ਪੰਜਾਬ ਦੀ ਕਲਯੁਗੀ ਖਬਰ
ਲੁਧਿਆਣਾ: ਅੱਜ ਦੇ ਸਮੇਂ ਵਿੱਚ ਬਹੁਤ ਸਾਰੀਆਂ ਅਜੀਬ ਘਟਨਾਵਾਂ ਦੇਖਣ ਨੂੰ ਮਿਲਦੀਆਂ ਹਨ । ਅਜਿਹਾ ਹੀ ਇੱਕ ਹੈਰਾਨੀਜਨਕ ਮਾਮਲਾ ਲੁਧਿਆਣਾ ਤੋਂ ਸਾਹਮਣੇ ਆਇਆ ਹੈ,
ਜਿੱਥੇ ਪਿਤਾ ਵੱਲੋਂ ਮੋਬਾਈਲ ਨਾ ਦਿੱਤੇ ਜਾਣ ‘ਤੇ ਬੇਟੀ ਨਾਰਾਜ਼ ਹੋ ਕੇ ਘਰੋਂ ਫਰਾਰ ਹੋ ਗਈ । ਜਿਸ ਕਾਰਨ ਉਸਦੇ ਪਿਤਾ ਬਹੁਤ ਪਰੇਸ਼ਾਨ ਹਨ ।
ਉਸਦੇ ਘਰ ਤੋਂ ਜਾਣ ਤੋਂ ਬਾਅਦ ਉਨ੍ਹਾਂ ਨੇ ਉਸਨੂੰ ਕਾਫੀ ਲੱਭਿਆ, ਪਰ ਉਸਦਾ ਕੁਝ ਵੀ ਪਤਾ ਨਹੀਂ ਚੱਲਿਆ ਹੈ । ਜਿਸਦੇ ਬਾਅਦ ਪਰੇਸ਼ਾਨ ਪਿਤਾ ਨੇ ਪੁਲਿਸ ਕੋਲ ਜਾ ਕੇ ਮਦਦ ਮੰਗੀ । ਜਿਸ ਤੋਂ ਬਾਅਦ ਪੁਲਿਸ ਨੇ ਅਪਰਾਧਿਕ ਮਾਮਲਾ ਦਰਜ ਕਰ ਕੇ ਕੁੜੀ ਦੀ ਤਲਾਸ਼ ਸ਼ੁਰੂ ਕਰ ਦਿੱਤੀ ਹੈ ।
ਇਸ ਮਾਮਲੇ ਵਿੱਚ ਪੁਲਿਸ ਨੂੰ ਦਿੱਤੀ ਗਈ ਸ਼ਿਕਾਇਤ ਵਿੱਚ ਮਨਜੀਤ ਸਿੰਘ ਨਿਵਾਸੀ ਇੰਦਰਾ ਕਾਲੋਨੀ ਨੇ ਦੱਸਿਆ ਕਿ ਉਸ ਦੀ ਬੇਟੀ ਮੋਬਾਈਲ ਦੀ ਮੰਗ ਕਰ ਰਹੀ ਸੀ ਤੇ ਉਨ੍ਹਾਂ ਨੇ ਆਪਣੀ ਬੇਟੀ ਨੂੰ ਮੋਬਾਈਲ ਦੇਣ ਤੋਂ ਮਨ੍ਹਾ ਕਰ ਦਿੱਤਾ । ਜਿਸ ਤੋਂ ਬਾਅਦ ਉਨ੍ਹਾਂ ਦੀ ਕੁੜੀ ਗੁੱਸਾ ਹੋ ਕੇ ਝਗੜਾ ਕਰਨ ਲੱਗੀ ਤੇ ਅਚਾਨਕ 20 ਜੂਨ ਨੂੰ ਘਰ ਤੋਂ ਲਾਪਤਾ ਹੋ ਗਈ ।
ਇਸ ਮਾਮਲੇ ਵਿੱਚ ਪੁਲਿਸ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਪਿਤਾ ਦੇ ਬਿਆਨ ਦੇ ਆਧਾਰ ‘ਤੇ ਮਾਮਲਾ ਦਰਜ ਕਰ ਲਿਆ ਹੈ । ਪੁਲਿਸ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਕੁੜੀ ਦੀ ਤਲਾਸ਼ ਸ਼ੁਰੂ ਕਰ ਦਿੱਤੀ ਗਈ ਹੈ । ਇਸ ਮਾਮਲੇ ਵਿੱਚ ਜਾਂਚ ਅਧਿਕਾਰੀ ਏਐੱਸਆਈ ਲਖਵੀਰ ਸਿੰਘ ਦਾ ਕਹਿਣਾ ਹੈ ਕਿ
ਹਾਲੇ ਤੱਕ ਕੁੜੀ ਦਾ ਪਤਾ ਨਹੀਂ ਲੱਗਿਆ ਹੈ । ਉਨ੍ਹਾਂ ਦੱਸਿਆ ਕਿ ਪੁਲਿਸ ਵੱਲੋਂ ਸਾਰੇ ਪਹਿਲੂਆਂ ਨੂੰ ਧਿਆਨ ਵਿੱਚ ਰੱਖ ਕੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ।
ਤਾਜਾ ਜਾਣਕਾਰੀ