BREAKING NEWS
Search

ਪੰਜਾਬ: ਔਰਤ ਵਲੋਂ ਆਪਣੀ ਧੀ ਨੂੰ ਮੌਤ ਦੇ ਘਾਟ ਉਤਾਰ ਖੁਦ ਵੀ ਖੌਫਨਾਕ ਤਰੀਕੇ ਨਾਲ ਚੁਣੀ ਮੌਤ- ਪੁੱਤ ਵਲੋਂ ਬਚਾਈ ਆਪਣੀ ਜਾਨ

ਆਈ ਤਾਜ਼ਾ ਵੱਡੀ ਖਬਰ 

ਕਰੋਨਾ ਕਾਲ ਦੇ ਦੌਰਾਨ ਬਹੁਤ ਸਾਰੇ ਪਰਿਵਾਰ ਆਰਥਿਕ ਮੰਦੀ ਦੇ ਦੌਰ ਵਿੱਚੋਂ ਗੁਜ਼ਰੇ, ਜਿਸ ਕਾਰਨ ਕਈ ਪਰਵਾਰਾਂ ਨੂੰ ਮਾਨਸਿਕ ਤਣਾਅ ਦੇ ਦੌਰ ਵਿਚੋਂ ਵੀ ਗੁਜ਼ਰਨਾ ਪਿਆ ਹੈ ਇਸੇ ਮਾਨਸਿਕ ਰੋਗੀ ਦੇ ਚਲਦਿਆਂ ਹੋਇਆਂ ਕਈ ਪਰਵਾਰਾਂ ਵਿੱਚ ਅਜਿਹੇ ਹਾਦਸੇ ਵੀ ਵਾਪਰੇ,ਜਿਸ ਬਾਰੇ ਕਿਸੇ ਵੱਲੋਂ ਸੋਚਿਆ ਵੀ ਨਹੀਂ ਗਿਆ ਸੀ। ਉੱਥੇ ਕਿ ਆਏ ਦਿਨ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਕਈ ਘਟਨਾਵਾਂ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ ਜੋ ਲੋਕਾਂ ਦੇ ਰੋਂਗਟੇ ਖੜੇ ਕਰਦੀਆਂ ਹਨ। ਅੱਜਕਲ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਏ ਹਨ ਜਿੱਥੇ ਮਾਂ-ਬਾਪ ਵੱਲੋਂ ਮਾਨਸਿਕ ਪ੍ਰੇਸ਼ਾਨੀ ਦੇ ਚੱਲਦਿਆਂ ਹੋਇਆਂ ਆਪਣੇ ਹੀ ਬੱਚਿਆਂ ਨੂੰ ਮੌਤ ਦੇ ਘਾਟ ਉਤਾਰਿਆ ਜਾ ਰਿਹਾ ਹੈ।

ਹੁਣ ਇੱਥੇ ਇਕ ਔਰਤ ਵੱਲੋਂ ਆਪਣੀ ਧੀ ਨੂੰ ਮੌਤ ਦੇ ਘਾਟ ਉਤਾਰਿਆ ਗਿਆ ਹੈ ਜਿੱਥੇ ਬਾਅਦ ਵਿੱਚ ਆਪ ਵੀ ਖੌਫਨਾਕ ਮੌਤ ਚੁਣੀ ਹੈ, ਜਿਸ ਦੇ ਪੁੱਤਰ ਵੱਲੋਂ ਆਪਣੀ ਜਾਨ ਬਚਾ ਲਈ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਪੰਜਾਬ ਦੇ ਹੁਸ਼ਿਆਰਪੁਰ ਜ਼ਿਲ੍ਹੇ ਤੋਂ ਸਾਹਮਣੇ ਆਇਆ ਹੈ ਜਿੱਥੇ ਇਕ ਮਾਨਸਿਕ ਤੌਰ ਤੇ ਪ੍ਰੇਸ਼ਾਨ ਔਰਤ ਵੱਲੋਂ ਆਪਣੀ ਦੂਜੀ ਕਲਾਸ ਵਿੱਚ ਪੜਦੀ 9 ਸਾਲਾਂ ਦੀ ਮਾਸੂਮ ਬੱਚੀ ਨੂੰ ਪਾਣੀ ਦੀ ਟੈਂਕੀ ਵਿਚ ਸੁੱਟ ਕੇ ਮਾਰ ਦਿੱਤਾ ਹੈ। ਮਾਨਸਿਕ ਪ੍ਰੇਸ਼ਾਨੀ ਦੇ ਕਾਰਨ ਜਿੱਥੇ ਮਾਂ ਵੱਲੋਂ ਆਪਣੇ ਬੱਚਿਆਂ ਨੂੰ ਆਖਿਆ ਗਿਆ ਸੀ ਕਿ ਉਨ੍ਹਾਂ ਵੱਲੋਂ ਲੁਕਣ-ਮੀਚੀ ਖੇਡੀ ਜਾਵੇਗੀ।

ਇਹ ਬਹਾਨਾ ਬਣਾ ਕੇ ਜਿੱਥੇ ਮਾਂ ਵੱਲੋਂ ਆਪਣੀ ਧੀ ਦੇ ਹੱਥ ਬੰਨ੍ਹ ਕੇ ਪਾਣੀ ਵਾਲੀ ਟੈਂਕੀ ਵਿੱਚ ਡੁਬੋ ਕੇ ਮਾਰ ਦਿੱਤਾ ਗਿਆ ਉਥੇ ਹੀ ਫਾਹਾ ਦੇ ਕੇ ਮਾਰਨ ਦੀ ਕੋਸ਼ਿਸ਼ ਕੀਤੀ ਗਈ। ਇਸ ਤੋਂ ਬਾਅਦ ਬੱਚਿਆਂ ਦੀ ਮਾਂ ਵੱਲੋਂ ਆਪ ਵੀ ਫਾਹਾ ਲਗਾ ਕੇ ਖੁਦਕੁਸ਼ੀ ਕਰ ਲਈ ਗਈ। ਉੱਥੇ ਹੀ ਨੌਵੀਂ ਜਮਾਤ ਵਿੱਚ ਪੜ੍ਹਦੇ ਹੋਏ ਪੁੱਤਰ ਨੂੰ ਜਿੱਥੇ ਫਾਹਾ ਲਗਾ ਕੇ ਮਾਰਨ ਦੀ ਕੋਸ਼ਿਸ਼ ਕੀਤੀ ਗਈ ਸੀ।

ਉਸ ਵੱਲੋਂ ਕਿਸੇ ਨਾ ਕਿਸੇ ਕਾਰਨ ਆਪਣੀ ਜਾਨ ਬਚਾ ਲਈ ਗਈ ਹੈ। ਇਸ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਦੇ ਪਤੀ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਜਿੱਥੇ ਉਹ ਮਿਰਜ਼ਾਪੁਰ ਪਿੰਡ ਦੇ ਰਹਿਣ ਵਾਲੇ ਹਨ ਪਰ ਉਹ ਹੁਸ਼ਿਆਰਪੁਰ ਸ਼ਹਿਰ ਵਿਖੇ ਰਹਿ ਰਹੇ ਹਨ ਉਥੇ ਹੀ ਉਨ੍ਹਾਂ ਦੀ ਪਤਨੀ ਵੱਲੋਂ ਮਾਨਸਿਕ ਤਨਾਵ ਦੇ ਕਾਰਨ ਸਭ ਕੁਝ ਕੀਤਾ ਗਿਆ ਹੈ ਜਿਥੇ ਪੁਲਿਸ ਵੱਲੋਂ ਮਾਮਲਾ ਦਰਜ ਕਰ ਕੇ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ।error: Content is protected !!