BREAKING NEWS
Search

ਨਵੀਂ ਵਿਆਹੀ ਕੁੜੀ ਨੂੰ ਇਸ ਤਰਾਂ ਮੌਤ ਮਾਪਿਆਂ ਦਾ ਰੋ ਰੋ ਹੋਇਆ ਬੁਰਾ ਹਾਲ ਕਰ ਰਹੇ ਇਹ ਮੰਗ

ਆਈ ਤਾਜ਼ਾ ਵੱਡੀ ਖਬਰ 

ਅੱਜ ਦੀ ਨੌਜਵਾਨ ਪੀੜ੍ਹੀ ਵੱਲੋਂ ਜਿੱਥੇ ਪੜ ਲਿਖ ਕੇ ਸਮਾਜ ਵਿਚ ਫੈਲੀਆਂ ਹੋਈਆਂ ਬਹੁਤ ਸਾਰੀਆਂ ਕੁਰੀਤੀਆਂ ਨੂੰ ਦੂਰ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਥੇ ਹੀ ਕਰੋਨਾ ਕਾਰਨ ਲਾਗੂ ਕੀਤੀਆਂ ਗਈਆਂ ਪਾਬੰਦੀਆਂ ਨੇ ਜਿੱਥੇ ਬਹੁਤ ਸਾਰੇ ਗਰੀਬ ਪਰਿਵਾਰਾਂ ਨੂੰ ਕਰਜ਼ੇ ਤੋਂ ਮੁਕਤ ਕਰਾਇਆ ਹੈ। ਕਿਉਂਕਿ ਵਿਆਹ-ਸ਼ਾਦੀਆਂ ਉੱਪਰ ਕੀਤੇ ਜਾਣ ਵਾਲੇ ਖਰਚੇ ਨੂੰ ਘੱਟ ਕਰਕੇ ਸਾਦੇ ਵਿਆਹਾਂ ਦੇ ਕਾਰਨ ਬਹੁਤ ਸਾਰੇ ਪਰਿਵਾਰ ਖੁਸ਼ ਵੇਖੇ ਗਏ ਹਨ। ਉੱਥੇ ਹੀ ਕੁੱਝ ਦਾਜ ਦੇ ਲਾਲਚੀ ਪਰਿਵਾਰਾਂ ਵੱਲੋਂ ਵੀ ਨਵ ਵਿਆਹੀਆਂ ਕੁੜੀਆਂ ਨੂੰ ਦਾਜ ਦੀ ਬਲੀ ਚੜ੍ਹਾ ਦਿੱਤਾ ਜਾਂਦਾ ਹੈ। ਆਏ ਦਿਨ ਹੀ ਅਜਿਹੀਆਂ ਬਹੁਤ ਸਾਰੀਆਂ ਦੁਖਦਾਈ ਘਟਨਾਵਾਂ ਸਾਹਮਣੇ ਆ ਜਾਂਦੀਆਂ ਹਨ ਜੋ ਮਾਪਿਆਂ ਨੂੰ ਝੰਜੋੜ ਕੇ ਰੱਖ ਦਿੰਦੀਆਂ ਹਨ।

ਜਿੱਥੇ ਨਵੀਆਂ ਕੁੜੀਆਂ ਬਹੁਤ ਸਾਰੇ ਸੁਫਨੇ ਸੰਜੋ ਕੇ ਆਪਣੇ ਸਹੁਰੇ ਘਰ ਜਾਂਦੀਆਂ ਹਨ। ਉਥੇ ਹੀ ਅਜਿਹੀਆਂ ਘਟਨਾਵਾਂ ਦੀਆਂ ਸ਼ਿਕਾਰ ਹੋ ਜਾਂਦੀਆਂ ਹਨ। ਹੁਣ ਕੁੜੀ ਦੀ ਇਸ ਤਰਾਂ ਮੌਤ ਹੋਈ ਹੈ ਕਿ ਮਾਪਿਆਂ ਦਾ ਰੋ-ਰੋ ਕੇ ਬੁਰਾ ਹਾਲ ਹੋ ਗਿਆ ਹੈ ਅਤੇ ਉਨ੍ਹਾਂ ਵੱਲੋਂ ਇਹ ਮੰਗ ਕੀਤੀ ਜਾ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਬਰਨਾਲਾ ਅਧੀਨ ਆਉਂਦੇ ਰੁੜੇਕੇ ਕਲਾਂ ਤੋਂ ਸਾਹਮਣੇ ਆਈ ਹੈ। ਜਿਥੇ ਇਕ ਨਵ-ਵਿਆਹੁਤਾ ਨੂੰ ਲਾਲਚੀ ਸਹੁਰਿਆਂ ਵੱਲੋਂ ਦਹੇਜ਼ ਦੇ ਕਾਰਨ ਮਾਰ ਦਿੱਤਾ ਗਿਆ ਹੈ।

ਇਸ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਕੁੜੀ ਗੁਰਮੀਤ ਕੌਰ ਦੇ ਭਰਾ ਮਨਜੀਤ ਸਿੰਘ ਵੱਲੋਂ ਦੱਸਿਆ ਗਿਆ ਹੈ ਕਿ ਉਨ੍ਹਾਂ ਦੀ ਭੈਣ ਦਾ ਵਿਆਹ ਬਲਵਿੰਦਰ ਸਿੰਘ ਪੁੱਤਰ ਬਹਾਦਰ ਸਿੰਘ ਵਾਸੀ ਰੂੜੇਕੇ ਕਲਾਂ ਦੇ ਨਾਲ ਪਿਛਲੇ ਸਾਲ ਅਕਤੂਬਰ 2021 ਨੂੰ ਕੀਤਾ ਗਿਆ ਸੀ। ਜਿੱਥੇ ਵਿਆਹ ਤੋਂ ਬਾਅਦ ਹੀ ਬਲਵਿੰਦਰ ਸਿੰਘ ਦੇ ਪਰਿਵਾਰ ਵੱਲੋਂ ਉਨ੍ਹਾਂ ਦੀ ਭੈਣ ਨੂੰ ਦਹੇਜ ਲਈ ਪ੍ਰੇਸ਼ਾਨ ਕੀਤਾ ਜਾਣ ਲੱਗਾ ਅਤੇ ਉਸ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਗਿਆ।

ਜਿਸ ਤੋਂ ਬਾਅਦ ਮ੍ਰਿਤਕ ਕੁੜੀ ਦੇ ਪਰਵਾਰਕ ਮੈਂਬਰਾਂ ਵੱਲੋਂ ਸੋਹਰਾ ਪਰਿਵਾਰ ਦੇ ਚਾਰ ਮੈਂਬਰਾਂ ਦੇ ਖਿਲਾਫ ਥਾਣਾ ਰੂੜੇਕੇ ਕਲਾਂ ਵਿਖੇ ਮਾਮਲਾ ਦਰਜ ਕਰਵਾਇਆ ਗਿਆ ਹੈ। ਉਥੇ ਹੀ ਪੁਲਿਸ ਵੱਲੋਂ ਤੁਰੰਤ ਕਾਰਵਾਈ ਕਰਦੇ ਹੋਏ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ , ਜਿਨ੍ਹਾਂ ਵਿਚ ਬਲਵਿੰਦਰ ਸਿੰਘ, ਸਹੁਰਾ,ਸੱਸ ਅਤੇ ਨਣਾਨ ਵੀ ਸ਼ਾਮਲ ਹਨ। ਲੜਕੀ ਦੇ ਪਰਿਵਾਰ ਵੱਲੋਂ ਇਨਸਾਫ਼ ਦੀ ਮੰਗ ਕੀਤੀ ਜਾ ਰਹੀ ਹੈ।error: Content is protected !!