BREAKING NEWS
Search

ਪੰਜਾਬ :ਖੁਸ਼ੀਆਂ ਨਾਲ ਪੈਲਿਸ ਚ ਚਲ ਰਹੇ ਵਿਆਹ ਚ ਮੱਚ ਗਿਆ ਇਹ ਹੜਕੰਪ – ਮਚਿਆ ਚੀਕ ਚਿਹਾੜਾ ਹੋ ਗਈ ਲਾਲਾ ਲਾਲਾ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਅੰਦਰ ਨੌਜਵਾਨ ਪੀੜ੍ਹੀ ਵੱਲੋਂ ਜਿਥੇ ਨਸ਼ੇ ਅਤੇ ਜਵਾਨੀ ਦੇ ਜੋਸ਼ ਵਿੱਚ ਕਈ ਤਰ੍ਹਾਂ ਦੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ, ਜਿਸ ਦੇ ਨਤੀਜੇ ਉਨ੍ਹਾਂ ਦੇ ਪਰਿਵਾਰਾਂ ਨੂੰ ਭੁਗਤਣੇ ਪੈਂਦੇ ਹਨ। ਅੱਜ ਦੀ ਨੌਜਵਾਨ ਪੀੜ੍ਹੀ ਵੱਲੋਂ ਜਿੱਥੇ ਆਪਣੇ ਮਾਪਿਆਂ ਦੀ ਪਰਵਾਹ ਕੀਤੇ ਬਿਨਾਂ ਹੀ ਗੈਰ ਸਮਾਜਿਕ ਘਟਨਾਵਾਂ ਨੂੰ ਅੰਜਾਮ ਦਿੱਤਾ ਜਾਂਦਾ ਹੈ, ਜਿਸ ਨਾਲ ਉਨ੍ਹਾਂ ਦੀ ਜ਼ਿੰਦਗੀ ਵਿੱਚ ਕਈ ਮੁਸ਼ਕਲਾਂ ਪੇਸ਼ ਆਉਂਦੀਆਂ ਹਨ। ਉਥੇ ਹੀ ਕੁਝ ਨੌਜਵਾਨਾਂ ਵੱਲੋਂ ਆਪਸੀ ਰੰਜਿਸ਼ ਦੇ ਚੱਲਦੇ ਹੋਏ ਵੀ ਕਈ ਵਾਰ ਉਨ੍ਹਾਂ ਵੱਲੋਂ ਖੁਸ਼ੀਆਂ ਦੇ ਮਾਹੌਲ ਨੂੰ ਗਮੀਆਂ ਵਿਚ ਤਬਦੀਲ ਕਰ ਦਿੱਤਾ ਜਾਂਦਾ ਹੈ। ਕਈ ਵਾਰ ਪੰਜਾਬ ਅੰਦਰ ਵਿਆਹ ਸਮਾਗਮਾਂ ਦੌਰਾਨ ਅਜਿਹੇ ਹਾਦਸੇ ਸਾਹਮਣੇ ਆ ਜਾਂਦੇ ਹਨ ਜਿਸ ਨਾਲ ਵਿਆਹ ਦੀਆਂ ਖੁਸ਼ੀਆਂ ਗਮੀ ਵਿੱਚ ਤਬਦੀਲ ਹੋ ਜਾਂਦੀਆ ਹਨ।

ਹੁਣ ਪੰਜਾਬ ਵਿਚ ਮੈਰਿਜ ਪੈਲੇਸ ਵਿੱਚ ਚੱਲ ਰਹੇ ਖੁਸ਼ੀ ਖੁਸ਼ੀ ਵਿਆਹ ਵਿੱਚ ਵਾਪਰੀ ਘਟਨਾ ਕਾਰਨ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਹੈ। ਜਿਸ ਬਾਰੇ ਨੂੰ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਲੁਧਿਆਣਾ ਤੋਂ ਸਾਹਮਣੇ ਆਇਆ ਹੈ ਜਿੱਥੇ ਇਕ ਨੌਜਵਾਨ ਨੂੰ ਗੋਲੀ ਲੱਗਣ ਕਾਰਨ ਗੰਭੀਰ ਜ਼ਖਮੀ ਹਾਲਤ ਵਿੱਚ ਲੁਧਿਆਣਾ ਦੇ ਦਯਾਨੰਦ ਮੈਡੀਕਲ ਕਾਲਜ ਵਿੱਚ ਦਾਖਲ ਕਰਾਇਆ ਗਿਆ ਹੈ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਪੱਖੋਵਾਲ ਰੋਡ ਤੇ ਪੈਂਦੇ ਸਿਧਾਰਥ ਮੈਰਿਜ ਪੈਲਸ ਦੇ ਵਿੱਚ ਇੱਕ ਵਿਆਹ ਦੀਆਂ ਰਸਮਾਂ ਹੋਈਆਂ ਸਨ।

ਉਸ ਸਮੇਂ ਹੀ ਵਿਆਹ ਦੇ ਵਿੱਚ ਮੌਜੂਦ ਕੁਝ ਨੌਜਵਾਨਾਂ ਵਿਚਕਾਰ ਕਿਸੇ ਗੱਲ ਨੂੰ ਲੈ ਕੇ ਆਪਸ ਵਿੱਚ ਝਗੜਾ ਹੋ ਗਿਆ। ਜਿਸ ਤੋਂ ਬਾਅਦ ਕੁਝ ਨੌਜਵਾਨਾਂ ਵੱਲੋਂ ਵਿੱਚ ਆ ਕੇ ਹਥਿਆਰ ਕੱਢ ਲਏ ਗਏ ਅਤੇ ਫਾਇਰਿੰਗ ਕਰ ਦਿੱਤੀ ਗਈ। ਉਥੇ ਹੀ ਵਿਆਹ ਵਿਚ ਮੌਜੂਦ ਨੌਜਵਾਨ ਮਨਪ੍ਰੀਤ ਸਿੰਘ ਦੇ ਖੱਬੀ ਵੱਖੀ ਵਿੱਚ ਗੋਲੀ ਲੱਗਣ ਕਾਰਨ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ।

ਜਿਸ ਨੂੰ ਮੌਕੇ ਤੇ ਮੌਜੂਦ ਲੋਕਾਂ ਵੱਲੋਂ ਤੁਰੰਤ ਹੀ ਲੁਧਿਆਣਾ ਦੇ ਹਸਪਤਾਲ ਲਿਜਾਇਆ ਗਿਆ। ਜਿੱਥੇ ਡਾਕਟਰਾਂ ਵੱਲੋਂ ਉਸ ਦਾ ਇਲਾਜ ਕੀਤਾ ਜਾ ਰਿਹਾ ਹੈ ਅਤੇ ਗੋਲੀ ਕੱਢਣ ਵਾਸਤੇ ਅਪ੍ਰੇਸ਼ਨ ਚੱਲ ਰਿਹਾ ਹੈ। ਇਸ ਘਟਨਾ ਦੀ ਜਾਣਕਾਰੀ ਮਿਲਣ ਤੇ ਥਾਣਾ ਸਦਰ ਦੇ ਇੰਚਾਰਜ ਜਗਦੇਵ ਸਿੰਘ ਵਲੋ ਘਟਨਾ ਸਥਾਨ ਤੇ ਪਹੁੰਚ ਕਰਕੇ ਇਸ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।error: Content is protected !!