ। ਇਸ ਤੋਂ ਪਹਿਲਾਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਨਨਕਾਣਾ ਸਾਹਿਬ ‘ਚ ਰੱਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਅੱਜ ਸਵੇਰੇ ਭੋਗ ਪਾਏ ਗਏ ਹਨ। ਇਸ ਤੋਂ ਬਾਅਦ ਜਥੇ ‘ਚ ਸ਼ਾਮਲ ਮੁੱਖ ਸ਼ਖ਼ਸੀਅਤਾਂ ਦਾ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਇਵੈਕੂਈ ਟਰੱਸਟ ਪ੍ਰਾਪਰਟੀ ਬੋਰਡ ਵਲੋਂ ਸਨਮਾਨ ਕੀਤਾ ਗਿਆ।

ਇਹ ਦ੍ਰਿਸ਼ ਆਪਣੇ ਆਪ ਵਿਚ ਅਲੌਕਿਕ ਸੀ। ਜੀਰੋ ਲਾਈਨ ਤੋਂ ਜਿਉਂ ਹੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਸਤਿਕਾਰ ਸਹਿਤ ਲੈ ਕੇ ਭਾਰਤ ਦਾਖ਼ਲ ਹੋਏ ਤਾਂ ਸੰਗਤਾਂ ਨੇ ਅਕਾਸ਼ ਗੁੰਜਾਊ ਜੈਕਾਰਿਆਂ ਨਾਲ ਸਰਹੱਦ ਦਾ ਮਾਹੌਲ ਖ਼ਾਲਸਾਈ ਰੰਗ ਵਿਚ ਰੰਗ ਦਿੱਤਾ। ਭਾਰਤ ਦਾਖਲ ਹੋਣ ‘ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ, ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਨੇ ਰੁਮਾਲਾ ਸਾਹਿਬ ਭੇਟ ਕਰਕੇ ਸ਼ਰਧਾ ਪ੍ਰਗਟਾਈ। ਇਸ ਮੌਕੇ ਜਥੇਦਾਰ ਤੋਤਾ ਸਿੰਘ, ਸ. ਬਿਕਰਮ ਸਿੰਘ ਮਜੀਠੀਆ, ਬੀਬੀ ਜਗੀਰ ਕੌਰ, ਸ. ਗੁਲਜ਼ਾਰ ਸਿੰਘ ਰਣੀਕੇ, ਸ. ਨਿਰਮਲ ਸਿੰਘ ਕਾਹਲੋਂ, ਸ. ਵਿਰਸਾ ਸਿੰਘ ਵਲਟੋਹਾ, ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖ਼ਾਲਸਾ, ਕੈਬਨਿਟ ਮੰਤਰੀ ਸ. ਚਰਨਜੀਤ ਸਿੰਘ ਚੰਨੀ, ਸ੍ਰੀ. ਓ.ਪੀ. ਸੋਨੀ, ਮੈਂਬਰ ਪਾਰਲੀਮੈਂਟ ਸ. ਗੁਰਜੀਤ ਸਿੰਘ ਔਜਲਾ, ਲੱਖਾਂ ਦੀ ਤਾਦਾਦ ਵਿਚ ਸੰਗਤਾਂ ਅਟਾਰੀ ਸਰਹੱਦ ਵਿਖੇ ਪੁੱਜੀਆਂ ਹੋਈਆਂ ਸਨ। ਇਥੇ ਪੰਜਾਬ

ਪੁਲਿਸ ਨੇ ਆਪਣੇ ਰਵਾਇਤੀ ਢੰਗ ਨਾਲ ਗਾਡ ਆਫ ਆਨਰ ਦਿੱਤਾ। ਅਟਾਰੀ ਸਰਹੱਦ ਤੋਂ ਨਗਰ ਕੀਰਤਨ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਐਡੀਸ਼ਨਲ ਹੈੱਡ ਗੰ੍ਰਥੀ ਗਿਆਨੀ ਜਗਤਾਰ ਸਿੰਘ ਲੁਧਿਆਣਾ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਤਾਬਿਆ ਬੈਠ ਸੇਵਾ ਨਿਭਾਈ। ਇਸ ਦੌਰਾਨ ਅਨੇਕਾਂ ਪ੍ਰਮੁੱਖ ਸ਼ਖ਼ਸੀਅਤਾਂ ਤੇ ਸੰਗਤਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਰੁਮਾਲਾ ਸਾਹਿਬ ਭੇਟ ਕੀਤੇ ਅਤੇ ਪੰਜ ਪਿਆਰਿਆਂ ਨੂੰ ਸਿਰੋਪਾਓ ਦੇ ਕੇ ਸਤਿਕਾਰ ਦਿੱਤਾ। ਅਟਾਰੀ ਸਰਹੱਦ ਤੋਂ ਸ੍ਰੀ ਅੰਮਿਤਸਰ ਦੇ ਰਸਤੇ ਵੱਖ-ਵੱਖ ਥਾਵਾਂ ‘ਤੇ ਸੰਪਰਦਾਵਾਂ ਅਤੇ ਸੰਗਤਾਂ ਵੱਲੋਂ ਲੰਗਰ ਲਗਾe ਗਏ। ਨਗਰ ਕੀਰਤਨ ਦੇ ਸਵਾਗਤ ਲਈ ਬੈਂਡ ਪਾਰਟੀਆਂ ਅਤੇ ਗਤਕਾ ਅਖਾੜਿਆਂ ਨੇ ਵੀ ਸ਼ਮੂਲੀਅਤ ਕੀਤੀ।

ਸਕੂਲਾਂ ਦੇ ਬੱਚੇ ਵੀ ਖ਼ਾਲਸਾਈ ਬਾਣਾ ਪਹਿਨ ਨਗਰ ਕੀਰਤਨ ਦੀ ਸ਼ੋਭਾ ਵਧਾ ਰਹੇ ਸਨ। ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਨੇ ਵੀ ਸੰਗਤਾਂ ਲਈ ਲੰਗਰਾਂ ਅਤੇ ਠੰਡੇ ਮਿੱਠੇ ਜਲ ਦੀ ਸੇਵਾ ਕੀਤੀ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਾਮ ਸਿੰਘ, ਸ. ਮੰਗਵਿੰਦਰ ਸਿੰਘ ਖਾਪੜਖੇੜੀ, ਬਾਬਾ ਨਿਰਮਲ ਸਿੰਘ ਨੌਸ਼ਹਿਰਾਢਾਲਾ, ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਮਨਜੀਤ ਸਿੰਘ ਬਾਠ, ਸ. ਮਹਿੰਦਰ ਸਿੰਘ ਆਹਲੀ, ਸ. ਅਵਤਾਰ ਸਿੰਘ ਸੈਂਪਲਾ, ਸ. ਬਲਵਿੰਦਰ ਸਿੰਘ ਜੌੜਾਸਿੰਘਾ, ਇੰਜ: ਸੁਖਮਿੰਦਰ ਸਿੰਘ, ਸ. ਸੁਖਦੇਵ ਸਿੰਘ ਭੂਰਾਕੋਹਨਾ, ਸ. ਜਸਵਿੰਦਰ ਸਿੰਘ ਦੀਨਪੁਰ, ਸ. ਕੁਲਵਿੰਦਰ ਸਿੰਘ ਰਮਦਾਸ ਆਦਿ ਵੀ ਮੌਜੂਦ ਸਨ।

Home ਤਾਜਾ ਜਾਣਕਾਰੀ ਦਰਸ਼ਨ ਕਰੋ ਤੇ ਸ਼ੇਅਰ ਕਰੋ ਜੀ 70 ਸਾਲਾਂ ਵਿਚ ਪਹਿਲਾ ਨਗਰ ਕੀਰਤਨ- ਜੋ ਪਾਕਿਸਤਾਨ ਤੋਂ ਭਾਰਤੀ ਪੰਜਾਬ ਆਇਆ (ਦੇਖੋ ਵੀਡੀਓ)

ਤਾਜਾ ਜਾਣਕਾਰੀ
ਦਰਸ਼ਨ ਕਰੋ ਤੇ ਸ਼ੇਅਰ ਕਰੋ ਜੀ 70 ਸਾਲਾਂ ਵਿਚ ਪਹਿਲਾ ਨਗਰ ਕੀਰਤਨ- ਜੋ ਪਾਕਿਸਤਾਨ ਤੋਂ ਭਾਰਤੀ ਪੰਜਾਬ ਆਇਆ (ਦੇਖੋ ਵੀਡੀਓ)
ByadminAugust 1, 2019Comments Off on ਦਰਸ਼ਨ ਕਰੋ ਤੇ ਸ਼ੇਅਰ ਕਰੋ ਜੀ 70 ਸਾਲਾਂ ਵਿਚ ਪਹਿਲਾ ਨਗਰ ਕੀਰਤਨ- ਜੋ ਪਾਕਿਸਤਾਨ ਤੋਂ ਭਾਰਤੀ ਪੰਜਾਬ ਆਇਆ (ਦੇਖੋ ਵੀਡੀਓ)
Previous Postਹੁਣੇ ਹੁਣੇ ਦਮਦਮੀ ਟਕਸਾਲ ਦੇ ਸਿੰਘਾਂ ਤੇ ਨਿਹੰਗਾਂ ਸਿੰਘਾਂ ਚ ਹੋਇਆ ਭਿਆਨਕ ਟਕਰਾ ਕਈ......
Next Postਅੰਮ੍ਰਿਤਸਰ ਚ ਵਾਪਰੀ ਅਣਹੋਣੀ ਆਟੋ ਵਾਲੇ ਦੀ ਗਲਤੀ ਕਾਰਨ ਕੁੜੀ ਨੇ ਘਰ ਜਾ ਕੇ ਚੁੱਕਿਆ ਵੱਡਾ ਕਦਮ”