BREAKING NEWS
Search

ਦੇਖੋ ਕੌਣ ਹੈ ਉਹ ਜਿਸ ਨਾਲ ਹੋਣ ਜਾ ਰਿਹਾ ਕੱਲ੍ਹ ਨੂੰ ਭਗਵੰਤ ਮਾਨ ਦਾ ਵਿਆਹ

ਆਈ ਤਾਜ਼ਾ ਵੱਡੀ ਖਬਰ 

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜਿਥੇ ਲਗਾਤਾਰ ਲੋਕਾਂ ਦੇ ਹੱਕ ਵਿੱਚ ਕੀਤੇ ਜਾ ਰਹੇ ਫ਼ੈਸਲਿਆਂ ਦੇ ਚਲਦਿਆਂ ਹੋਇਆਂ ਚਰਚਾ ਵਿੱਚ ਹਨ। ਉਥੇ ਹੀ ਉਨ੍ਹਾਂ ਨਾਲ ਜੁੜੀਆਂ ਹੋਈਆਂ ਹੋਰ ਵੀ ਬਹੁਤ ਸਾਰੀਆਂ ਖ਼ਬਰਾਂ ਸਾਹਮਣੇ ਆਈਆਂ ਹਨ। ਹੁਣ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਲੈ ਕੇ ਇਕ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਨਿੱਜੀ ਜ਼ਿੰਦਗੀ ਨੂੰ ਲੈ ਕੇ ਇਕ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਉਹ ਵਿਆਹ ਬੰਧਨ ਵਿਚ ਬੱਝਣ ਜਾ ਰਹੇ ਹਨ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਵੱਲੋਂ ਡਾਕਟਰ ਗੁਰਪ੍ਰੀਤ ਦੇ ਨਾਲ ਕੱਲ੍ਹ ਵਿਆਹ ਕੀਤਾ ਜਾਵੇਗਾ ਜੋ ਕਿ ਬਿਲਕੁਲ ਸਾਦੇ ਢੰਗ ਨਾਲ ਕੀਤਾ ਜਾ ਰਿਹਾ ਹੈ।

ਇਹ ਵੀ ਦੱਸਣਯੋਗ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਮਾਨ ਦਾ 6 ਸਾਲ ਪਹਿਲਾਂ ਆਪਣੀ ਪਤਨੀ ਤੋਂ ਤਲਾਕ ਹੋ ਚੁੱਕਾ ਸੀ ਅਤੇ ਉਨ੍ਹਾਂ ਦੇ 2 ਬੱਚੇ ਵੀ ਹਨ ਜੋ ਇਸ ਸਮੇਂ ਵਿਦੇਸ਼ ਵਿੱਚ ਰਹਿ ਰਹੇ ਹਨ। ਮੁੱਖ ਮੰਤਰੀ ਦੇ ਸਹੁੰ-ਚੁੱਕ ਸਮਾਗਮ ਦੇ ਵਿਚ ਉਨ੍ਹਾਂ ਦੇ ਬੱਚੇ ਵਿਦੇਸ਼ ਤੋਂ ਉਚੇਚੇ ਤੌਰ ਤੇ ਇਸ ਸਮਾਗਮ ਵਿੱਚ ਸ਼ਾਮਲ ਹੋਣ ਲਈ ਆਏ ਸਨ। ਉਥੇ ਹੀ ਹੁਣ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਮਾਤਾ ਅਤੇ ਭੈਣ ਵੱਲੋਂ ਉਨ੍ਹਾਂ ਨੂੰ ਵਿਆਹ ਕਰਵਾਉਣ ਵਾਸਤੇ ਜ਼ੋਰ ਪਾਇਆ ਜਾ ਰਿਹਾ ਸੀ। ਜਿੱਥੇ ਉਨ੍ਹਾਂ ਵੱਲੋਂ ਰਿਸ਼ਤਾ ਵੀ ਖੁਦ ਹੀ ਪਸੰਦ ਕੀਤਾ ਗਿਆ ਹੈ ਉਥੇ ਹੀ ਭਗਵੰਤ ਮਾਨ ਵੱਲੋਂ ਜਿੱਥੇ ਕੱਲ ਡਾਕਟਰ ਗੁਰਪ੍ਰੀਤ ਕੌਰ ਨਾਲ ਵਿਆਹ ਕੀਤਾ ਜਾ ਰਿਹਾ ਹੈ। ਦੱਸਿਆ ਗਿਆ ਹੈ ਕਿ ਇਸ ਵਿਆਹ ਸਮਾਗਮ ਵਾਸਤੇ ਦੋਹਾਂ ਪਰਿਵਾਰਾਂ ਦੇ ਪਰਿਵਾਰਕ ਮੈਂਬਰ ਹੀ ਸ਼ਾਮਲ ਹੋ ਰਹੇ ਹਨ।

ਉਨ੍ਹਾਂ ਤੋਂ ਇਲਾਵਾ ਹੋਰ ਕਿਸੇ ਨੂੰ ਵੀ ਇਸ ਵਿਆਹ ਸਮਾਗਮ ਵਿੱਚ ਸ਼ਾਮਲ ਹੋਣ ਵਾਸਤੇ ਸੱਦਾ ਨਹੀਂ ਭੇਜਿਆ ਗਿਆ ਹੈ। ਉਥੇ ਹੀ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਵਿਆਹ ਵਾਲੀ ਜੋੜੀ ਨੂੰ ਅਸ਼ੀਰਵਾਦ ਦੇਣ ਲਈ ਪਹੁੰਚਣਗੇ। ਇਸ ਤੋਂ ਇਲਾਵਾ ਹੋਰ ਕਿਸੇ ਵੀ ਸਿਆਸਤਦਾਨ ਨੂੰ ਕਿਸੇ ਵੀ ਆਗੂ ਨੂੰ ਕਿਸੇ ਵੀ ਦੂਰ ਦੁਰਾਡੇ ਦੇ ਰਿਸ਼ਤੇਦਾਰ ਨੂੰ ਇਸ ਵਿਆਹ ਸਮਾਗਮ ਵਿੱਚ ਸ਼ਾਮਲ ਨਹੀਂ ਕੀਤਾ ਗਿਆ ਹੈ ।

ਸੋਸ਼ਲ ਮੀਡੀਆ ਤੇ ਜਿਥੇ ਵਿਆਹ ਸਮਾਗਮ ਵਾਸਤੇ ਤਿਆਰ ਕੀਤੇ ਗਏ ਪੰਡਾਲ ਦੀਆਂ ਤਸਵੀਰਾਂ ਅਤੇ ਡਾਕਟਰ ਗੁਰਪ੍ਰੀਤ ਕੌਰ ਦੀਆਂ ਤਸਵੀਰਾਂ ਵੀ ਵਾਇਰਲ ਹੋ ਰਹੀਆਂ ਹਨ। ਉੱਥੇ ਹੀ ਬਹੁਤ ਸਾਰੇ ਲੋਕਾਂ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਵਿਆਹ ਨੂੰ ਲੈ ਕੇ ਉਹਨਾਂ ਨੂੰ ਮੁਬਾਰਕਵਾਦ ਦਿੱਤੀ ਜਾ ਰਹੀ ਹੈ।error: Content is protected !!