BREAKING NEWS
Search

ਪੰਜਾਬ ਚ ਇਥੇ ਗੁਰਦਆਰਾ ਸਾਹਿਬ ਦੇ ਸਰੋਵਰ ਚ ਵਾਪਰਿਆ ਇਹ ਹਾਦਸਾ , ਛਾਈ ਸੋਗ ਦੀ ਲਹਿਰ

ਆਈ ਤਾਜਾ ਵੱਡੀ ਖਬਰ

ਇਕ ਤੋਂ ਬਾਅਦ ਇਕ ਲਗਾਤਾਰ ਦੁਖਦਾਈ ਖਬਰਾਂ ਦਾ ਆਉਣਾ ਜਾਰੀ ਹੈ। ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤਕ ਆਉਣ ਵਾਲੀਆਂ ਮੰਦਭਾਗੀਆਂ ਖਬਰਾਂ ਨੇ ਦੇਸ਼ ਦੇ ਹਾਲਾਤਾਂ ਉਪਰ ਵੀ ਅਸਰ ਪਾਇਆ ਹੈ। ਪੰਜਾਬ ਵਿੱਚ ਵਾਪਰਨ ਵਾਲੇ ਵੱਖ ਵੱਖ ਸੜਕ ਹਾਦਸਿਆਂ ਦੇ ਵਿੱਚ ਵੀ ਬਹੁਤ ਸਾਰੇ ਲੋਕਾਂ ਦੀ ਜਾਨ ਜਾ ਰਹੀ ਹੈ। ਪ੍ਰਸ਼ਾਸਨ ਵੱਲੋਂ ਜਿਥੇ ਲੋਕਾਂ ਦੀ ਸੁਰੱਖਿਆ ਲਈ ਕਈ ਤਰਾਂ ਦੇ ਤਰੀਕੇ ਅਪਣਾਏ ਜਾਂਦੇ ਹਨ। ਉਥੇ ਹੀ ਲੋਕਾਂ ਵੱਲੋਂ ਵਰਤੀ ਜਾਂਦੀ ਅਣਗਹਿਲੀ ਕਾਰਨ ਬਹੁਤ ਸਾਰੇ ਹਾਦਸੇ ਵਾਪਰ ਜਾਂਦੇ ਹਨ ਜਿਸ ਬਾਰੇ ਕਿਸੇ ਵੱਲੋਂ ਕਲਪਨਾ ਵੀ ਨਹੀਂ ਕੀਤੀ ਗਈ ਸੀ।

ਆਏ ਦਿਨ ਹੀ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਦੁਖਦਾਈ ਖਬਰਾਂ ਨੇ ਲੋਕਾਂ ਵਿੱਚ ਝੰਜੋੜ ਕੇ ਰੱਖ ਦਿੱਤਾ ਹੈ। ਸਾਹਮਣੇ ਆਉਣ ਵਾਲੀਆਂ ਇਨ੍ਹਾਂ ਖਬਰਾਂ ਵਿਚ ਜਦੋਂ ਨੌਜਵਾਨਾਂ ਅਤੇ ਬੱਚਿਆਂ ਦਾ ਜ਼ਿਕਰ ਆਉਂਦਾ ਹੈ ਤਾਂ ਬਹੁਤ ਸਾਰੇ ਮਾਪੇ ਖਬਰਾਂ ਨੂੰ ਲੈ ਕੇ ਆਪਣੇ ਬੱਚਿਆਂ ਪ੍ਰਤੀ ਵਧੇਰੇ ਸੋਚਣ ਲਈ ਮਜ਼ਬੂਰ ਹੋ ਜਾਂਦੇ ਹਨ। ਅਚਾਨਕ ਵਾਪਰਨ ਵਾਲੇ ਹਾਦਸਿਆਂ ਵਿੱਚ ਬਹੁਤ ਸਾਰੇ ਮਾਪਿਆਂ ਦੇ ਬੱਚੇ ਉਨ੍ਹਾਂ ਤੋਂ ਹਮੇਸ਼ਾਂ ਦੂਰ ਚਲੇ ਜਾਂਦੇ ਹਨ। ਜਿਨ੍ਹਾਂ ਦੀ ਕਮੀ ਉਨ੍ਹਾਂ ਦੇ ਪਰਵਾਰਾਂ ਵਿੱਚ ਕਦੇ ਵੀ ਪੂਰੀ ਨਹੀਂ ਹੋ ਸਕਦੀ।

ਹੁਣ ਪੰਜਾਬ ਵਿੱਚ ਇਥੇ ਗੁਰਦਆਰਾ ਸਾਹਿਬ ਦੇ ਸਰੋਵਰ ਚ ਵਾਪਰਿਆ ਇਹ ਹਾਦਸਾ , ਜਿਸ ਨਾਲ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇੱਕ ਹੋਰ ਦੁੱਖਦਾਈ ਖਬਰ ਬਰਨਾਲਾ ਤੋਂ ਸਾਹਮਣੇ ਆਈ ਹੈ ਜਿੱਥੇ ਸਰੋਵਰ ਵਿਚ ਡੁੱਬਣ ਨਾਲ ਇੱਕ ਲੜਕੇ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਦੱਸਿਆ ਗਿਆ ਹੈ ਕਿ ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਪਿੰਡ ਕੋਠੇ ਚੂੰਘਾ ਧੌਲਾ ਦੇ ਗੁਰਦੁਆਰਾ ਅੜੀਸਰ ਸਾਹਿਬ ਦੇ ਸਰੋਵਰ ਵਿਚ ਇਕ ਨੌਜਵਾਨ ਦੁਪਹਿਰ ਸਮੇਂ ਨਹਾ ਰਿਹਾ ਸੀ, ਉਸ ਸਮੇਂ ਹੀ ਸਰੋਵਰ ਵਿਚ ਨਹਾਉਂਦੇ ਸਮੇਂ ਇਹ ਨੌਜਵਾਨ ਸਰੋਵਰ ਵਿੱਚ ਡੁੱਬ ਗਿਆ ਅਤੇ ਡੁੱਬਣ ਨਾਲ ਲੜਕੇ ਦੀ ਮੌਤ ਹੋ ਗਈ।

ਇਸ ਨੌਜਵਾਨ ਨਾਲ ਵਾਪਰੇ ਇਸ ਹਾਦਸੇ ਦੀ ਖਬਰ ਮਿਲਦੇ ਹੀ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ। ਸਰੋਵਰ ਵਿਚ ਡੁੱਬਣ ਵਾਲਾ ਨੌਜਵਾਨ ਜਿਸ ਦੀ ਪਹਿਚਾਣ ਰਮਨਦੀਪ ਸਿੰਘ ਪੁੱਤਰ ਦਰਬਾਰਾ ਸਿੰਘ ਵਾਸੀ ਧੌਲਾਂ ਵਜੋਂ ਹੋਈ । ਵਾਪਰੇ ਇਸ ਹਾਦਸੇ ਕਾਰਨ ਇਲਾਕੇ ਦੇ ਲੋਕ ਜਿੱਥੇ ਦੁਖੀ ਹਨ, ਉੱਥੇ ਹੀ ਪੀੜਤ ਪਰਿਵਾਰ ਨਾਲ ਦੁੱਖ ਦਾ ਇਜ਼ਹਾਰ ਕੀਤਾ ਗਿਆ ਹੈ।



error: Content is protected !!