BREAKING NEWS
Search

ਨਹੀਂ ਟਲਿਆ ਨਵਜੋਤ ਸਿੱਧੂ ਹੁਣ ਕਰਤਾ ਇਹ ਕੰਮ ਆਈ ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਕਾਂਗਰਸ ਪਾਰਟੀ ਵਿੱਚ ਪਿਛਲੇ ਕੁਝ ਸਮੇਂ ਤੋਂ ਚੱਲਿਆ ਆ ਰਿਹਾ ਕਾਟੋ-ਕਲੇਸ਼ ਅਜੇ ਤੱਕ ਖ਼ਤਮ ਹੋਣ ਦਾ ਨਾਮ ਨਹੀਂ ਲੈ ਰਿਹਾ। ਜਿੱਥੇ ਪਾਰਟੀ ਵਿੱਚ ਇੱਕ ਦੂਸਰੇ ਦੇ ਵਿਰੋਧ ਵਿੱਚ ਕੋਈ ਨਾ ਕੋਈ ਅਜਿਹੀ ਗੱਲ ਸਾਹਮਣੇ ਆ ਜਾਂਦੀ ਹੈ ਜੋ ਲੋਕਾਂ ਨੂੰ ਹੈਰਾਨ ਕਰ ਦਿੰਦੀ ਹੈ। ਜਿੱਥੇ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਵੱਲੋਂ ਆਪਣੇ ਅਹੁਦੇ ਤੋਂ ਅਸਤੀਫਾ ਦਿੱਤਾ ਗਿਆ ਸੀ। ਉਥੇ ਹੀ ਨਵਜੋਤ ਸਿੱਧੂ ਵੱਲੋਂ ਵੀ ਆਪਣੇ ਅਹੁਦੇ ਤੋਂ ਅਸਤੀਫਾ ਦਿੱਤਾ ਗਿਆ ਸੀ ਪਰ ਹਾਈਕਮਾਂਡ ਵੱਲੋਂ ਉਸ ਨੂੰ ਨਾਮਨਜ਼ੂਰ ਕਰ ਦਿੱਤਾ ਗਿਆ ਸੀ। ਪਰ ਨਵਜੋਤ ਸਿੱਧੂ ਫਿਰ ਵੀ ਸਰਕਾਰ ਤੋਂ ਖਫ਼ਾ ਨਜ਼ਰ ਆ ਰਹੇ ਹਨ। ਜਿਸ ਦੀ ਜਾਣਕਾਰੀ ਉਨ੍ਹਾਂ ਵੱਲੋਂ ਦਿੱਤੇ ਜਾਂਦੇ ਬਿਆਨਾਂ ਤੋਂ ਸਾਫ਼ ਪਤਾ ਲੱਗਦੀ ਹੈ। ਹੁਣ ਨਵਜੋਤ ਸਿੱਧੂ ਵੱਲੋਂ ਅਜਿਹਾ ਕੰਮ ਕਰਨ ਦੀ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ।

ਹੁਣ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਹੋਣ ਦੇ ਬਾਵਜੂਦ ਵੀ ਨਵਜੋਤ ਸਿੱਧੂ ਵੱਲੋਂ ਸੋਨੀਆ ਗਾਂਧੀ ਨੂੰ ਪੱਤਰ ਜਾਰੀ ਕੀਤਾ ਗਿਆ ਹੈ। ਜਿਸ ਵਿੱਚ ਉਹਨਾਂ ਵੱਲੋਂ 2017 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਕੀਤੇ ਗਏ ਵਾਅਦਿਆਂ ਨੂੰ ਪੂਰਾ ਕਰਨ ਸਬੰਧੀ ਆਖਿਆ ਗਿਆ ਹੈ। ਉਹਨਾਂ ਕਿਹਾ ਕਿ ਜਿਥੇ ਅਗਲੇ ਸਾਲ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ ਉਥੇ ਹੀ ਸਰਕਾਰ ਵੱਲੋਂ 13 ਮੁੱਦਿਆਂ ਤੇ ਕੰਮ ਨੂੰ ਤੁਰੰਤ ਕੀਤਾ ਜਾਣਾ ਚਾਹੀਦਾ ਹੈ, ਜੋ ਹੁਣ ਉਨ੍ਹਾਂ ਕੋਲ਼ ਆਖ਼ਿਰੀ ਮੌਕਾ ਹੈ।

ਜਿੱਥੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ 18 ਸੂਤਰੀ ਪ੍ਰੋਗਰਾਮ ਬਾਰੇ ਜਾਣਕਾਰੀ ਦਿੱਤੀ ਗਈ ਸੀ। ਉਥੇ ਹੀ ਨਵਜੋਤ ਸਿੱਧੂ ਵੱਲੋਂ ਇਸ ਪੱਤਰ ਵਿੱਚ ਸ਼ਾਮਲ ਮੁੱਦਿਆ ਨੂੰ ਵੀ ਉਠਾਇਆ ਗਿਆ ਹੈ। ਉਹਨਾਂ ਕਿਹਾ ਕਿ ਪਿਛਲੀ ਵਾਰ ਜਿੱਥੇ 55 ਵਿਧਾਨ ਸਭਾ ਸੀਟਾਂ ਤੇ 53 ਕਾਂਗਰਸ ਦੇ ਉਮੀਦਵਾਰਾ ਵੱਲੋ ਜਿੱਤ ਪ੍ਰਾਪਤ ਕੀਤੀ ਗਈ ਸੀ।

ਉੱਥੇ ਹੀ ਹੁਣ ਹਾਈਕਮਾਂਡ ਵੱਲੋਂ ਕੀਤੇ ਗਏ ਏਜੰਡੇ ਉਪਰ ਕੰਮ ਕੀਤਾ ਜਾਣਾ ਚਾਹੀਦਾ ਹੈ, ਜਿਸ ਸਦਕਾ ਅਗਲੀਆਂ ਚੋਣਾਂ ਵਿਚ ਵੀ ਇਸੇ ਤਰਾਂ ਜਿੱਤ ਪ੍ਰਾਪਤ ਹੋ ਸਕੇ। ਨਵਜੋਤ ਸਿੱਧੂ ਵੱਲੋਂ ਲਿਖੇ ਗਏ ਪੱਤਰ ਦੇ ਅਨੁਸਾਰ ਚੰਨੀ ਸਰਕਾਰ ਦੇ ਕੰਮ ਕਾਜ਼ ਉਪਰ ਵੀ ਉਂਗਲ ਉਠਾਈ ਗਈ ਹੈ। ਕਿਉਂਕਿ ਉਨ੍ਹਾਂ ਵੱਲੋਂ ਸੋਨੀਆ ਗਾਂਧੀ ਨੂੰ ਲਿਖੇ ਗਏ ਪੱਤਰ ਵਿੱਚ ਮਾਈਨਿੰਗ,ਬੇਅਦਬੀ ਅਤੇ ਬਿਜਲੀ ਵਰਗੇ ਕਈ ਮੁੱਦੇ ਸ਼ਾਮਿਲ ਹਨ।



error: Content is protected !!