BREAKING NEWS
Search

ਪੰਜਾਬ ਚ ਇਥੇ ਖੇਤਾਂ ਚੋਂ ਆ ਰਹੇ ਵਿਅਕਤੀਆਂ ਤੇ ਚੜਾਈ ਬਲੈਰੋ, ਦੋਨਾਂ ਦੀ ਹੋਈ ਮੌਕੇ ਤੇ ਮੌਤ

ਆਈ ਤਾਜ਼ਾ ਵੱਡੀ ਖਬਰ

ਪੰਜਾਬ ਵਿੱਚ ਜਿੱਥੇ ਵਾਪਰ ਰਹੇ ਸੜਕ ਹਾਦਸਿਆਂ ਦੀ ਚਪੇਟ ਵਿਚ ਆਉਣ ਕਾਰਨ ਕਈ ਪਰਿਵਾਰਾਂ ਵਿੱਚ ਸੋਗ ਦੀ ਲਹਿਰ ਫੈਲ ਜਾਂਦੀ ਹੈ। ਬਹੁਤ ਸਾਰੇ ਪਰਿਵਾਰਾਂ ਉਪਰ ਉਸ ਸਮੇਂ ਦੁੱਖਾਂ ਦਾ ਪਹਾੜ ਡਿੱਗ ਪੈਂਦਾ ਹੈ ਜਦੋਂ ਉਨ੍ਹਾਂ ਦੇ ਘਰ ਦਾ ਗੁਜ਼ਾਰਾ ਕਰਨ ਵਾਲੇ ਘਰ ਦੇ ਮੁੱਖ ਮੈਂਬਰ ਹੀ ਇਨ੍ਹਾਂ ਹਾਦਸਿਆਂ ਦੇ ਸ਼ਿਕਾਰ ਹੋ ਜਾਂਦੇ ਹਨ। ਘਰ ਤੋਂ ਬਾਹਰ ਕੰਮ ਦੇ ਸਿਲਸਲੇ ਵਿੱਚ ਜਾਣ ਵਾਲੇ ਲੋਕਾਂ ਦੇ ਜਿੱਥੇ ਘਰ ਪਰਤਣ ਦਾ ਇੰਤਜ਼ਾਰ ਪਰਿਵਾਰਕ ਮੈਂਬਰਾਂ ਵੱਲੋਂ ਕੀਤਾ ਜਾਂਦਾ ਹੈ। ਉਥੇ ਹੀ ਰਸਤੇ ਵਿੱਚ ਵਾਪਰਨ ਵਾਲੀਆਂ ਘਟਨਾਵਾਂ ਦੀ ਖਬਰ ਮਿਲਦੇ ਹੀ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੋ ਜਾਂਦਾ ਹੈ।

ਇਸ ਸਮੇਂ ਹੋਣ ਵਾਲੀਆਂ ਅਜਿਹੀਆਂ ਘਟਨਾਵਾਂ ਨੇ ਜਿਥੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਹੁਣ ਪੰਜਾਬ ਵਿੱਚ ਖੇਤਾਂ ਚ ਕੰਮ ਕਰਕੇ ਆ ਰਹੇ ਵਿਦਿਆਰਥੀਆਂ ਤੇ ਬਲੈਰੋ ਗੱਡੀ ਚੜਾਏ ਜਾਣ ਕਾਰਨ ਦੋ ਲੋਕਾਂ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਬੁਢਲਾਡਾ ਅਧੀਨ ਆਉਣ ਵਾਲੇ ਪਿੰਡ ਤੋਂ ਸਾਹਮਣੇ ਆਇਆ ਹੈ। ਜਿੱਥੇ ਪਿੰਡ ਬਛੋਆਣਾ ਦੇ ਵਿੱਚ ਰਾਤ ਦੇ ਸਮੇਂ ਦੋ ਜਾਣੇ ਖੇਤਾਂ ਵਿੱਚ ਪਾਣੀ ਲਗਾ ਕੇ ਆਪਣੇ ਘਰ ਵਾਪਸ ਪਰਤ ਰਹੇ ਸਨ। ਉਸ ਸਮੇਂ ਰਸਤੇ ਵਿੱਚ ਇੱਕ ਬਲੈਰੋ ਗੱਡੀ ਵੱਲੋਂ ਇਨ੍ਹਾਂ ਦੋਹਾਂ ਨੂੰ ਭਿਆਨਕ ਟੱਕਰ ਮਾਰ ਦਿੱਤੀ ਗਈ।

ਜਿੱਥੇ ਇਸ ਗੱਡੀ ਦੀ ਚਪੇਟ ਵਿੱਚ ਆਉਣ ਕਾਰਨ 40 ਸਾਲਾ ਜਸਵੀਰ ਸਿੰਘ ਪੁੱਤਰ ਨਛੱਤਰ ਸਿੰਘ ਸੰਧੂ ਨੇ ਵਾਸੀ ਬੱਛੋਆਣਾ, ਅਤੇ 28 ਸਾਲਾ ਸੁਖਵਿੰਦਰ ਸਿੰਘ ਉਰਫ ਲੱਡੂ ਪੁੱਤਰ ਸਿੰਗਾਰਾ ਸਿੰਘ ਵਾਸੀ ਹੀਰੋ ਖੁਰਦ ਦੀ ਘਟਨਾ ਸਥਾਨ ਤੇ ਮੌਤ ਹੋ ਗਈ। ਦੱਸਿਆ ਗਿਆ ਹੈ ਕਿ ਬੱਛੋਆਣਾ ਦੇ ਹੀ ਰਹਿਣ ਵਾਲੇ ਮੁਖਤਾਰ ਸਿੰਘ ਪੁੱਤਰ ਇੰਦਰ ਸਿੰਘ ਵੱਲੋਂ ਆਪਣੀ ਬਲੈਰੋ ਗੱਡੀ ਜਾਣ ਬੁੱਝ ਕੇ ਅਤੇ ਲਾਪਰਵਾਹੀ ਦੇ ਨਾਲ ਹੀ ਇਨ੍ਹਾਂ ਦੋਹਾਂ ਉਪਰ ਚੜ੍ਹਾ ਦਿੱਤੀ ਗਈ ਸੀ। ਇਸ ਘਟਨਾ ਦੀ ਜਾਣਕਾਰੀ ਮਿਲਣ ਤੇ ਜਿੱਥੇ ਪੁਲਿਸ ਵੱਲੋਂ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜਿਆ ਗਿਆ ਹੈ ਅਤੇ ਦੋਸ਼ੀ ਦੀ ਭਾਲ ਕੀਤੀ ਜਾ ਰਹੀ ਹੈ।

ਉਥੇ ਹੀ ਮ੍ਰਿਤਕ ਜਸਵਿੰਦਰ ਸਿੰਘ ਆਪਣੇ ਪਰਿਵਾਰ ਵਿੱਚ ਪਤਨੀ ,ਤਿੰਨ ਧੀਆਂ ਤੇ ਇਕ ਪੁੱਤਰ ਨੂੰ ਛੱਡ ਗਿਆ ਹੈ ਅਤੇ ਸੁਖਵਿੰਦਰ ਸਿੰਘ ਅਜੇ ਕੁਆਰਾ ਸੀ।error: Content is protected !!