BREAKING NEWS
Search

ਪੰਜਾਬ: ਚਾਵਾਂ ਨਾਲ ਵਿਆਹੀ ਧੀ ਦੀ ਲਾਸ਼ ਦੇਖ ਮਾਪਿਆਂ ਦੀਆਂ ਨਿਕਲੀਆਂ ਧਾਹਾਂ, ਸੋਹਰਿਆਂ ਤੇ ਲਗਾਏ ਗੰਭੀਰ ਦੋਸ਼

ਆਈ ਤਾਜਾ ਵੱਡੀ ਖਬਰ 

ਹਰ ਇੱਕ ਮਾਂ-ਬਾਪ ਵੱਲੋਂ ਆਪਣੀ ਧੀ ਦਾ ਖੁਸ਼ੀ ਖੁਸ਼ੀ ਵਿਆਹ ਕੀਤਾ ਜਾਂਦਾ ਹੈ ਅਤੇ ਉਸ ਨੂੰ ਸਹੁਰੇ ਪਰਿਵਾਰ ਵਿੱਚ ਭੇਜਣ ਲੱਗੇ ਬਹੁਤ ਸਾਰੀਆਂ ਨਸੀਹਤ ਵੀ ਦਿੱਤੀਆਂ ਜਾਂਦੀਆਂ ਹਨ। ਜਿਸ ਨਾਲ ਉਨ੍ਹਾਂ ਦੀ ਧੀ ਨੂੰ ਸਹੁਰੇ ਘਰ ਸਾਰੀਆਂ ਖੁਸ਼ੀਆਂ ਮਿਲ ਸਕਣ ਜਿਸ ਵਾਸਤੇ ਮਾਪਿਆਂ ਵੱਲੋਂ ਦੁਆਵਾਂ ਵੀ ਕੀਤੀਆਂ ਜਾਂਦੀਆਂ ਹਨ ਅਤੇ ਆਪਣੀ ਧੀ ਨੂੰ ਹੱਦੋਂ ਵੱਧ ਦਾਜ ਦਹੇਜ ਦਿਤਾ ਜਾਂਦਾ ਹੈ। ਪਰ ਸਾਹਮਣੇ ਆਉਣ ਵਾਲੀਆਂ ਘਟਨਾਵਾਂ ਉਨ੍ਹਾਂ ਮਾਪਿਆਂ ਨੂੰ ਉਸ ਸਮੇਂ ਤੋੜ ਕੇ ਰੱਖ ਦਿੰਦੀਆਂ ਹਨ ਜਦੋਂ ਦਹੇਜ ਦੇ ਲੋਭੀਆਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਜਾਂਦਾ ਹੈ। ਬਹੁਤ ਸਾਰੇ ਪੜ੍ਹੇ-ਲਿਖੇ ਨੌਜਵਾਨਾਂ ਵੱਲੋਂ ਜਿਥੇ ਦਹੇਜ ਵਰਗੀ ਲਾਹਣਤ ਦੇ ਖਿਲਾਫ ਜਾ ਕੇ ਵਿਆਹ ਕਰਾਏ ਜਾਂਦੇ ਹਨ।

ਉਥੇ ਹੀ ਕੁਝ ਅਜਿਹੇ ਲੋਕ ਵੀ ਹੁੰਦੇ ਹਨ ਜਿਨ੍ਹਾਂ ਵੱਲੋਂ ਸਮਾਜ ਵਿੱਚ ਰਿਸ਼ਤਿਆਂ ਨੂੰ ਤਾਰ-ਤਾਰ ਕਰ ਦਿੱਤਾ ਜਾਂਦਾ ਹੈ। ਹੁਣ ਇੱਥੇ ਚਾਵਾਂ ਨਾਲ ਵਿਆਹੀ ਗਈ ਧੀ ਦੀ ਲਾਸ਼ ਦੇਖ ਕੇ ਮਾਪਿਆਂ ਦੀਆਂ ਨਿਕਲ ਗਈਆਂ ਧਾਹਾ। ਜਿਥੇ ਸਹੁਰੇ ਉਪਰ ਗੰਭੀਰ ਦੋਸ਼ ਲਗਾਏ ਗਏ ਹਨ ਜਿਸ ਬਾਰੇ ਤਾਜ਼ਾ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਲੁਧਿਆਣਾ ਤੋਂ ਸਾਹਮਣੇ ਆਇਆ ਹੈ ਜਿਥੇ ਇਕ ਵਿਅਕਤੀ ਸਹੁਰਿਆਂ ਵੱਲੋਂ ਦਹੇਜ ਨੂੰ ਲੈ ਕੇ ਹੱਤਿਆ ਕਰ ਦਿੱਤੀ ਗਈ ਹੈ।

ਵਿਆਹੁਤਾ ਦਾ ਜਿਥੇ ਸ਼ੱਕੀ ਹਲਾਤਾਂ ਵਿੱਚ ਗਲਾ ਘੁੱਟ ਕੇ ਕਤਲ ਕੀਤਾ ਗਿਆ ਹੈ ਉੱਥੇ ਹੀ ਪੀੜਤ ਪਰਿਵਾਰ ਵਲੋਂ ਇਸ ਦੀ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਹੈ ਕਿ ਉਨ੍ਹਾਂ ਦੀ ਧੀ ਆਸ਼ਾ ਦਾ ਵਿਆਹ ਜਿਥੇ ਫਰਵਰੀ 2021 ਵਿੱਚ ਲੁਧਿਆਣਾ ਦੇ ਹੀ ਬਰੋਟਾ ਰੋਡ ਸ਼ਿਮਲਾਪੁਰੀ ਦੇ ਦਿਨੇਸ਼ ਪੁੱਤਰ ਬ੍ਰਿਜਪਾਲ ਨਾਲ ਕੀਤਾ ਗਿਆ ਸੀ। ਵਿਆਹ ਤੋਂ ਬਾਅਦ ਜਿਥੇ ਸਹੁਰੇ ਪਰਿਵਾਰ ਵੱਲੋਂ ਉਨ੍ਹਾਂ ਦੀ ਧੀ ਨੂੰ ਤੰਗ ਪਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ ਗਿਆ।

ਇਸੇ ਪ੍ਰੇਸ਼ਾਨੀ ਦੇ ਚੱਲਦਿਆਂ ਹੋਇਆਂ ਉਨ੍ਹਾਂ ਦੀ ਧੀ ਡਿਪਰੈਸ਼ਨ ਦਾ ਸ਼ਿਕਾਰ ਹੋ ਗਈ ਅਤੇ ਹੁਣ ਸਹੁਰਿਆਂ ਵੱਲੋਂ ਉਸ ਦਾ ਕਤਲ ਕੀਤੇ ਜਾਣ ਦਾ ਦੋਸ਼ ਵੀ ਮਾਪਿਆਂ ਵੱਲੋਂ ਲਗਾਇਆ ਗਿਆ ਹੈ ਜਿੱਥੇ ਮ੍ਰਿਤਕਾ ਦੀ ਖੂਨ ਨਾਲ ਲਥਪਥ ਲਾਸ਼ ਘਰ ਵਿੱਚ ਬੈਡ ਤੋਂ ਬਰਾਮਦ ਕੀਤੀ ਗਈ ਹੈ। ਉਥੇ ਹੀ ਮਾਪਿਆਂ ਦੀ ਸ਼ਿਕਾਇਤ ਤੇ ਦੋਸ਼ੀਆਂ ਖਿਲਾਫ ਮਾਮਲਾ ਦਰਜ ਕਰ ਕੇ ਉਨ੍ਹਾਂ ਦੀ ਭਾਲ ਕੀਤੀ ਜਾ ਰਹੀ ਹੈ।error: Content is protected !!