BREAKING NEWS
Search

ਨਵੇਂ ਨਵੇਂ ਕਾਂਗਰਸ ਚ ਸ਼ਾਮਲ ਹੋਏ ਸਿੱਧੂ ਮੂਸੇਵਾਲਾ ਬਾਰੇ ਆਈ ਤਾਜਾ ਵੱਡੀ ਖਬਰ – ਹੁਣ ਕੀਤਾ ਇਹ ਕੰਮ

ਆਈ ਤਾਜ਼ਾ ਵੱਡੀ ਖਬਰ 

ਅਗਲੇ ਸਾਲ 2022 ਦੀਆਂ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪਾਰਟੀ ਦੀ ਮਜ਼ਬੂਤੀ ਲਈ ਸਭ ਪਾਰਟੀਆਂ ਵੱਲੋਂ ਅਜਿਹੀਆਂ ਸਖਸੀਅਤਾਂ ਨੂੰ ਆਪਣੀ ਪਾਰਟੀ ਵਿਚ ਸ਼ਾਮਲ ਕੀਤਾ ਜਾ ਰਿਹਾ ਹੈ ਜਿਨ੍ਹਾਂ ਦੇ ਰਾਜਨੀਤੀ ਵਿਚ ਆਉਣ ਬਾਰੇ ਕਿਸੇ ਨੂੰ ਕੋਈ ਵੀ ਜਾਣਕਾਰੀ ਨਹੀਂ ਸੀ। ਅਜਿਹੀਆਂ ਸਖਸ਼ੀਅਤਾਂ ਦੇ ਰਾਜਨੀਤੀ ਵਿੱਚ ਆਉਣ ਬਾਰੇ ਕਿਸੇ ਵੱਲੋਂ ਕਲਪਨਾ ਵੀ ਨਹੀਂ ਕੀਤੀ ਗਈ ਸੀ। ਚੋਣਾ ਦੇ ਨਜ਼ਦੀਕ ਹੋਣ ਵਿੱਚ ਜਿੱਥੇ ਕੁੱਝ ਸਮਾਂ ਰਹਿ ਗਿਆ ਹੈ ਉਥੇ ਹੀ ਸਿਆਸੀ ਹਲਚਲ ਵੀ ਤੇਜ਼ ਹੁੰਦੀ ਨਜ਼ਰ ਆ ਰਹੀ ਹੈ ਜਿੱਥੇ ਬਹੁਤ ਸਾਰੇ ਗਾਇਕਾਂ ਅਤੇ ਪਾਰਟੀ ਵਰਕਰਾਂ ਵੱਲੋਂ ਪਾਰਟੀ ਨੂੰ ਛੱਡ ਕੇ ਦੂਸਰੀ ਪਾਰਟੀ ਵਿੱਚ ਸ਼ਾਮਲ ਹੋਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਉੱਥੇ ਹੀ ਬਹੁਤ ਸਾਰੇ ਨਵੇਂ ਚਿਹਰੇ ਵੀ ਰਾਜਨੀਤੀ ਵਿਚ ਕਦਮ ਰੱਖ ਰਹੇ ਹਨ।

ਹੁਣ ਨਵੇਂ ਨਵੇਂ ਕਾਂਗਰਸ ਵਿੱਚ ਸ਼ਾਮਲ ਹੋਏ ਸਿੱਧੂ ਮੂਸੇਵਾਲਾ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਹੁਣ ਇਹ ਕੰਮ ਕੀਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿਥੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਾਂਗਰਸ ਵਿੱਚ ਸ਼ਾਮਲ ਹੋਣ ਨਾਲ ਬਹੁਤ ਸਾਰੇ ਲੋਕਾਂ ਵੱਲੋਂ ਉਨ੍ਹਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ। ਕਿਉਂਕਿ ਪਿਛਲੇ ਕਈ ਦਿਨਾਂ ਤੋਂ ਲਗਾਤਾਰ ਸਿੱਧੂ ਮੂਸੇਵਾਲੇ ਦੇ ਸਿਆਸਤ ਵਿੱਚ ਆਉਣ ਦੀਆਂ ਖਬਰਾਂ ਦਾ ਬਜ਼ਾਰ ਗਰਮ ਸੀ। ਉੱਥੇ ਹੀ ਉਹਨਾਂ ਵੱਲੋਂ ਕੱਲ੍ਹ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਦੀ ਅਗਵਾਈ ਹੇਠ ਕਾਂਗਰਸ ਵਿੱਚ ਸ਼ਾਮਲ ਹੋਣ ਦਾ ਐਲਾਨ ਕਰ ਦਿੱਤਾ ਸੀ। ਹੁਣ ਜਿੱਥੇ ਬਹੁਤ ਸਾਰੇ ਲੋਕਾਂ ਵੱਲੋਂ ਉਨ੍ਹਾਂ ਨੂੰ ਇਹ ਆਖਿਆ ਜਾ ਰਿਹਾ ਹੈ ਕਿ ਉਹ 1984 ਦੀਆਂ ਘਟਨਾਵਾਂ ਨੂੰ ਅੰਜਾਮ ਦੇਣ ਵਾਲੀ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ।

ਲੋਕਾਂ ਦੀਆਂ ਇਨ੍ਹਾਂ ਟਿੱਪਣੀਆਂ ਦਾ ਜਵਾਬ ਦੇਣ ਲਈ ਉਸ ਵੱਲੋਂ ਇਸਟਾਗਰਾਮ ਤੇ ਲਾਈਵ ਹੋ ਕੇ ਆਪਣਾ ਪੱਖ ਦੱਸਿਆ ਗਿਆ ਹੈ। ਸਿਧੂ ਮੁਸੇ ਵਾਲੇ ਨੇ ਕਿਹਾ ਹੈ ਕਿ ਅਗਰ ਉਹ ਕਾਂਗਰਸ ਦੀ ਜਗ੍ਹਾ ਤੇ ਕਿਸੇ ਹੋਰ ਪਾਰਟੀ ਵਿਚ ਸ਼ਾਮਲ ਹੁੰਦਾ ਤਾਂ ਵੀ ਲੋਕਾਂ ਵੱਲੋਂ ਉਨ੍ਹਾਂ ਦੇ ਖਿਲਾਫ ਇਸ ਤਰ੍ਹਾਂ ਦੀਆਂ ਗੱਲਾਂ ਹੀ ਕੀਤੀਆਂ ਜਾਂਦੀਆਂ। ਉਨ੍ਹਾਂ ਕਿਹਾ ਕਿ ਜੇ ਕਾਂਗਰਸੀ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਲੋਕ ਗੱਦਾਰ ਹਨ ਤਾਂ 1984 ਤੋਂ ਬਾਅਦ ਕਾਂਗਰਸ ਪਾਰਟੀ ਨੂੰ ਚੁਣਨ ਵਾਲੇ ਲੋਕ ਵੀ ਗਦਾਰ ਸੀ।

ਉਨ੍ਹਾਂ ਕਿਹਾ ਕੇ ਮੈਂ ਬਹੁਤ ਸੋਚ-ਸਮਝ ਕੇ ਸਿਆਸਤ ਵਿੱਚ ਆਇਆ ਹੈ ਅਤੇ ਪਾਰਟੀ ਨੂੰ ਜਿੱਤ ਪ੍ਰਾਪਤ ਹੋਣ ਤੇ ਉਨ੍ਹਾਂ ਵੱਲੋਂ ਆਪਣੇ ਹਲਕੇ ਦਾ ਸੁਧਾਰ ਕੀਤਾ ਜਾਵੇਗਾ। ਅਗਰ ਉਹ ਅਜਿਹਾ ਨਹੀਂ ਕਰਨਗੇ ਤਾਂ ਉਨ੍ਹਾਂ ਬਾਰੇ ਅਜਿਹਾ ਕਿਹਾ ਜਾ ਸਕਦਾ ਹੈ। ਉਹਨਾਂ ਲੋਕਾਂ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਹੈ ਕਿ ਮੈਨੂੰ ਗੱਦਾਰ ਕਹਿਣ ਵਾਲੇ ਲੋਕ ਇਸ ਸ਼ਬਦ ਦੀ ਪਰਿਭਾਸ਼ਾ ਸਿੱਖ ਕੇ ਆਉਣ।error: Content is protected !!