BREAKING NEWS
Search

ਪੁਲਸ ਵਾਲੇ ਨੌਜਵਾਨ ਮੁੰਡੇ ਨੂੰ ਇਸ ਤਰਾਂ ਉਡੀਕ ਰਹੀ ਸੀ ਮੌਤ , ਇਲਾਕੇ ਚ ਛਾਈ ਸੋਗ ਦੀ ਲਹਿਰ

ਆਈ ਤਾਜਾ ਵੱਡੀ ਖਬਰ

ਇਨਸਾਨ ਦੀ ਜ਼ਿੰਦਗੀ ਵਿਚ ਵਾਪਰਦੀਆਂ ਘਟਨਾਵਾਂ ਨਾਲ ਕਦੋਂ ਕੀ ਹੋ ਜਾਵੇ ਕੁਝ ਪਤਾ ਨਹੀਂ ਲੱਗਦਾ। ਇਨਸਾਨ ਆਪਣੇ ਘਰ ਤੋਂ ਕਿਸੇ ਵੀ ਕੰਮ ਲਈ ਸੁਰੱਖਿਅਤ ਬਾਹਰ ਜਾਂਦਾ ਹੈ ਲੇਕਿਨ ਰਸਤੇ ਵਿੱਚ ਵਾਪਰਨ ਵਾਲੇ ਹਾਦਸੇ ਬਾਰੇ ਕੋਈ ਜਾਣਕਾਰੀ ਨਹੀਂ ਹੁੰਦੀ। ਆਏ ਦਿਨ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਘਟਨਾਵਾਂ ਵਿੱਚ ਬਹੁਤ ਸਾਰੇ ਲੋਕਾਂ ਦੀ ਜ਼ਿੰਦਗੀ ਖਤਮ ਹੋਣ ਦੀਆਂ ਖ਼ਬਰਾਂ ਅਖ਼ਬਾਰਾਂ ਦੀਆਂ ਸੁਰਖੀਆਂ ਬਣ ਜਾਂਦਾ ਹੈ। ਜਿੱਥੇ ਬਹੁਤ ਸਾਰੇ ਲੋਕ ਸੜਕ ਹਾਦਸਿਆਂ ਦਾ ਸ਼ਿਕਾਰ ਹੁੰਦੇ ਹਨ ਉਥੇ ਹੀ ਬਿਮਾਰੀਆਂ ਅਤੇ ਅਚਾਨਕ ਵਾਪਰਨ ਵਾਲੇ ਹਾਦਸੇ ਨੂੰ ਹਮੇਸ਼ਾ ਲਈ ਖ਼ਤਮ ਕਰ ਦਿੰਦੇ ਹਨ।

ਸਾਹਮਣੇ ਆਉਣ ਵਾਲੀਆਂ ਕਈ ਘਟਨਾਵਾਂ ਲੋਕਾਂ ਨੂੰ ਝੰਜੋੜ ਕੇ ਰੱਖ ਦਿੰਦੀਆਂ ਹਨ। ਜਿਨ੍ਹਾਂ ਵਿੱਚ ਬਹੁਤ ਸਾਰੇ ਪਰਿਵਾਰਕ ਮੈਂਬਰ ਹਾਦਸਿਆਂ ਦੇ ਸ਼ਿਕਾਰ ਹੋ ਜਾਂਦੇ ਹਨ। ਜਿਨ੍ਹਾਂ ਦੀ ਕਮੀ ਉਨ੍ਹਾਂ ਦੇ ਪਰਿਵਾਰਾਂ ਵਿੱਚ ਕਦੇ ਵੀ ਪੂਰੀ ਨਹੀਂ ਹੋ ਸਕਦੀ। ਹੁਣ ਪੁਲਿਸ ਵਾਲੇ ਨੌਜਵਾਨ ਮੁੰਡੇ ਦੀ ਹੋਈ ਇਸ ਤਰ੍ਹਾਂ ਮੌਤ ਨਾਲ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਪਿੰਡ ਕੁਲਰੀਆਂ ਚੋਂਕੀ ਵਿੱਚ ਤੈਨਾਤ ਪੁਲਿਸ ਮੁਲਾਜਮ ਦੀਪ ਸਿੰਘ ਨਾਲ ਵਾਪਰੇ ਹਾਦਸੇ ਬਾਰੇ ਸਾਹਮਣੇ ਆਈ ਹੈ ।

ਜੋ ਇੱਕ ਸੜਕ ਹਾਦਸੇ ਦਾ ਸ਼ਿਕਾਰ ਹੋ ਗਿਆ, ਜਿਸ ਕਾਰਨ ਪੁਲਿਸ ਦੇ ਇਸ ਨੌਜਵਾਨ ਦੀ ਮੌਤ ਹੋ ਗਈ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਇਹ ਨੌਜਵਾਨ ਸੜਕ ਤੇ ਚਲਦੇ ਸਮੇ ਅਚਾਨਕ ਅਵਾਰਾ ਪਸ਼ੂਆਂ ਦੇ ਝੁੰਡ ਦੇ ਸਾਹਮਣੇ ਆ ਜਾਣ ਕਾਰਨ ਹਾਦਸੇ ਦਾ ਸ਼ਿਕਾਰ ਹੋ ਗਿਆ, ਕਿਉਂਕਿ ਇਸ ਨੌਜਵਾਨ ਦਾ ਮੋਟਰਸਾਇਕਲ ਬੇਕਾਬੂ ਹੋ ਕੇ ਨਜ਼ਦੀਕ ਦੇ ਟੋਇਆਂ ਵਿਚ ਡਿਗ ਗਿਆ ਜਿਸ ਕਾਰਨ ਨੌਜਵਾਨ ਦੀ ਧੌਣ ਦੇ ਮਣਕੇ ਟੁੱਟ ਗਏ। ਇਹ ਨੌਜਵਾਨ ਆਪਣੀ ਡਿਊਟੀ ਤੋਂ ਵਾਪਸ ਆ ਰਿਹਾ ਸੀ। ਜਿੱਥੇ ਇਸ ਦੀ ਤੈਨਾਤੀ ਸੀ।

ਰੋਜ਼ਾਨਾ ਦੀ ਤਰ੍ਹਾਂ ਹੀ ਇਹ ਨੌਜਵਾਨ ਗਸ਼ਤ ਕਰਕੇ ਗੋਰਖ ਨਾਥ ਤੋਂ ਪਿੰਡ ਕੁਲਰੀਆਂ ਨੂੰ ਜਾ ਰਿਹਾ ਸੀ। ਉਸ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਨਜ਼ਦੀਕ ਦੇ ਹਸਪਤਾਲ ਲਿਜਾਇਆ ਗਿਆ ਜਿੱਥੇ ਹਸਪਤਾਲ ਦੇ ਡਾਕਟਰਾਂ ਵੱਲੋਂ ਉਸਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ ਗਿਆ। ਇਸ ਘਟਨਾ ਤੋਂ ਬਾਅਦ ਪੁਲਸ ਚੌਕੀ ਦੇ ਇੰਚਾਰਜ ਵੱਲੋਂ ਮੌਕੇ ਤੇ ਪਹੁੰਚ ਕਰ ਕੇ ਮ੍ਰਿਤਕ ਨੌਜਵਾਨ ਦੀ ਲਾਸ਼ ਨੂੰ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਪਰਿਵਾਰਕ ਮੈਂਬਰਾਂ ਦੇ ਹਵਾਲੇ ਕਰ ਦਿੱਤਾ ਹੈ। ਪੁਲਿਸ ਵੱਲੋਂ ਇਸ ਘਟਨਾਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਨੌਜਵਾਨ ਦੀ ਮੌਤ ਹੋਣ ਨਾਲ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ ਹੈ।
 error: Content is protected !!