BREAKING NEWS
Search

ਨਵੀਂ ਵਿਆਹੀ ਕੁੜੀ ਦੀ ਘਰ ਦੇ ਅੰਦਰ ਮਿਲੀ ਇਸ ਹਲਾਤ ਚ ਲਾਸ਼ – ਦੇਖ ਪ੍ਰੀਵਾਰ ਦੇ ਉਡੇ ਹੋਸ਼

ਆਈ ਤਾਜ਼ਾ ਵੱਡੀ ਖਬਰ

ਸਾਡਾ ਭਾਰਤ ਦੇਸ਼ ਪ੍ਰੰਪਰਾਵਾਂ ਦਾ ਦੇਸ਼ ਹੈ ਅਤੇ ਇਸ ਦੇਸ਼ ਵਿਚ ਕਈ ਤਰ੍ਹਾਂ ਦੀਆਂ ਪ੍ਰਥਾਵਾਂ ਵੀ ਪ੍ਰਚੱਲਤ ਹਨ। ਇਹ ਪ੍ਰਥਾਵਾਂ ਸਾਡੇ ਕਿਸੇ ਨਾ ਕਿਸੇ ਖੁਸ਼ੀ ਜਾਂ ਗ਼ਮੀ ਦੇ ਮੌਕੇ ਦੇ ਨਾਲ ਜੁੜੀਆਂ ਹੁੰਦੀਆਂ ਹਨ। ਇਨ੍ਹਾਂ ਵਿੱਚੋਂ ਕੁਝ ਪ੍ਰਥਾਵਾਂ ਤਾਂ ਇਨਸਾਨੀ ਜ਼ਿੰਦਗੀ ਵਾਸਤੇ ਇੱਕ ਸੇਧ ਦਾ ਕੰਮ ਕਰਦੀਆਂ ਹਨ ਪਰ ਕੁਝ ਪ੍ਰਥਾਵਾਂ ਦੇ ਕਾਰਨ ਇਨਸਾਨੀ ਜ਼ਿੰਦਗੀ ਦਾ ਨਾਸ ਹੁੰਦਾ ਵੀ ਦੇਖਿਆ ਗਿਆ ਹੈ। ਕੁਝ ਅਜਿਹੀਆਂ ਹੀ ਪ੍ਰਥਾਵਾਂ ਦੇ ਵਿਚੋਂ ਇਕ ਪ੍ਰਥਾ ਹੈ ਦਾਜ ਦੀ ਜਿਸ ਦੇ ਕਾਰਨ ਹੁਣ ਤੱਕ ਸਾਡੇ ਦੇਸ਼ ਵਿਚ ਕਈ ਵਿਆਹੁਤਾ ਲੜਕੀਆਂ ਦੀ ਬਲੀ ਵੀ ਦਿੱਤੀ ਜਾ ਚੁੱਕੀ ਹੈ। ਇਕ ਅਜਿਹਾ ਹੀ ਮਾਮਲਾ ਹਰਿਆਣਾ ਦੇ ਸੋਨੀਪਤ ਜ਼ਿਲ੍ਹੇ ਤੋਂ ਸਾਹਮਣੇ ਆਇਆ ਹੈ ਜਿੱਥੇ ਇੱਕ ਨਵੀਂ ਵਿਆਹੀ ਲੜਕੀ ਦੀ ਲਾਸ਼ ਪੱਖੇ ਨਾਲ ਲਟਕਦੀ ਹੋਈ ਸ਼ੱਕੀ ਹਾਲਾਤਾਂ ਵਿੱਚ ਪਾਈ ਗਈ ਹੈ।

ਜਾਣਕਾਰੀ ਲਈ ਦੱਸ ਦੇਈਏ ਕਿ ਇਹ ਮਾਮਲਾ ਹਰਿਆਣਾ ਦੇ ਸੋਨੀਪਤ ਜ਼ਿਲ੍ਹੇ ਦੀ ਬ੍ਰਹਮਾ ਕਾਲੋਨੀ ਦਾ ਹੈ ਜਿਥੇ ਇਕ ਨਵ-ਵਿਆਹੁਤਾ ਦੀ ਲਾਸ਼ ਸ਼ੱਕੀ ਹਾਲਾਤਾਂ ਦੇ ਵਿੱਚ ਮਿਲੀ ਹੈ। ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਨਵ-ਵਿਆਹੁਤਾ ਦਾ ਨਾਮ ਅੰਸ਼ਿਕਾ ਸੀ ਜੋ ਉੱਤਰ ਪ੍ਰਦੇਸ਼ ਦੇ ਕਨੌਜ ਦੀ ਰਹਿਣ ਵਾਲੀ ਸੀ ਅਤੇ ਜਿਸ ਦਾ ਅਜੇ ਪਿਛਲੇ ਸਾਲ ਸੋਨੀਪਤ ਦੇ ਰਹਿਣ ਵਾਲੇ ਅਭਿਸ਼ੇਕ ਦੇ ਨਾਲ ਵਿਆਹ ਹੋਇਆ ਸੀ।

ਇਹ ਵੀ ਖਬਰ ਮਿਲੀ ਹੈ ਕਿ ਮ੍ਰਿਤਕਾ 6 ਮਹੀਨੇ ਦੀ ਗਰਭਵਤੀ ਸੀ। ਫ਼ਿਲਹਾਲ ਇਸ ਸਬੰਧੀ ਸਾਰੇ ਮਾਮਲੇ ਦੀ ਸੂਚਨਾ ਥਾਣਾ ਸਿਵਲ ਲਾਈਨ ਦੀ ਪੁਲਸ ਨੂੰ ਦਿੱਤੀ ਜਾ ਚੁੱਕੀ ਹੈ ਅਤੇ ਥਾਣਾ ਇੰਚਾਰਜ ਸਵਿਤ ਕੁਮਾਰ ਵੱਲੋਂ ਕਾਰਵਾਈ ਕਰਦੇ ਹੋਏ ਲੜਕੀ ਦੀ ਮ੍ਰਿਤਕ ਦੇਹ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਗਿਆ ਹੈ ਅਤੇ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਜਾਣਕਾਰੀ ਲਈ ਦੱਸ ਦੇਈਏ ਕਿ ਦੇਰ ਰਾਤ ਅੰਸ਼ਿਕਾ ਦੀ ਮ੍ਰਿਤਕ ਦੇਹ ਫਾਹੇ ਨਾਲ ਲਟਕਦੀ ਪਾਈ ਗਈ ਜਿਸ ਤੋਂ ਬਾਅਦ ਆਸ-ਪਾਸ ਦੇ ਇਲਾਕੇ ਵਿੱਚ ਸਨਸਨੀ ਫੈਲ ਗਈ।

ਮ੍ਰਿਤਕ ਲੜਕੀ ਦੇ ਪਰਿਵਾਰ ਵਾਲਿਆਂ ਦੀ ਸ਼ਿਕਾਇਤ ਉਪਰ ਪੁਲਿਸ ਨੇ ਮ੍ਰਿਤਕਾ ਦੇ ਪਤੀ ਅਭਿਸ਼ੇਕ, ਸੱਸ, ਸਹੁਰਾ ਅਤੇ ਅਭਿਸ਼ੇਕ ਦੇ ਚਾਚੇ ਖਿਲਾਫ ਕਤਲ ਦਾ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕਾਂ ਦੇ ਪਰਿਵਾਰ ਵਾਲਿਆਂ ਦਾ ਆਖਣਾ ਹੈ ਕਿ ਲੜਕੀ ਦਾ ਸਹੁਰਾ ਪਰਿਵਾਰ ਅੰਸ਼ਿਕਾ ਨੂੰ ਦਾਜ ਲਿਆਉਣ ਦੇ ਲਈ ਤੰਗ ਪ੍ਰੇਸ਼ਾਨ ਕਰਦੇ ਸਨ ਅਤੇ ਉਹਨਾਂ ਨੂੰ ਸ਼ੱਕ ਹੈ ਕਿ ਇਸੇ ਕਾਰਨ ਹੀ ਉਨ੍ਹਾਂ ਨੇ ਅੰਸ਼ਿਕਾ ਨੂੰ ਕਤਲ ਕਰ ਉਸ ਦੀ ਲਾਸ਼ ਨੂੰ ਲਟਕਾ ਦਿੱਤਾ ਹੈ।error: Content is protected !!