ਹੁਣੇ ਆਈ ਤਾਜਾ ਵੱਡੀ ਖਬਰ
ਪੂਰੇ ਦੇਸ਼ ‘ਚ ਤਬਾਹੀ ਮਚਾਉਣ ਵਾਲੇ ਕੋਰੋਨਾ ਵਾਇਰਸ ਨੇ ਆਪਣੇ ਪੈਰ ਪੰਜਾਬ ‘ਚ ਪੂਰੀ ਤਰ੍ਹਾਂ ਪਸਾਰ ਲਏ ਹਨ। ਤਰਨਤਾਰਨ ‘ਚ ਵੀ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਦੇਖਣ ਨੂੰ ਮਿਲ ਰਿਹਾ ਹੈ। ਹਜ਼ੂਰ ਸਾਹਿਬ ਤੋਂ ਪਰਤੇ ਸ਼ਰਧਾਲੂਆਂ ਦੇ ਕੋਰੋਨਾ ਟੈਸਟ ਹੋਣ ਤੋਂ ਬਾਅਦ ਲਗਾਤਾਰ ਉਨ੍ਹਾਂ ‘ਚ ਇਸ ਬੀਮਾਰੀ ਤੋਂ ਪੀੜਤ ਮਾਮਲੇ ਦੇਖਣ ਨੂੰ ਮਿਲ ਰਹੇ ਹਨ। ਤਾਜ਼ਾ ਮਾਮਲੇ ‘ਚ ਤਰਨਤਾਰਨ ‘ਚ ਅੱਜ 57 ਪਾਜ਼ੇਟਿਵ ਮਾਮਲੇ ਸਾਹਮਣੇ ਆਏ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆ ਡੀ. ਸੀ. ਪਰਦੀਪ ਸਭਰਵਾਲ ਨੇ ਦੱਸਿਆ ਕਿ ਸ਼ੱਕੀ ਮਰੀਜ਼ਾਂ ਦੇ ਸੈਂਪਲ ਭੇਜੇ ਗਏ ਸਨ, ਜਿਨ੍ਹਾਂ ਦੀ ਅੱਜ ਰਿਪੋਰਟ ਆਈ ਹੈ। ਇਨ੍ਹਾਂ ‘ਚੋਂ 57 ਮਰੀਜ਼ ਪਾਜ਼ੇਟਿਵ ਪਾਏ ਗਏ ਹਨ ਜਦੋਂਕਿ ਬਾਕੀਆਂ ਦੀ ਰਿਪੋਰਟ ਨੈਗੇਟਿਵ ਆਈ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਅੰਦਰ ਕੱਲ ਤੱਕ 87 ਕੇਸ ਸਾਹਮਣੇ ਆਏ ਸਨ, ਅੱਜ ਦੇ 57 ਕੇਸਾਂ ਨੂੰ ਮਿਲਾ ਕੇ ਹੁਣ ਕੁੱਲ 144 ਕੇਸ ਪਾਜ਼ੇਟਿਵ ਪਾਏ ਗਏ ਹਨ। ਦੱਸਣਯੋਗ ਹੈ ਕਿ ਹਜ਼ੂਰ ਸਾਹਿਬ ਤੋਂ ਆਏ ਸ਼ਰਧਾਲੂਆਂ ਨੂੰ ਜ਼ਿਲ੍ਹੇ ਅੰਦਰ ਹੀ ਏਕਾਂਤਵਾਸ ਕੀਤਾ ਗਿਆ ਸੀ। ਮਾਮਲੇ ਨੂੰ ਧਿਆਨ ਨਾਲ ਦੇਖਦੇ ਹੋਏ ਸਾਰੇ ਮਰੀਜ਼ਾਂ ਨੂੰ ਏਕਾਂਤਵਾਸ ਸੈਂਟਰ ਤੋਂ ਸਿਵਲ ਹਸਪਤਾਲ ਦੇ ਆਈਸੋਲੇਸ਼ਨ ਵਾਰਡ ‘ਚ ਸ਼ਿਫਟ ਕੀਤਾ ਜਾ ਰਿਹਾ ਹੈ।
ਪੰਜਾਬ ‘ਚ ‘ਕੋਰੋਨਾ’ ਪਾਜ਼ੇਟਿਵ ਕੇਸਾਂ ਦਾ ਅੰਕੜਾ 1593 ਤੱਕ ਪੁੱਜਾ
ਪੰਜਾਬ ‘ਚ ਕੋਰੋਨਾ ਵਾਇਰਸ ਦਾ ਪ੍ਰਕੋਪ ਦਿਨ-ਬ-ਦਿਨ ਵਧਦਾ ਜਾ ਰਿਹਾ ਹੈ। ਆਲਮ ਇਹ ਹੈ ਕਿ ਪੰਜਾਬ ‘ਚ ਕੋਰੋਨਾ ਵਾਇਰਸ ਦਾ ਪੀੜਤ ਮਰੀਜ਼ਾਂ ਦੀ ਗਿਣਤੀ 1593 ਤੱਕ ਪਹੁੰਚ ਗਈ ਹੈ। ਇਨ੍ਹਾਂ ‘ਚ ਜ਼ਿਆਦਾਤਰ ਮਰੀਜ਼ ਸ੍ਰੀ ਨਾਂਦੇੜ ਸਾਹਿਬ ਤੋਂ ਪਰਤੇ ਸ਼ਰਧਾਲੂ ਹਨ। ਪੰਜਾਬ ‘ਚ ਹੁਣ ਤੱਕ ਸਾਹਮਣੇ ਆਏ ਅੰਕੜਿਆਂ ਮੁਤਾਬਕ ਅੰਮ੍ਰਿਤਸਰ ‘ਚ 230, ਲੁਧਿਆਣਾ 155, ਜਲੰਧਰ 137, ਮੋਹਾਲੀ ‘ਚ 96, ਪਟਿਆਲਾ ‘ਚ 87, ਹੁਸ਼ਿਆਰਪੁਰ ‘ਚ 88,
ਤਰਨਾਰਨ 144, ਪਠਾਨਕੋਟ ‘ਚ 27, ਮਾਨਸਾ ‘ਚ 19, ਕਪੂਰਥਲਾ 19, ਫਰੀਦਕੋਟ 44, ਸੰਗਰੂਰ ‘ਚ 95, ਨਵਾਂਸ਼ਹਿਰ ‘ਚ 86, ਰੂਪਨਗਰ 17, ਫਿਰੋਜ਼ਪੁਰ ‘ਚ 40, ਬਠਿੰਡਾ 36, ਗੁਰਦਾਸਪੁਰ 79, ਫਤਿਹਗੜ੍ਹ ਸਾਹਿਬ ‘ਚ 16, ਬਰਨਾਲਾ 19, ਫਾਜ਼ਿਲਕਾ 39 ਮੋਗਾ 54, ਮੁਕਤਸਰ ਸਾਹਿਬ 66 ਕੇਸ ਪਾਏ ਹਨ ਜਦਕਿ ਕੋਰੋਨਾ ਵਾਇਰਸ ਦੇ ਕਾਰਨ ਹੁਣ ਤੱਕ ਪੰਜਾਬ ‘ਚੋਂ 26 ਲੋਕਾਂ ਦੀ ਮੌਤ ਹੋ ਚੁੱਕੀ ਹੈ।
ਤਾਜਾ ਜਾਣਕਾਰੀ