BREAKING NEWS
Search

ਪੰਜਾਬ ਚ ਇਥੇ ਇਸ ਕਾਰਨ ਹੋਇਆ ਜਬਰਦਸਤ ਧਮਾਕਾ ਮੌਕੇ ਤੇ ਹੋਈਆਂ ਏਨੀਆਂ ਮੌਤਾਂ – ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿਚ ਜਿੱਥੇ ਵਾਪਰਨ ਵਾਲੇ ਬਹੁਤ ਸਾਰੇ ਸੜਕ ਹਾਦਸਿਆਂ ਵਿੱਚ ਲੋਕਾਂ ਦੀ ਜਾਨ ਜਾ ਰਹੀ ਹੈ। ਉੱਥੇ ਹੀ ਬਹੁਤ ਸਾਰੇ ਲੋਕ ਕਰੋਨਾ ਦੀ ਚਪੇਟ ਵਿੱਚ ਆਉਣ ਕਾਰਨ ਵੀ ਇਸ ਫਾਨੀ ਸੰਸਾਰ ਨੂੰ ਹਮੇਸ਼ਾ ਲਈ ਅਲਵਿਦਾ ਆਖ ਗਏ ਹਨ। ਤਿਉਹਾਰਾਂ ਦੇ ਸੀਜ਼ਨ ਵਿੱਚ ਵੀ ਵਾਪਰਨ ਵਾਲੇ ਹਾਦਸਿਆਂ ਨੂੰ ਰੋਕਣ ਲਈ ਸਰਕਾਰ ਵੱਲੋਂ ਪਹਿਲਾਂ ਹੀ ਚੌਕਸੀ ਵਰਤੀ ਜਾ ਰਹੀ ਹੈ। ਉੱਥੇ ਹੀ ਬਹੁਤ ਸਾਰੇ ਲੋਕਾਂ ਵੱਲੋਂ ਆਪਣੇ ਘਰ ਦਾ ਗੁਜ਼ਾਰਾ ਕਰਨ ਲਈ ਕੰਮ ਕਰਦੇ ਸਮੇਂ ਕਈ ਤਰ੍ਹਾਂ ਦੀਆਂ ਘਟਨਾਵਾਂ ਦਾ ਸ਼ਿਕਾਰ ਹੁਣ ਦੀਆਂ ਖਬਰਾਂ ਵੀ ਸਾਹਮਣੇ ਆ ਜਾਂਦੀਆਂ ਹਨ। ਜਿਸ ਕਾਰਨ ਬਹੁਤ ਸਾਰੇ ਲੋਕਾਂ ਦਾ ਭਾਰੀ ਜਾਨੀ ਅਤੇ ਮਾਲੀ ਨੁਕਸਾਨ ਹੋ ਜਾਂਦਾ ਹੈ।

ਅਜਿਹੇ ਹਾਦਸਿਆਂ ਦੇ ਕਾਰਨ ਬਹੁਤ ਸਾਰੇ ਪਰਵਾਰਾਂ ਵਿੱਚ ਘਰ ਦਾ ਗੁਜ਼ਾਰਾ ਚਲਾਉਣ ਵਾਲੇ ਦੀ ਮੌਤ ਤੱਕ ਵੀ ਹੋ ਜਾਂਦੀ ਹੈ। ਜਿਸ ਕਾਰਨ ਪਰਿਵਾਰ ਉਪਰ ਦੁੱਖਾਂ ਦਾ ਪਹਾੜ ਟੁੱਟ ਪੈਂਦਾ ਹੈ। ਹੁਣ ਪੰਜਾਬ ਵਿੱਚ ਇੱਥੇ ਜ਼ਬਰਦਸਤ ਧਮਾਕਾ ਹੋਣ ਕਾਰਨ ਮੌਤਾਂ ਹੋਣ ਨਾਲ ਸੋਗ ਦੀ ਲਹਿਰ ਫੈਲ ਗਈ ਹੈ ਜਿਸ ਬਾਰੇ ਹੁਣ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਫਤਿਹਗੜ੍ਹ ਸਾਹਿਬ ਦੇ ਅਧੀਨ ਆਉਣ ਵਾਲੇ ਪਿੰਡ ਕੁੰਭ ਤੋਂ ਸਾਹਮਣੇ ਆਈ ਹੈ। ਜਿੱਥੇ ਇੱਕ ਲੋਹਾ ਪਿਘਲਾਉਣ ਵਾਲੀ ਭੱਠੀ ਵਿੱਚ ਹੋਏ ਜ਼ਬਰਦਸਤ ਧਮਾਕੇ ਕਾਰਨ ਇੱਕ ਮਜ਼ਦੂਰ ਦੀ ਮੌਕੇ ਤੇ ਹੀ ਮੌਤ ਹੋ ਗਈ ਹੈ।

ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਮਜ਼ਦੂਰਾਂ ਵੱਲੋਂ ਲੋਹਾ ਪਿਘਲਾਉਣ ਦਾ ਕੰਮ ਕੀਤਾ ਜਾ ਰਿਹਾ ਸੀ। ਉਸ ਸਮੇਂ ਭੱਠੀ ਦੇ ਕੋਲ਼ 23 ਸਾਲਾਂ ਦਾ ਮਜ਼ਦੂਰ ਅਮਨਜੋਤ ਸਿੰਘ ਕੰਮ ਕਰ ਰਿਹਾ ਸੀ। ਜਿਸ ਸਮੇਂ ਭੱਠੀ ਵਿੱਚ ਇਹ ਧਮਾਕਾ ਹੋਇਆ ਤਾਂ ਅਮਨਜੋਤ ਸਿੰਘ ਇਸ ਹਾਦਸੇ ਦੀ ਚਪੇਟ ਵਿਚ ਆ ਗਿਆ। ਇਸ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਦੇ ਪਿਤਾ ਮਲਕੀਤ ਸਿੰਘ ਵੱਲੋਂ ਦੱਸਿਆ ਗਿਆ ਹੈ ਕਿ ਜਿਸ ਜਗ੍ਹਾ ਉਨ੍ਹਾਂ ਦਾ ਬੇਟਾ ਕੰਮ ਕਰਦਾ ਸੀ ਉਥੋਂ ਦੇ ਮੋਦੀ ਕਾਨਕਾਸਟ ਨਾਮ ਦੀ ਫਰੇਨਸ ਇਕਾਈ ਦੇ ਮਾਲਕ ਨੂੰ ਮਜ਼ਦੂਰਾਂ ਦੀ ਸੁਰੱਖਿਆ ਦੇ ਇੰਤਜਾਮ ਕਰਨ ਵਾਸਤੇ ਪਹਿਲਾਂ ਵੀ ਸੁਚੇਤ ਕੀਤਾ ਗਿਆ ਸੀ, ਕਿ ਕੰਮ ਦੌਰਾਨ ਕੋਈ ਵੀ ਹਾਦਸਾ ਵਾਪਰ ਸਕਦਾ ਹੈ।

ਪਰ ਉਹਨਾਂ ਵੱਲੋਂ ਇਸ ਵੱਲ ਕੋਈ ਵੀ ਧਿਆਨ ਨਹੀਂ ਦਿੱਤਾ ਗਿਆ। ਮ੍ਰਿਤਕ ਦੇ ਪਿਤਾ ਦੇ ਬਿਆਨਾਂ ਦੇ ਅਧਾਰ ਉੱਪਰ ਮਾਲਕ ਦੀਪਕ ਮੋਦੀ ਅਤੇ ਅਨਿਲ ਮੋਦੀ ਦੇ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ। ਮ੍ਰਿਤਕ ਦੇ ਪਿਤਾ ਨੇ ਦੱਸਿਆ ਕਿ ਕੰਮ ਕਰਨ ਵਾਲੇ ਮਜ਼ਦੂਰਾਂ ਵੱਲੋਂ ਬਿਨਾਂ ਸੇਫਟੀ ਜੈਕਟ , ਸੇਫਟੀ ਦਸਤਾਨੇ, ਸੇਫਟੀ ਸ਼ੂਜ਼ ਤੋਂ ਬਿਨਾਂ ਹੀ ਕੰਮ ਕੀਤਾ ਜਾ ਰਿਹਾ ਸੀ।



error: Content is protected !!