BREAKING NEWS
Search

ਪਟਰੋਲ ਡੀਜਲ ਸਸਤਾ ਕਰਨ ਤੋਂ ਬਾਅਦ ਹੁਣ ਮੋਦੀ ਸਰਕਾਰ ਨੇ ਰੋਜਾਨਾ ਜਰੂਰਤ ਦੀ ਇਹ ਚੀਜ ਕਰਤੀ ਏਨੀ ਸਸਤੀ – ਲੋਕਾਂ ਚ ਖੁਸ਼ੀ

ਆਈ ਤਾਜ਼ਾ ਵੱਡੀ ਖਬਰ 

ਲੋਕ ਅਜੇ ਕੋਰੋਨਾ ਮਹਾਂਮਾਰੀ ਕਾਰਨ ਆਰਥਿਕ ਪੱਖੋਂ ਹੋਏ ਕਮਜ਼ੋਰ ਢਾਂਚੇ ਚੋਂ ਬਾਹਰ ਨਹੀਂ ਨਿਕਲ ਪਏ ਸਨ , ਕਿ ਹਰ ਰੋਜ਼ ਹੀ ਵਧ ਰਹੀਆਂ ਕੀਮਤਾਂ ਲੋਕਾਂ ਦੀ ਹਵਾ ਕੱਢਦੀਆਂ ਨਜ਼ਰ ਆ ਰਹੀਆਂ ਹਨ । ਹਰ ਰੋਜ਼ ਹੀ ਕੀਮਤਾਂ ਦੇ ਵਿੱਚ ਵਾਧਾ ਹੋ ਰਿਹਾ ਹੈ । ਕਦੇ ਇਹ ਪੈਟਰੋਲ ਡੀਜ਼ਲ ਦੀਆਂ ਕੀਮਤਾਂ ਹੁੰਦੀਆਂ ਨੇ , ਤੇ ਕਦੇ ਘਰੇਲੂ ਵਰਤੋਂ ਵਿੱਚ ਆਉਣ ਵਾਲੇ ਸਾਮਾਨ ਦੀਆਂ । ਜਿਸ ਕਾਰਨ ਹਰ ਵਰਗ ਖਾਸਾ ਪ੍ਰੇਸ਼ਾਨ ਦਿਖਾਈ ਦੇ ਰਿਹਾ ਹੈ । ਕਿਉਂਕਿ ਜੋ ਭਾਜਪਾ ਸਰਕਾਰ ਲੋਕਾਂ ਦੇ ਨਾਲ ਮਹਿੰਗਾਈ ਘੱਟ ਕਰਨ ਦੇ ਵਾਅਦੇ ਨਾਲ ਸੱਤਾ ਦੇ ਵਿੱਚ ਆਈ ਸੀ, ਅੱਜ ਉਸੇ ਸਰਕਾਰ ਦੇ ਵੱਲੋਂ ਲੋਕਾਂ ਨੂੰ ਮਹਿੰਗਾਈ ਦੀ ਮਾਰ ਹੇਠਾਂ ਦੱਬਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ।

ਕੀਮਤਾਂ ਵਿੱਚ ਲਗਾਤਾਰ ਹੀ ਵਾਧਾ ਹੋ ਰਿਹਾ ਹੈ । ਗੱਲ ਕੀਤੀ ਜਾਵੇ ਜੇਕਰ ਰਸੋਈ ਦੇ ਵਿੱਚ ਵਰਤੇ ਜਾਣ ਵਾਲੇ ਪਿਆਜ਼ ਦੀ ਤਾਂ, ਲਗਾਤਾਰ ਹੀ ਪਿਆਜ਼ ਦੀਆਂ ਕੀਮਤਾਂ ਅਸਮਾਨ ਨੂੰ ਛੂੰਹਦੀਆਂ ਹੋਈਆਂ ਨਜ਼ਰ ਆ ਰਹੀਆਂ ।ਜਿਸ ਕਾਰਨ ਕਈ ਘਰਾਂ ਦੇ ਵਿੱਚ ਇਸ ਆਮ ਵਰਤੋਂ ਵਿਚ ਵਰਤੇ ਜਾਣ ਵਾਲੇ ਪਿਆਜ਼ ਦੀ ਵਰਤੋਂ ਵੀ ਘੱਟ ਕਰ ਦਿੱਤੀ ਗਈ ਹੈ , ਉੱਥੇ ਹੀ ਹੁਣ ਕੇਂਦਰ ਸਰਕਾਰ ਦੇ ਵੱਲੋਂ ਪਿਆਜ਼ ਦੀਆਂ ਕੀਮਤਾਂ ਵਿਚ ਕਮੀ ਲਿਆਉਣ ਦੇ ਲਈ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਤੇ ਹੁਣ ਕੇਂਦਰ ਸਰਕਾਰ ਨੇ ਪਿਆਜ਼ ਦੀਆਂ ਕੀਮਤਾਂ ਬਫਰ ਸਟਾਕ ਰਾਹੀਂ ਸਥਿਰ ਕਰਨ ਦਾ ਅਭਿਆਸ ਸ਼ੁਰੂ ਕਰ ਦਿੱਤਾ ਹੈ ।

ਉੱਥੇ ਹੀ ਪਿਆਜ਼ ਦੀਆਂ ਵਧਦੀਆਂ ਕੀਮਤਾਂ ਨੂੰ ਲੈ ਕੇ ਖਪਤਕਾਰ ਮਾਮਲਿਆਂ ਦੇ ਮੰਤਰਾਲੇ ਵੱਲੋਂ ਇਕ ਬਿਆਨ ਵਿਚ ਕਿਹਾ ਗਿਆ ਹੈ ਕਿ ਪਿਆਜ਼ ਦੀਆਂ ਕੀਮਤਾਂ ਪਿਛਲੇ ਸਾਲ ਨਾਲੋਂ ਕਾਫੀ ਸਸਤੀਆਂ ਹਨ । ਪਰ ਇਸ ਦੇ ਬਾਵਜੂਦ ਵੀ ਇਨ੍ਹਾਂ ਕੀਮਤਾਂ ਦੇ ਵਿੱਚ ਰਾਹਤ ਦੇਣ ਦੀਆਂ ਕੋਸ਼ਿਸ਼ਾਂ ਕੇਂਦਰ ਸਰਕਾਰ ਦੇ ਵੱਲੋਂ ਜਾਰੀ ਹਨ ।

ਉੱਥੇ ਹੀ ਮੰਤਰਾਲੇ ਵੱਲੋਂ ਦਿੱਤੀ ਜਾਣਕਾਰੀ ਮੁਤਾਬਕ ਅਕਤੂਬਰ ਦੇ ਪਹਿਲੇ ਹਫ਼ਤੇ ਤੋਂ ਹੀ ਪਿਆਜ ਦੀਆਂ ਕੀਮਤਾਂ ਵਧਣੀਆਂ ਸ਼ੁਰੂ ਹੋ ਗਈਆਂ ਸਨ , ਜਿਸ ਕਾਰਨ ਆਮ ਲੋਕ ਕਾਫੀ ਨਿਰਾਸ਼ ਨਜ਼ਰ ਆ ਰਹੇ ਸਨ, ਕਿਉਂਕਿ ਪਹਿਲਾਂ ਹੀ ਵਧ ਰਹੀ ਮਹਿੰਗਾਈ ਲੋਕਾਂ ਦਾ ਲੱਕ ਤੋੜਨ ਦੇ ਵਿੱਚ ਲੱਗੀ ਹੋਈ ਹੈ ਤੇ ਦੂਜੇ ਪਾਸੇ ਹੁਣ ਪਿਆਜ ਦੀਆਂ ਕੀਮਤਾਂ ਵੀ ਆਮ ਲੋਕਾਂ ਦਾ ਲੱਕ ਤੋੜਨ ਦੇ ਵਿੱਚ ਲੱਗੀਅਾਂ ਹੋੲੀਅਾਂ ਹਨ । ਮੰਤਰਾਲੇ ਨੇ ਦੱਸਿਆ ਕਿ ਅਕਤੂਬਰ ਦੇ ਪਹਿਲੇ ਹਫ਼ਤੇ ਤੋਂ ਪਿਆਜ਼ ਦੀਆਂ ਕੀਮਤਾਂ ਵਧਣੀਆਂ ਇਸ ਕਰਕੇ ਸ਼ੁਰੂ ਹੋ ਗਈਆਂ ਸਨ, ਕਿਉਂਕਿ ਬਾਰਿਸ਼ ਕਾਰਨ ਸਪਲਾਈ ਲੜੀ ਦੇ ਵਿਚ ਵਿਘਨ ਪੈ ਰਿਹਾ ਸੀ । ਪਰ ਹੁਣ ਸਰਕਾਰ ਵੱਲੋਂ ਇਨ੍ਹਾਂ ਕੀਮਤਾਂ ਨੂੰ ਮੁੜ ਤੋਂ ਟਰੈਕ ਤੇ ਲਿਆਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ।error: Content is protected !!