BREAKING NEWS
Search

ਪ੍ਰਸਿੱਧ ਪੰਜਾਬੀ ਅਦਾਕਾਰ ਦੀ ਹੋਈ ਅਚਾਨਕ ਮੌਤ , ਪੋਲੀਵੁਡ ਇੰਡਸਟਰੀ ਨੂੰ ਲੱਗਿਆ ਵੱਡਾ ਝਟਕਾ

ਆਈ ਤਾਜਾ ਵੱਡੀ ਖਬਰ 

ਪੰਜਾਬੀ ਇੰਡਸਟਰੀ ਦੇ ਵਿੱਚ ਅਜਿਹੇ ਬਹੁਤ ਸਾਰੇ ਕਲਾਕਾਰ ਹਨ ਜਿਨਾਂ ਵੱਲੋਂ ਆਪਣੇ ਟੈਲੈਂਟ ਦੇ ਜ਼ਰੀਏ ਪੂਰੀ ਦੁਨੀਆ ਭਰ ਦੇ ਵਿੱਚ ਵਸਦੇ ਪੰਜਾਬੀਆਂ ਦੇ ਦਿਲਾਂ ਦੇ ਉੱਪਰ ਰਾਜ ਕੀਤਾ ਗਿਆ ਹੈ। ਇਹਨਾਂ ਵਿੱਚ ਕਈ ਵੱਡੇ ਨਾਮ ਸ਼ਾਮਿਲ ਹਨ l ਪਰ ਜਦੋਂ ਇਹਨਾਂ ਹਸਤੀਆਂ ਦੇ ਨਾਲ ਜੁੜੀ ਹੋਈ ਕੋਈ ਵੀ ਬੁਰੀ ਖਬਰ ਸਾਹਮਣੇ ਆਉਂਦੀ ਹੈ ਤਾਂ ਉਹਨਾਂ ਨੂੰ ਚਾਹੁਣ ਵਾਲਿਆਂ ਨੂੰ ਇੱਕ ਵੱਡਾ ਘਾਟਾ ਮਹਿਸੂਸ ਹੁੰਦਾ ਹੈ l ਹੁਣ ਇੱਕ ਅਜਿਹੀ ਹੀ ਘਟਨਾ ਸਾਂਝੀ ਕਰਾਂਗੇ, ਜਿੱਥੇ ਪ੍ਰਸਿੱਧ ਪੰਜਾਬੀ ਦਾ ਘਰ ਦੀ ਅਚਾਨਕ ਮੌਤ ਹੋ ਗਈ l ਜਿਸ ਕਾਰਨ ਪੋਲੀਵੁੱਡ ਇੰਡਸਟਰੀ ਨੂੰ ਇੱਕ ਵੱਡਾ ਝਟਕਾ ਲੱਗਿਆ l ਇਸ ਸਮੇਂ ਦੀ ਸਭ ਤੋਂ ਵੱਡੀ ਖਬਰ ਕਿ ਪੰਜਾਬੀ ਅਦਾਕਾਰ ਰਣਦੀਪ ਸਿੰਘ ਭੰਗੂ ਦਾ ਦਿਹਾਂਤ ਹੋ ਗਿਆ, ਜਿਸ ਕਾਰਨ ਪੰਜਾਬੀ ਇੰਡਸਟਰੀ ਨੂੰ ਇੱਕ ਅਜਿਹਾ ਘਾਟਾ ਪਿਆ ਹੈ ਜਿਸ ਨੂੰ ਕਦੇ ਵੀ ਪੂਰਾ ਨਹੀਂ ਕੀਤਾ ਜਾ ਸਕਦਾ ।

ਇਸ ਦੀ ਪੁਸ਼ਟੀ PFTAA Punjabi Film And T.V Actors Association ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਦਿੱਤੀ । ਜਿਨਾਂ ਵੱਲੋਂ ਇਸ ਸਬੰਧੀ ਇੱਕ ਪੋਸਟ ਸਾਂਝੀ ਕੀਤੀ ਗਈ ਤੇ ਪੋਸਟ ‘ਚ ਲਿਖਿਆ ਗਿਆ ਹੈ, ‘ਦੁੱਖ ਨਾਲ ਦੱਸ ਰਹੇ ਹਾਂ ਕਿ ਸਾਡੇ ਪਿਆਰੇ ਅਦਾਕਾਰ ਰਣਦੀਪ ਸਿੰਘ ਭੰਗੂ ਨਹੀ ਰਹੇ। ਅਦਾਕਾਰ ਰਣਦੀਪ ਸਿੰਘ ਭੰਗੂ ਦੀ ਮੌਤ ਕਿਸ ਕਾਰਨ ਹੋਈ ਹੈ, ਇਸ ਦਾ ਹਾਲੇ ਤੱਕ ਕੋਈ ਖ਼ੁਲਾਸਾ ਨਹੀਂ ਹੋਇਆ।

ਰਣਦੀਪ ਸਿੰਘ ਭੰਗੂ ਆਪਣੀ ਕਾਮਯਾਬੀ ਦਾ ਸਿਹਰਾ ਆਪਣੇ ਮਾਪਿਆਂ ਦੇ ਸਿਰ ਬੰਨ੍ਹਦੇ ਸਨ। ਉਥੇ ਹੀ ਫ਼ਿਲਮ ਇੰਡਸਟਰੀ ‘ਚ ਸ਼ੌਹਰਤ ਤੇ ਕਾਮਯਾਬੀ ਹਾਸਲ ਕਰਨ ਲਈ ਅਦਾਕਾਰ ਕਰਮਜੀਤ ਅਨਮੋਲ, ਮਲਕੀਤ ਰੋਣੀ, ਅਦਾਕਾਰਾ ਗੁਰਪ੍ਰੀਤ ਕੌਰ ਭੰਗੂ, ਗੁਰਨੈਲ ਮਠਾਣ, ਇੱਕਤਰ ਸਿੰਘ, ਰਾਜਵਿੰਦਰ ਸਮਰਾਲਾ, ਮੱਖਣ ਖੋਖਰ ਤੇ ਹਰਵਿੰਦਰ ਔਜਲਾ ਵਰਗੀਆਂ ਹਸਤੀਆਂ ਦਾ ਸਦਾ ਰਿਣੀ ਮੰਨਗੇ ਸਨ, ਜਿਨ੍ਹਾਂ ਨੇ ਉਸ ਨੂੰ ਕਲਾ ਖ਼ੇਤਰ ‘ਚ ਬਾਂਹ ਫੜ੍ਹ ਕੇ ਚੱਲਣਾ ਸਿਖਾਇਆ ਸੀ। ਸੋ ਅੱਜ ਪੰਜਾਬੀ ਇੰਡਸਟਰੀ ਦਾ ਅਜਿਹਾ ਚਮਕਦਾ ਚਿਹਰਾ ਹਮੇਸ਼ਾ ਹਮੇਸ਼ਾ ਦੇ ਲਈ ਅਲੋਪ ਹੋ ਗਿਆ, ਜਿਸ ਨੇ ਪੰਜਾਬੀ ਇੰਡਸਟਰੀ ਨੂੰ ਅੱਗੇ ਵਧਾਉਣ ਵਿੱਚ ਅਹਿਮ ਯੋਗਦਾਨ ਪਾਇਆ l

ਸੋ ਉਹਨਾਂ ਦੇ ਜਾਣ ਦੇ ਨਾਲ ਵੱਖੋ ਵੱਖਰੀਆਂ ਸ਼ਖਸ਼ੀਅਤਾਂ ਦੇ ਵੱਲੋਂ ਉਨਾਂ ਦੀ ਮੌਤ ਉੱਪਰ ਦੁੱਖ ਦਾ ਪ੍ਰਗਟਾਵਾ ਕੀਤਾ ਜਾ ਰਿਹਾ ਹੈ। ਸੋ ਅਸੀਂ ਵੀ ਪਰਮਾਤਮਾ ਅੱਗੇ ਅਰਦਾਸ ਕਰਦੇ ਹਾਂ ਕਿ ਵਿਛੜੀ ਰੂਹ ਨੂੰ ਆਪਣੇ ਚਰਨਾਂ ਦੇ ਵਿੱਚ ਨਿਵਾਸ ਸਥਾਨ ਬਖਸ਼ੇ ਤੇ ਪਿੱਛੇ ਰਹਿੰਦੇ ਪਰਿਵਾਰ ਨੂੰ ਇਹ ਭਾਣਾ ਮੰਨਣ ਦਾ ਬਲ ਬਖਸ਼ੇ lerror: Content is protected !!