ਆਈ ਤਾਜਾ ਵੱਡੀ ਖਬਰ

ਪੰਜਾਬ ਵਿੱਚ ਜਿੱਥੇ ਲੋਕ ਕਰੋਨਾ ਦੇ ਕਾਰਣ ਆਰਥਿਕ ਮੰਦੀ ਦੇ ਦੌਰ ਵਿਚੋਂ ਗੁਜ਼ਰ ਰਹੇ ਹਨ। ਕਰੋਨਾ ਕਾਰਨ ਕੀਤੀ ਗਈ ਤਾਲਾਬੰਦੀ ਨਾਲ ਬਹੁਤ ਸਾਰੇ ਲੋਕਾਂ ਦੇ ਰੁਜ਼ਗਾਰ ਬੰਦ ਹੋ ਗਏ ਸਨ ਜਿਸ ਕਾਰਨ ਬਹੁਤ ਸਾਰੇ ਲੋਕ ਬੇਰੁਜ਼ਗਾਰ ਹੋ ਗਏ। ਉਥੇ ਹੀ ਸੂਬਾ ਸਰਕਾਰ ਵੱਲੋਂ ਪੰਜਾਬ ਦੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕੀਤੇ ਜਾ ਰਹੇ ਹਨ ਅਤੇ ਇੱਕ ਲੱਖ ਨੌਜਵਾਨਾਂ ਨੂੰ ਨੌਕਰੀ ਦਿਵਾਉਣ ਦਾ ਭਰੋਸਾ ਦਿਵਾਇਆ ਗਿਆ ਸੀ ਜਿਸ ਨੂੰ ਸਰਕਾਰ ਵੱਲੋਂ ਪੂਰਾ ਕੀਤਾ ਜਾ ਰਿਹਾ ਹੈ। ਪੰਜਾਬ ਵਿੱਚ ਨੌਜਵਾਨਾਂ ਨੂੰ ਵੱਖ-ਵੱਖ ਵਿਭਾਗਾਂ ਦੇ ਵਿੱਚ ਉਨ੍ਹਾਂ ਦੀ ਯੋਗਤਾ ਦੇ ਆਧਾਰ ਤੇ ਨੌਕਰੀ ਦਿੱਤੇ ਜਾਣ ਦਾ ਐਲਾਨ ਕੀਤਾ ਗਿਆ ਸੀ। ਹੁਣ ਪੰਜਾਬ ਵਿੱਚ ਇਨ੍ਹਾਂ ਲੋਕਾਂ ਨੂੰ ਜਲਦੀ ਇਹ ਕੰਮ ਕਰ ਲੈਣਾ ਚਾਹੀਦਾ ਹੈ ਜਿਸ ਵਾਸਤੇ ਅੱਜ ਆਖਰੀ ਤਰੀਕ ਹੈ ਅਤੇ ਉਨ੍ਹਾਂ ਦੀਆਂ ਮੌਜਾਂ ਲੱਗ ਸਕਦੀਆਂ ਹਨ।

ਪੰਜਾਬ ਪੁਲਿਸ ਵਿਭਾਗ ਵਿੱਚ ਜਿੱਥੇ ਸਬ ਇੰਸਪੈਕਟਰ ਦੀਆਂ 560 ਅਸਾਮੀਆਂ ਦੀ ਪੂਰਤੀ ਲਈ ਅਰਜ਼ੀਆਂ ਦੀ ਮੰਗ ਕੀਤੀ ਗਈ ਸੀ। ਇਸ ਵਾਸਤੇ ਆਨਲਾਈਨ ਅਪਲਾਈ ਕਰਨ ਦੀ ਅੱਜ ਆਖਰੀ ਤਰੀਕ ਹੈ। ਇਸ ਲਈ ਪੰਜਾਬ ਪੁਲਿਸ ਵਿੱਚ ਇਨ੍ਹਾਂ ਅਸਾਮੀਆਂ ਨੂੰ ਭਰਨ ਵਾਸਤੇ ਪੰਜਾਬ ਪੁਲਸ ਦੀ ਸਰਕਾਰੀ ਵੈੱਬਸਾਈਟ http://punjabpolice.gov ਤੇ ਜਾ ਕੇ ਆਨਲਾਈਨ ਅਪਲਾਈ ਕੀਤਾ ਜਾ ਸਕਦਾ ਹੈ। ਪੰਜਾਬ ਪੁਲਿਸ ਵਿੱਚ ਇਸ ਚੋਣ ਪ੍ਰਕਿਰਿਆ ਲਈ ਚੋਣ ਕੰਪਿਊਟਰ ਅਧਾਰਤ ਟੈਸਟ, ਸਰੀਰਕ ਸਕਰੀਨਿੰਗ ਟੈਸਟ, ਦਸਤਾਵੇਜ਼ ਪੁਸ਼ਟੀਕਰਣ, ਸ਼ਰੀਰਕ ਮਾਪ ਟੈਸਟ, ਸਭ ਦਾ ਮੁਲਾਂਕਣ ਕੀਤਾ ਜਾਵੇਗਾ।

ਇਸ ਭਰਤੀ ਵਾਸਤੇ ਆਮ ਬਿਨੈਪੱਤਰ ਜਮ੍ਹਾਂ ਕਰਨਾ ਹੋਵੇਗਾ ਉਮੀਦਵਾਰਾਂ ਨੂੰ ਪਹਿਲਾਂ ਰਜਿਸਟਰੇਸ਼ਨ ਫਾਰਮ ਭਰਨਾ ਪਵੇਗਾ ਫਿਰ ਬਿਨੈ ਪੱਤਰ ਫਾਰਮ ਭਰਨਾ ਪਵੇਗਾ ਪਵੇਗਾ। ਇਸ ਤੋਂ ਇਲਾਵਾ ਫੀਸ ਦਾ ਭੁਗਤਾਨ ਵੀ ਕਰਨਾ ਪਵੇਗਾ। ਇਨ੍ਹਾਂ ਅਸਾਮੀਆਂ ਵਾਸਤੇ ਉਮਰ ਹੱਦ 18 ਤੋਂ 28 ਸਾਲ ਦੇ ਦਰਮਿਆਨ ਹੋਣੀ ਚਾਹੀਦੀ ਹੈ। ਐਪਲੀਕੇਸ਼ਨ ਫੀਸ ਜਰਨਲ ਕੈਟਾਗਿਰੀ ਦੇ ਉਮੀਦਵਾਰ ਲਈ 1500 ਰੁਪਏ ਦੀ ਅਰਜੀ ਫੀਸ ਦੇਣੀ ਪਵੇਗੀ।

ਇਸ ਤੋਂ ਇਲਾਵਾ ਸਾਬਕਾ ਫੌਜੀਆਂ ਲਈ ਫੀਸ 700 ਰੁਪਏ, ਉਥੇ ਹੀ ਸਾਰੇ ਸੂਬਿਆਂ ਦੇ ਐਸਸੀ-ਐਸਟੀ ਅਤੇ ਪੰਜਾਬ ਸੂਬੇ ਦੀਆਂ ਪਛੜੀਆਂ ਸ਼੍ਰੇਣੀਆਂ ਨੂੰ 900 ਰੁਪਏ ਦੇਣੇ ਹੋਣਗੇ। ਜਿਹੜੇ ਉਮੀਦਵਾਰਾਂ ਵਲੋ ਅਜੇ ਤੱਕ ਅਪਲਾਈ ਨਹੀਂ ਕੀਤਾ ਗਿਆ ਹੈ ਉਹ 27 ਜੁਲਾਈ ਤੱਕ ਅਪਲਾਈ ਕਰ ਸਕਦੇ ਹਨ। ਯੋਗਤਾ ਦੇ ਆਧਾਰ ਤੇ ਹੀ ਪੰਜਾਬ ਪੁਲਿਸ ਵਿੱਚ ਸਬ ਇੰਸਪੈਕਟਰ ਦੀਆਂ 560 ਖਾਲੀ ਅਸਾਮੀਆਂ ਦੀ ਭਰਤੀ ਕੀਤੀ ਜਾਵੇਗੀ।


ਤਾਜਾ ਜਾਣਕਾਰੀ


