BREAKING NEWS
Search

ਨਵਜੋਤ ਸਿੱਧੂ ਲਈ ਆ ਰਹੀ ਇਹ ਵੱਡੀ ਮਾੜੀ ਖਬਰ – ਚੰਨੀ ਦੀ ਹੋਵੇਗੀ ਬੱਲੇ ਬੱਲੇ

ਆਈ ਤਾਜ਼ਾ ਵੱਡੀ ਖਬਰ 

ਦੇਸ਼ ਦੇ ਬਹੁਤ ਸਾਰੇ ਸੂਬਿਆਂ ਵਿਚ ਜਿਥੇ ਅਗਲੇ ਸਾਲ 2022 ਵਿੱਚ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ। ਉਥੇ ਪੰਜਾਬ ਵਿਚ ਹੋਣ ਜਾ ਰਹੀਆਂ ਚੋਣਾਂ ਨੂੰ ਲੈ ਕੇ ਸਿਆਸਤ ਕਾਫੀ ਗਰਮਾਈ ਹੋਈ ਹੈ। ਜਿੱਥੇ ਬਹੁਤ ਸਾਰੇ ਵਿਧਾਇਕਾਂ ਤੇ ਪਾਰਟੀ ਵਰਕਰ ਆਪਣੀ ਪਾਰਟੀ ਨੂੰ ਛੱਡ ਕੇ ਦੂਜੀਆਂ ਪਾਰਟੀਆਂ ਵਿੱਚ ਸ਼ਾਮਲ ਹੋ ਰਹੇ ਹਨ। ਜਿਸ ਨਾਲ ਕਈ ਪਾਰਟੀਆਂ ਨੂੰ ਭਾਰੀ ਝਟਕੇ ਵੀ ਲੱਗ ਰਹੇ ਹਨ। ਪੰਜਾਬ ਅੰਦਰ ਜਿਥੇ ਆਮ ਆਦਮੀ ਪਾਰਟੀ ਵੱਲੋਂ ਅਜੇ ਵੀ ਅਗਲੇ ਸਾਲ ਹੋਣ ਵਾਲੀਆਂ ਚੋਣਾਂ ਵਿੱਚ ਮੁੱਖ ਮੰਤਰੀ ਦੇ ਚਿਹਰੇ ਦਾ ਐਲਾਨ ਨਹੀਂ ਕੀਤਾ ਗਿਆ ਹੈ। ਉਥੇ ਹੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਆਏ ਉਮੀਦਵਾਰਾਂ ਦੇ ਨਾਮ ਐਲਾਨ ਕੀਤੇ ਜਾ ਰਹੇ ਹਨ।

ਕਾਂਗਰਸ ਵਿੱਚ ਚੱਲ ਰਿਹਾ ਕਾਟੋ-ਕਲੇਸ਼ ਅਜੇ ਵੀ ਖ਼ਤਮ ਹੋਣ ਦਾ ਨਾਮ ਨਹੀਂ ਲੈ ਰਿਹਾ। ਹੁਣ ਨਵਜੋਤ ਸਿੱਧੂ ਦੇ ਲਈ ਇੱਕ ਵੱਡੀ ਮਾੜੀ ਖਬਰ ਸਾਹਮਣੇ ਆਈ ਹੈ ਜਿੱਥੇ ਚੰਨੀ ਦੀ ਬੱਲੇ-ਬੱਲੇ ਹੋ ਰਹੀ ਹੈ। ਚੰਨੀ ਸਰਕਾਰ ਵੱਲੋਂ ਕੀਤੇ ਜਾ ਰਹੇ ਕਾਰਜਾਂ ਦੀ ਜਿੱਥੇ ਸਾਰੇ ਲੋਕਾਂ ਵੱਲੋਂ ਸ਼ਲਾਘਾ ਕੀਤੀ ਜਾ ਰਹੀ ਹੈ। ਉਥੇ ਹੀ ਬੀਤੇ ਦਿਨੀਂ ਰਾਜ ਪੱਧਰੀ ਸਮਾਗਮ ਮੌਕੇ ਭਗਵਾਨ ਸ੍ਰੀ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਦੇ ਮੌਕੇ ਤੇ ਅਮ੍ਰਿਤਸਰ ਵਿੱਚ ਕੀਤਾ ਗਿਆ ਸੀ। ਜਿਸ ਵਿਚ ਕਾਂਗਰਸ ਪਾਰਟੀ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਸਖ਼ਸ਼ੀਅਤਾਂ ਸਾਮਲ ਸਨ।

ਜਿਨ੍ਹਾਂ ਵਿੱਚ ਉਪ ਮੁੱਖ ਮੰਤਰੀ ਓ ਪੀ ਸੋਨੀ, ਸਪੀਕਰ ਰਾਣਾ ਕੇ ਪੀ ਸਿੰਘ,ਕੈਬਨਿਟ ਮੰਤਰੀ ਡਾਕਟਰ ਰਾਜ ਕੁਮਾਰ ਵੇਰਕਾ, ਵਿਧਾਇਕ ਤਰਸੇਮ ਸਿੰਘ ਡੀ ਸੀ ਅਤੇ ਹਰ ਪ੍ਰਤਾਪ ਸਿੰਘ ਅਜਨਾਲਾ ਵਿੱਚ ਸ਼ਾਮਲ ਸਨ। ਜਿਨ੍ਹਾਂ ਵੱਲੋਂ ਮੰਗ ਕੀਤੀ ਗਈ ਹੈ ਅਗਲੇ ਸਾਲ ਹੋਣ ਵਾਲੀਆਂ 2022 ਦੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਵਿੱਚ ਮੌਜੂਦਾ ਮੁਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਹੀ ਮੁੱਖ ਮੰਤਰੀ ਦੇ ਚਿਹਰੇ ਵਜੋਂ ਐਲਾਨਿਆ ਜਾਵੇ।
ਜਦ ਕਿ ਮੰਤਰੀ ਮੰਡਲ ਦੀ ਨਿਜੁਕਤੀ ਕੀਤੇ ਜਾਣ ਤੋਂ ਨਵਜੋਤ ਸਿੱਧੂ ਸਰਕਾਰ ਤੋਂ ਖਫ਼ਾ ਨਜ਼ਰ ਆ ਰਹੇ ਹਨ। ਉੱਥੇ ਹੀ ਉਨ੍ਹਾਂ ਵੱਲੋਂ ਮੰਤਰੀ ਮੰਡਲ ਵਿੱਚ ਸ਼ਾਮਲ ਕੀਤੇ ਗਏ ਕੁਝ ਨੇਤਾਵਾਂ ਅਤੇ ਏ ਜੀ ਅਤੇ ਡੀਜੀਪੀ ਦੀ ਨਿਯੁਕਤੀ ਨੂੰ ਲੈ ਕੇ ਵੀ ਮਤਭੇਦ ਚੱਲ ਰਹੇ ਹਨ।



error: Content is protected !!