BREAKING NEWS
Search

ਪੰਜਾਬ ਕਾਂਗਰਸ ਚ ਪਿਆ ਭੀਚਕੜਾ – ਏਥੇ ਪੈ ਗਈ ਵੱਡੀ ਕਲੇਸ਼ ਹੋ ਗਿਆ ਇਹ ਕੰਮ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿੱਚ ਇਸ ਸਮੇਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਕੀਤੀਆਂ ਜਾ ਰਹੀਆਂ ਹਨ ਉਥੇ ਹੀ ਵੱਖ ਵੱਖ ਸਿਆਸੀ ਪਾਰਟੀਆਂ ਵੱਲੋਂ ਜਿਥੇ ਆਪਣੀ ਪਾਰਟੀਆਂ ਦੀ ਮਜਬੂਤੀ ਵਾਸਤੇ ਵੱਖ-ਵੱਖ ਜਗ੍ਹਾ ਤੇ ਜਾ ਕੇ ਲੋਕਾਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਉੱਥੇ ਹੀ ਵੱਖ-ਵੱਖ ਚੋਣ ਹਲਕਿਆਂ ਤੋਂ ਆਪਣੇ ਉਮੀਦਵਾਰਾਂ ਦੇ ਨਾਮ ਐਲਾਨੇ ਜਾ ਰਹੇ ਹਨ ਅਤੇ ਜਾਰੀ ਕੀਤੀਆਂ ਸੂਚੀ ਵਿੱਚ ਕੁਝ ਨਾਮ ਨਾ ਹੋਣ ਕਾਰਨ ਉਨ੍ਹਾਂ ਲੋਕਾਂ ਵੱਲੋਂ ਆਪਣੀ ਹੀ ਪਾਰਟੀ ਦੇ ਖਿਲਾਫ ਬਗਾਵਤ ਦੀਆਂ ਸੁਰਾਂ ਛੇੜ ਦਿੱਤੀਆਂ ਗਈਆਂ ਹਨ। ਕਾਂਗਰਸ ਪਾਰਟੀ ਤੋਂ ਜਿੱਥੇ ਰਾਹੁਲ ਗਾਂਧੀ ਅੱਜ ਪੰਜਾਬ ਦੇ ਦੌਰੇ ਉੱਤੇ ਆਏ ਸਨ ਉਥੇ ਹੀ ਕੁਝ ਵੱਖ-ਵੱਖ ਚੋਣ ਹਲਕਿਆਂ ਤੋਂ ਉਮੀਦਵਾਰ ਦੇ ਨਾਮ ਐਲਾਨ ਕਰਦੇ ਹੋਏ ਸੂਚੀ ਜਾਰੀ ਕੀਤੀ ਗਈ ਹੈ। ਹੁਣ ਪੰਜਾਬ ਕਾਂਗਰਸ ਵਿੱਚ ਇੱਥੇ ਪੰਗਾ ਪੈ ਗਿਆ ਹੈ ਜਿੱਥੇ ਇਹ ਕਲੇਸ਼ ਸ਼ੁਰੂ ਹੋਇਆ ਹੈ ਜਿਸ ਬਾਰੇ ਜਾਣਕਾਰੀ ਸਾਹਮਣੇ ਆਈ ਹੈ।

ਇਨ੍ਹੀਂ ਦਿਨੀਂ ਜਿਥੇ ਕਾਂਗਰਸ ਪਾਰਟੀ ਨੂੰ ਕਈ ਜਗਹਾ ਤੇ ਭਾਰੀ ਝਟਕੇ ਲੱਗ ਰਹੇ ਹਨ ਉਥੇ ਹੀ ਕਾਂਗਰਸੀ ਵਰਕਰਾਂ ਨੂੰ ਉਸ ਸਮੇਂ ਭਾਰੀ ਝਟਕੇ ਲੱਗੇ ਹਨ ਜਦੋਂ ਉਨ੍ਹਾਂ ਦੀ ਉਮੀਦ ਦੇ ਅਨੁਸਾਰ ਕਾਂਗਰਸ ਪਾਰਟੀ ਵੱਲੋਂ ਟਿਕਟ ਨਹੀਂ ਦਿਤੀ ਜਾ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਲੰਧਰ ਜ਼ਿਲ੍ਹੇ ਅਧੀਨ ਆਉਣ ਵਾਲੇ ਚੋਣ ਹਲਕਾ ਨਕੋਦਰ ਵਿੱਚ ਕਾਂਗਰਸ ਦੇ ਵਿਚਕਾਰ ਵਿਵਾਦ ਪੈਦਾ ਹੋ ਗਿਆ ਹੈ। ਕਿਉਂਕਿ ਕਾਂਗਰਸ ਵੱਲੋਂ ਜਾਰੀ ਕੀਤੀ ਗਈ ਆਪਣੀ ਸੂਚੀ ਵਿੱਚ ਨਕੋਦਰ ਹਲਕੇ ਤੋਂ ਆਪਣਾ ਉਮੀਦਵਾਰ ਡਾਕਟਰ ਨਵਜੋਤ ਦਹੀਆ ਨੂੰ ਐਲਾਨਿਆ ਗਿਆ ਹੈ।

ਕਾਂਗਰਸ ਹਾਈਕਮਾਂਡ ਵੱਲੋਂ ਜਿੱਥੇ ਉਹਨਾਂ ਨੂੰ ਉਮੀਦਵਾਰ ਬਣਾਇਆ ਗਿਆ ਹੈ ਉਥੇ ਹੀ ਇਸ ਟਿਕਟ ਦੀ ਚਾਹ ਰੱਖਦੇ ਹੋਏ ਬਲਜੀਤ ਸਿੰਘ ਜੌਹਲ ਅਤੇ ਉਨ੍ਹਾਂ ਦੇ ਸਮਰਥਕਾਂ ਵੱਲੋਂ ਹੁਣ ਵਿਰੋਧ ਕੀਤਾ ਜਾ ਰਿਹਾ ਹੈ। ਜੋ ਇਸ ਕਾਂਗਰਸ ਪਾਰਟੀ ਵੱਲੋਂ ਨਕੋਦਰ ਹਲਕੇ ਦੀ ਸੀਟ ਵਾਸਤੇ ਟਿਕਟ ਲੈਣ ਦੇ ਚਾਹਵਾਨ ਸਨ।

ਪਰ ਹਾਈਕਮਾਂਡ ਵੱਲੋਂ ਉਨ੍ਹਾਂ ਨੂੰ ਟਿਕਟ ਨਾ ਦੇ ਕੇ ਡਾਕਟਰ ਨਵਜੋਤ ਦਹੀਆ ਨੂੰ ਦੇ ਦਿੱਤੀ ਗਈ ਹੈ। ਜਿਸ ਬਾਰੇ ਰੋਸ ਵਿਚ ਬਲਜੀਤ ਸਿੰਘ ਜੌਹਲ ਵੱਲੋਂ ਆਖਿਆ ਗਿਆ ਹੈ ਕਿ ਕਾਂਗਰਸ ਹਾਈਕਮਾਂਡ ਵੱਲੋਂ ਇਸ ਇਲਾਕੇ ਵਿਚ ਪੈਰਾਸ਼ੂਟ ਰਾਹੀਂ ਉਮੀਦਵਾਰ ਉਤਾਰ ਦਿੱਤਾ ਗਿਆ ਹੈ। ਉਹ ਪਿਛਲੇ ਲੰਮੇ ਸਮੇਂ ਤੋਂ ਕਾਂਗਰਸ ਸਰਕਾਰ ਦੇ ਨਾਲ ਚੱਲੇ ਆ ਰਹੇ ਹਨ। ਉੱਥੇ ਹੀ ਹੁਣ ਪਾਰਟੀ ਕਾਰਜਕਰਤਾਵਾਂ ਵਿਚ ਨਕੋਦਰ ਹਲਕੇ ਤੋਂ ਡਾਕਟਰ ਨਵਜੋਤ ਦਹੀਆਂ ਨੂੰ ਟਿਕਟ ਦਿੱਤੇ ਜਾਣ ਕਾਰਨ ਉਨ੍ਹਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ।



error: Content is protected !!