ਆਈ ਤਾਜ਼ਾ ਵੱਡੀ ਖਬਰ
ਪੰਜਾਬ ਵਿੱਚ ਜਿੱਥੇ ਸਰਕਾਰ ਵੱਲੋਂ ਲੋਕਾਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਤਿਉਹਾਰਾਂ ਦੇ ਸੀਜ਼ਨ ਵਿੱਚ ਚੌਕਸੀ ਨੂੰ ਵਧਾ ਦਿਤਾ ਗਿਆ ਹੈ। ਕਿਉਂਕਿ ਕੁਝ ਗੈਰ-ਸਮਾਜੀ ਅਨਸਰਾਂ ਵੱਲੋਂ ਅਜਿਹੇ ਮੌਕਿਆਂ ਉੱਪਰ ਕਿਸੇ ਨਾ ਕਿਸੇ ਘਟਨਾ ਨੂੰ ਅੰਜਾਮ ਦਿੱਤਾ ਜਾਂਦਾ ਹੈ ਜਿਸ ਨਾਲ ਪੰਜਾਬ ਦੇ ਹਲਾਤਾ ਤੇ ਵੀ ਅਸਰ ਪੈ ਸਕਦਾ ਹੈ। ਜਿਸ ਵਾਸਤੇ ਪ੍ਰਸ਼ਾਸਨ ਵੀ ਚੌਕਸੀ ਨਾਲ ਕੰਮ ਕਰ ਰਿਹਾ ਹੈ। ਇਸ ਦੇ ਬਾਵਜੂਦ ਵੀ ਪੰਜਾਬ ਵਿੱਚ ਅਜਿਹੀ ਘਟਨਾ ਸਾਹਮਣੇ ਆ ਜਾਂਦੀ ਹੈ ਜਿਸ ਦਾ ਪੰਜਾਬ ਦੇ ਹਾਲਾਤਾਂ ਉਪਰ ਅਸਰ ਪੈਂਦਾ ਹੈ। ਅਜਿਹੀਆਂ ਘਟਨਾਵਾਂ ਨਾਲ ਜਿੱਥੇ ਲੋਕਾਂ ਵਿਚ ਡਰ ਪੈਦਾ ਹੋ ਜਾਂਦਾ ਹੈ ਉਥੇ ਹੀ ਕਈ ਹੋਰ ਘਟਨਾਵਾਂ ਵਾਪਰਣ ਦਾ ਡਰ ਵੀ ਬਣ ਜਾਂਦਾ ਹੈ। ਹੁਣ ਕੱਲ੍ਹ ਪਾਕਿਸਤਾਨ ਤੋਂ ਹੋਈ ਹਾਰ ਤੋਂ ਬਾਅਦ ਪੰਜਾਬ ਵਿੱਚ ਇੱਕ ਮੁੰਡੇ ਵੱਲੋਂ ਹਮਲਾ ਕੀਤਾ ਗਿਆ ਹੈ ਜਿਸ ਕਾਰਨ ਹਾਹਾਕਾਰ ਮਚ ਗਈ ਹੈ, ਜਿਸ ਬਾਰੇ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਸੰਗਰੂਰ ਤੋਂ ਸਾਹਮਣੇ ਆਈ ਹੈ। ਜਿੱਥੇ ਦੁਬਈ ਵਿਚ ਕੱਲ ਹੋਏ ਪਾਕਿਸਤਾਨ ਤੇ ਇੰਡੀਆ ਦੇ ਮੈਚ ਵਿੱਚ ਪਾਕਿਸਤਾਨ ਹੱਥੋਂ ਇੰਡੀਆ ਹਾਰ ਗਿਆ ਹੈ। ਜਿਸ ਕਾਰਨ ਬਹੁਤ ਸਾਰੇ ਨੌਜਵਾਨਾਂ ਵਿੱਚ ਗੁੱਸਾ ਵੀ ਵੇਖਿਆ ਜਾ ਰਿਹਾ ਹੈ। ਉਥੇ ਹੀ ਸੰਗਰੂਰ ਵਿੱਚ ਭਾਈ ਗੁਰਦਾਸ ਇੰਸਟੀਚਿਊਟ ਆਫ ਇੰਜੀਨੀਅਰਿੰਗ ਐਂਡ ਟੈਕਨੋਲੋਜੀ ਦੇ ਹੋਸਟਲ ਵਿੱਚ ਕੁਝ ਉੱਤਰ ਪ੍ਰਦੇਸ਼ ਅਤੇ ਬਿਹਾਰ ਦੇ ਨੌਜਵਾਨਾਂ ਵੱਲੋਂ ਕਸ਼ਮੀਰੀ ਵਿਦਿਆਰਥੀਆਂ ਉਪਰ ਹਮਲਾ ਕਰ ਦਿੱਤਾ ਗਿਆ।
ਇਸ ਘਟਨਾ ਦੀ ਵੀਡੀਓ ਵੀ ਟਵਿੱਟਰ ਉਪਰ ਸਾਂਝੀ ਕੀਤੀ ਗਈ ਹੈ। ਇਸ ਘਟਨਾ ਵਿੱਚ ਸ਼ਿਕਾਰ ਹੋਣ ਵਾਲੇ ਨੌਜਵਾਨ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। ਉਥੇ ਹੀ ਇਸ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਕਾਲਜ ਵਿਚ ਬੀ ਬੀ ਏ ਦੇ ਵਿਦਿਆਰਥੀ ਆਗੂ ਵੱਲੋਂ ਦੱਸਿਆ ਗਿਆ ਹੈ ਐਤਵਾਰ ਦੇਰ ਰਾਤ 12 ਵਜੇ ਦੇ ਕਰੀਬ ਕੁਝ 5 ਤੋਂ 6 ਨੌਜਵਾਨਾਂ ਵੱਲੋਂ ਹੋਸਟਲ ਵਿੱਚ ਵੜਕੇ ਤੋੜ ਫੋੜ ਕੀਤੀ ਗਈ ਅਤੇ ਉਨ੍ਹਾਂ ਨਾਲ ਕੁੱਟਮਾਰ ਕੀਤੀ ਗਈ।
ਇਸ ਘਟਨਾ ਦੀ ਵੀਡੀਓ ਵਾਇਰਲ ਹੋਣ ਤੇ ਮਾਹੌਲ ਨੂੰ ਖਰਾਬ ਕਰਨ ਵਾਲੇ ਵਿਦਿਆਰਥੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਮੰਗ ਨੂੰ ਵੱਲੋਂ ਕੀਤੀ ਗਈ ਹੈ ਇਸ ਮਾਮਲੇ ਦੀ ਜਾਂਚ ਕਰਵਾਏ ਜਾਣ ਡੀਜੀਪੀ ਪੰਜਾਬ ਤੋਂ ਮੰਗ ਕੀਤੀ ਗਈ ਹੈ। ਇਸ ਬਸੰਗਰੂਰ ਦੇ ਥਾਣਾ ਸਦਰ ਦੇ ਇੰਸਪੈਕਟਰ ਹਰਕੀਰਤ ਸਿੰਘ ਨਾਲ ਰਾਬਤਾ ਕਾਇਮ ਕਰਨ ਤੇ ਉਨ੍ਹਾਂ ਦੱਸਿਆ ਗਿਆ ਹੈ ਕਿ ਇਸ ਘਟਨਾ ਦੀ ਉਨ੍ਹਾਂ ਨੂੰ ਅਜੇ ਤੱਕ ਕੋਈ ਵੀ ਸ਼ਿਕਾਇਤ ਨਹੀਂ ਮਿਲੀ ਹੈ। ਉਨ੍ਹਾਂ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾਵੇਗੀ ਅਤੇ ਦੋਸ਼ੀਆਂ ਨੂੰ ਬਣਦੀ ਸਜ਼ਾ ਦਿੱਤੀ ਜਾਵੇਗੀ।
Home ਤਾਜਾ ਜਾਣਕਾਰੀ ਪਾਕਿਸਤਾਨ ਤੋਂ ਹੋਈ ਹਾਰ ਦੇ ਬਾਅਦ ਪੰਜਾਬ ਚ ਮੁੰਡੇ ਨੇ ਇਥੇ ਕਰਤਾ ਹਮਲਾ , ਮੱਚੀ ਹਾਹਾਕਾਰ – ਤਾਜਾ ਵੱਡੀ ਖਬਰ
ਤਾਜਾ ਜਾਣਕਾਰੀ