ਇਸ ਵੇਲੇ ਦੀ ਵੱਡੀ ਖਬਰ ਪੰਜਾਬ ਤੋਂ ਆ ਰਹੀ ਹੈ ਜਿਥੇ ਕਰੋਨਾ ਦੀ ਵਜਾ ਕਰਕੇ ਅੱਜ ਇਕ ਹੋਰ ਮੌਤ ਗਈ ਹੈ ਦੇਖੋ ਪੂਰੀ ਖਬਰ ਵਿਸਥਾਰ ਦੇ ਨਾਲ।
ਅੱਜ ਜਲੰਧਰ ‘ਚ ਇਕ ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ ਦੀ ਮੌਤ ਦੇ ਨਾਲ ਹੁਣ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 3 ਹੋ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਬਸਤੀਆਂ ਦੇ ਖੇਤਰ ‘ਚ ਰਹਿਣ ਵਾਲੇ 48 ਸਾਲ ਦੇ ਵਿਅਕਤੀ ਦੀ ਅੱਜ ਹੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਸੀ।ਇੱਥੇ ਇਹ ਵੀ ਦੱਸਣਯੋਗ ਹੈ ਕਿ ਜਲੰਧਰ ‘ਚ ਕੋਰੋਨਾ ਦਾ ਇਹ ਨਵਾਂ ਕੇਸ ਹੈ, ਜਿਸ ਕਰਕੇ ਜਲੰਧਰ ‘ਚ ਕੋਰੋਨਾ ਮਰੀਜ਼ਾਂ ਦੀ ਸੰਖਿਆ 64 ਹੋ ਗਈ ਹੈ। ਇਸ ਤਰ੍ਹਾਂ ਜਲੰਧਰ ‘ਚ ਇਹ ਤੀਜੀ ਅਤੇ ਸੂਬੇ ‘ਚ 18ਵੀਂ ਮੌਤ ਹੈ। ਫਿਲਹਾਲ ਸਿਹਤ ਵਿਭਾਗ ਨੇ ਹਸਪਤਾਲ ਦੇ ਸਟਾਫ ਨੂੰ ਕੁਆਰੰਟਾਈਨ ਕਰ ਦਿੱਤਾ ਹੈ।
ਬੀਤੇ ਦਿਨੀਂ ਜਲੰਧਰ ਦਾ ਬਸਤੀ ਬਾਵਾ ਖੇਲ ਦਾ ਰਾਜਨਗਰ ਅਤੇ ਸੈਂਟਰਲ ਟਾਊਨ ‘ਚ ਕੋਰੋਨਾ ਪਾਜ਼ੀਟਿਵ ਮਰੀਜ਼ ਮਿਲਣ ਤੋਂ ਬਾਅਦ ਇਸ ਨੂੰ ਸੀਲ ਕਰ ਦਿੱਤਾ ਗਿਆ ਹੈ। ਇੱਥੇ ਇਹ ਵੀ ਦੱਸਣਯੋਗ ਹੈ ਕਿ ਜਲੰਧਰ ਦੇ ਇਨ੍ਹਾਂ 64 ਪਾਜ਼ੀਟਿਵ ਕੇਸਾਂ ‘ਚੋਂ 12 ਲੋਕ ਇਕ ਵੱਡੇ ਮੀਡੀਆ ਹਾਊਸ ਦੇ ਕਰਮਚਾਰੀ ਹਨ, 6 ਪਾਜ਼ੀਟਿਵ ਕੇਸ ਇਨ੍ਹਾਂ ਕਰਮਚਾਰੀਆਂ ਦੇ ਸੰਪਰਕ ਵਾਲੇ ਵਿਅਕਤੀ ਹਨ ਭਾਵ ਇਨ੍ਹਾਂ ਦੇ ਸਿੱਧੇ ਤੌਰ ‘ਤੇ ਸੰਬੰਧਿਤ ਸਨ। ਇਸ ਤਰ੍ਹਾਂ ਇਸ ਮੀਡੀਆ ਹਾਊਸ ਨਾਲ ਸੰਬੰਧਿਤ ਵਿਅਕਤੀਆਂ ਦੀ ਸੰਖਿਆ 18 ਹੈ। ਬਾਕੀ ਕੇਸ ਮਿੱਠਾ ਬਾਜ਼ਾਰ, ਨਿਜਾਤਮ ਨਗਰ, ਪੁਰਾਣੀ ਸਬਜ਼ੀ ਮੰਡੀ, ਦਾਨਿਸ਼ਮੰਦਾ ਵਰਗੇ ਇਲਾਕਿਆਂ ਨਾਲ ਸੰਬੰਧਿਤ ਹਨ।
ਜ਼ਿਕਰਯੋਗ ਹੈ ਕਿ ਪੰਜਾਬ ‘ਚ ਕੋਰੋਨਾਵਾਇਰਸ ਦਾ ਕਹਿਰ ਦਿਨੋਂ-ਦਿਨ ਵੱਧਦਾ ਜਾ ਰਿਹਾ ਹੈ। ਸੂਬੇ ‘ਚ ਅੱਜ 7 ਕੇਸ ਨਵੇਂ ਆਏ ਹਨ, ਜਿਨ੍ਹਾਂ ‘ਚੋਂ 6 ਕੇਸ ਪਟਿਆਲਾ ਦੇ ਰਾਜਪੁਰਾ ਤੋਂ ਅਤੇ 1 ਕੇਸ ਪਠਾਨਕੋਟ ਤੋਂ ਆਇਆ ਹੈ। ਇਸ ਤਰ੍ਹਾਂ ਪਟਿਆਲਾ ‘ਚ ਕੋਰੋਨਾ ਪਾਜ਼ੀਟਿਵ ਕੇਸਾਂ ਦੀ ਕੁੱਲ੍ਹ ਸੰਖਿਆ 61 ਹੋ ਗਈ ਹੈ। ਇਨ੍ਹਾਂ ਨਵੇਂ 7 ਕੇਸਾਂ ਨੂੰ ਦੇਖਦੋ ਹੋਏ ਪੰਜਾਬ ‘ਚ ਕੋਰੋਨਾਵਾਇਰਸ ਮਰੀਜ਼ਾਂ ਦਾ ਆਂਕੜਾ 305 ਹੋ ਗਿਆ ਹੈ। ਸੂਬੇ ‘ਚ ਹੁਣ ਤੱਕ 17 ਮੌਤਾਂ ਅਤੇ ਠੀਕ ਹੋਏ ਮਰੀਜ਼ਾਂ ਲਦੀ ਗਿਣਤੀ 70 ਹੋ ਚੁੱਕੀ ਹੈ। ਸੂਬੇ ਦੇ ਹੌਟ ਸਪੋਟ ਜ਼ਿਲ੍ਹੇ ਮੋਹਾਲੀ (63), ਜਲੰਧਰ (64) ਅਤੇ ਪਟਿਆਲਾ ‘ਚ (61), ਪਠਾਨਕੋਟ ‘ਚ (25) ਅਤੇ ਲੁਧਿਆਣਾ ‘ਚ (17) ਪਾਜ਼ੀਟਿਵ ਮਰੀਜ਼ ਹੁਣ ਤੱਕ ਪਾਏ ਗਏ ਹਨ। ਇਸ ਤਰ੍ਹਾਂ ਸੂਬੇ ‘ਚ ਕੋਰੋਨਾ ਪਾਜ਼ੀਟਿਵ ਕੇਸਾਂ ਦੀ ਗਿਣਤੀ 305 ਹੋ ਗਈ ਹੈ।
ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
ਤਾਜਾ ਜਾਣਕਾਰੀ