BREAKING NEWS
Search

ਦੁਪਹਿਰੇ ਆਈ ਵੱਡੀ ਖਬਰ ਬਰਗਾੜੀ ਤੋਂ ਆਹ ਦੇਖੋ ਸਰਕਾਰ ਨੇ ਕੀ ਕੀ ਕਰਤਾ ..

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੰਜਾਬ ਨਿਊਜ਼ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ
ਫਰੀਦਕੋਟ: ਪੰਜਾਬ ਦੇ ਫਰੀਦਕੋਟ ਵਿੱਚ ਬਰਗਾੜੀ ਦੀ ਅਨਾਜ ਮੰਡੀ ਵਿੱਚ ਚੱਲ ਰਿਹਾ ਇਨਸਾਨ ਮੋਰਚਾ ਬੇਸ਼ਕ ਖਤਮ ਹੋ ਗਿਆ ਹੈ ਪਰ ਸਰਬੱਤ ਖ਼ਾਲਸਾ ਵਲੋਂ ਥਾਪੇ ਗਏ ਜਥੇਦਾਰ ਧਿਆਨ ਸਿੰਘ ਮੰਡ ਅਤੇ ਬਲਜੀਤ ਸਿੰਘ ਦਾਦੂਵਾਲ ਵਿਚਾਲੇ ਉਭਰੇ ਆਪਸੀ ਮਤਭੇਦ ਕਾਰਨ ਸਰਕਾਰ ਵੀ ਇਸ ਮਾਮਲੇ ਨੂੰ ਲੈ ਕੇ ਵੀ ਬੇਚੈਨ ਹੈ ਤੇ ਪ੍ਰਸ਼ਾਸ਼ਨ ਨੇ ਵੀ ਕਮਰ ਕਸ ਲਈ ਹੈ ਅਤੇ ਬਰਗਾੜੀ ਦੀ ਦਾਣਾ ਮੰਡੀ ਵਾਲੀ ਜਗ੍ਹਾ ਤੇ ਜਿੱਥੇ ਇਨਸਾਫ ਮੋਰਚਾ ਚਲ ਰਿਹਾ ਸੀ, ਹੁਣ ਉਸ ਜਗ੍ਹਾ ਤੇ ਕੰਡਿਆਲੀ ਤਾਰ ਨਾਲ ਤਾਰਬੰਦੀ ਕਰ ਦਿੱਤੀ ਗਈ ਹੈ ਅਤੇ ਪੂਰੀ ਤਰਾਂ ਪੁਲਿਸ ਪਾਰਟੀ ਮੁਸਤੈਦੀ ਵਿੱਚ ਤਾਇਨਾਤ ਕੀਤੀ ਗਈ ਹੈ ਅਤੇ ਧਾਰਾ 144 ਲਗਾ ਦਿਤੀ ਗਈ ਹੈ ਅਤੇ ਨਾਲ ਹੀ ਕਿਸੇ ਵੀ ਤਰਾਂ ਦੇ ਸਮਾਗਮ ਕੀਤੇ ਜਾਣ ਤੇ ਪੂਰਣ ਤੌਰ ਤੇ ਪਾਬੰਦੀ ਲਗਾ ਦਿਤੀ ਗਈ ਹੈ।

ਜ਼ਿਲ੍ਹਾ ਪ੍ਰਸ਼ਾਸਨ ਨੇ ਵੀਰਵਾਰ ਨੂੰ ਬਰਗਾੜੀ ਦੀ ਅਨਾਜ ਮੰਡੀ ਵਿੱਚ ਕਿਸੇ ਵੀ ਤਰ੍ਹਾਂ ਦੇ ਧਾਰਮਿਕ, ਸਮਾਜਿਕ ਸਮਾਗਮ ਤੇ ਰੋਸ ਧਰਨਾ ਦੇਣ ‘ਤੇ ਰੋਕ ਲਾ ਦਿੱਤੀ ਹੈ। ਜ਼ਿਲ੍ਹਾ ਮਜਿਸਟਰੇਟ ਦੇ ਹੁਕਮਾਂ ‘ਤੇ ਪੰਜਾਬ ਮੰਡੀ ਬੋਰਡ ਨੇ ਬਰਗਾੜੀ ਦੀ ਅਨਾਜ ਮੰਡੀ ਵਿੱਚ ਬੈਰੀਗੇਟ ਤੇ ਤਾਰਬੰਦੀ ਕਰ ਦਿੱਤੀ ਹੈ। ਮੰਡੀ ਵਿੱਚ ਪੁਲਿਸ ਵੀ ਤਾਇਨਾਤ ਕੀਤੀ ਗਈ ਹੈ। ਬਰਗਾੜੀ ਮੋਰਚਾ ਮੁੜ ਸ਼ੁਰੂ ਹੋਣ ਦੀ ਚਰਚਾ ਮਗਰੋਂ ਸਰਕਾਰ ਨੇ ਇਹ ਕਦਮ ਚੁੱਕਿਆ ਹੈ।

ਦਰਅਸਲ ਫ਼ਰੀਦਕੋਟ ਜ਼ਿਲ੍ਹੇ ਦੇ ਬਰਗਾੜੀ ਵਿੱਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਮਾਮਲੇ ਤੇ ਉਸ ਨਾਲ ਸਬੰਧਤ ਘਟਨਾਵਾਂ ਨੂੰ ਲੈ ਪਿਛਲੇ ਛੇ ਮਹੀਨੇ ਤੋਂ ਇਨਸਾਫ ਮੋਰਚਾ ਚੱਲ਼ ਰਿਹਾ ਸੀ। ਇਸ ਨੂੰ ਚਾਰ ਦਿਨ ਪਹਿਲਾਂ ਪੰਜਾਬ ਸਰਕਾਰ ਦੇ ਦੋ ਕੈਬਨਿਟ ਮੰਤਰੀਆਂ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਤੇ ਸੁਖਜਿੰਦਰ ਸਿੰਘ ਰੰਧਾਵਾ ਨੇ ਠੋਸ ਕਾਰਵਾਈ ਦਾ ਭਰੋਸਾ ਦੇ ਕੇ ਮੋਰਚਾ ਖਤਮ ਕਰਵਾ ਦਿੱਤਾ ਸੀ। ਮੋਰਚਾ ਖਤਮ ਕਰਨ ਦੇ ਤਰੀਕੇ ਨੂੰ ਲੈ ਕੇ ਪੰਥਕ ਜਥੇਬੰਦੀਆਂ ਵਿੱਚ ਵਿਵਾਦ ਸ਼ੁਰੂ ਹੋ ਗਿਆ ਹੈ। ਇਸ ਲਈ ਮੁੜ ਮੋਰਚਾ ਲੱਗਣ ਦੀ ਚਰਚਾ ਸੀ।

ਜਿਕਰਯੋਗ ਹੈ ਤਿੰਨ ਸਾਲ ਪਹਿਲਾਂ 12 ਅਕਤੂਬਰ, 2015 ਨੂੰ ਬਰਗਾੜੀ ਵਿੱਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀ ਘਟਨਾ ਸਾਹਮਣੇ ਆਈ ਸੀ। ਇਸ ਘਟਨਾ ਮਗਰੋਂ ਹੀ ਬਰਗਾੜੀ ਵਿੱਚ ਸਿੱਖ ਜਥੇਬੰਦੀਆਂ ਦੀਆਂ ਗਤੀਵਿਧੀਆਂ ਦਾ ਕੇਂਦਰ ਬਣਾ ਹੋਇਆ ਸੀ। ਇਸ ਸਾਲ 1 ਜੂਨ, 2018 ਨੂੰ ਬਰਗਾੜੀ ਵਿੱਚ ਪੰਥਕ ਜਥੇਬੰਦੀਆਂ ਦੇ ਸਮਾਗਮ ਮਗਰੋਂ ਸਰਬਤ ਖਾਲਸਾ ਵੱਲ਼ੋਂ ਥਾਪੇ ਜਥੇਦਾਰ ਧਿਆਨ ਸਿੰਘ ਮੰਡ, ਬਲਜੀਤ ਸਿੰਘ ਦਾਦੂਵਾਲ ਤੇ ਅਮਰੀਕ ਸਿੰਘ ਅਜਨਾਲਾ ਦੀ ਅਗਵਾਈ ਵਿੱਚ ਬਰਗਾੜੀ ਅਨਾਜ ਮੰਡੀ ਵਿੱਚ ਇਨਸਾਫ ਮੋਰਚਾ ਲਾਇਆ ਗਿਆ ਸੀ। ਇਹ ਮੋਰਚਾ ਤੇ ਖਤਮ ਹੋ ਗਿਆ ਪਰ ਪੰਥਕ ਜਥੇਬੰਦੀਆਂ ਵਿੱਚ ਵਿਵਾਦ ਸ਼ੁਰੂ ਹੋ ਗਿਆ ਹੈ।



error: Content is protected !!