BREAKING NEWS
Search

ਪੰਜਾਬ ਚ ਇਥੇ ਚਿਟੇ ਦਿਨ ਹੀ ਹੋਈ 10 ਲੱਖ ਦੀ ਲੁੱਟ, ਪੁਲਿਸ ਕਰ ਰਹੀ CCTV ਦੀ ਜਾਂਚ

ਆਈ ਤਾਜ਼ਾ ਵੱਡੀ ਖਬਰ

ਪੰਜਾਬ ਵਿੱਚ ਵਾਪਰੀਆਂ ਲੁੱਟ-ਖੋਹ ਅਤੇ ਚੋਰੀ ਠੱਗੀ ਦੀਆਂ ਬਹੁਤ ਸਾਰੀਆਂ ਘਟਨਾਵਾਂ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਉਥੇ ਹੀ ਅਜਿਹੀਆਂ ਘਟਨਾਵਾਂ ਦੇ ਸਾਹਮਣੇ ਆਉਣ ਨਾਲ ਲੋਕਾਂ ਵਿਚ ਡਰ ਦਾ ਮਾਹੌਲ ਪੈਦਾ ਹੋ ਰਿਹਾ ਹੈ। ਅੱਜ ਇੱਥੇ ਬਹੁਤ ਸਾਰੇ ਨੌਜਵਾਨਾਂ ਵੱਲੋਂ ਬੇਰੋਜ਼ਗਾਰੀ ਅਤੇ ਨਸ਼ਿਆਂ ਦੇ ਕਾਰਨ ਆਪਣੇ ਆਉਣ ਵਾਲੇ ਕੱਲ੍ਹ ਨੂੰ ਵੀ ਖਰਾਬ ਕੀਤਾ ਜਾ ਰਿਹਾ ਹੈ। ਜਿਥੇ ਮਾਪਿਆਂ ਵੱਲੋਂ ਆਪਣੇ ਬੱਚਿਆਂ ਨੂੰ ਸਹੀ ਦਿਸ਼ਾ ਪ੍ਰਦਾਨ ਕਰਨ ਦੀ ਕੋਸ਼ਿਸ਼ ਕੀਤੀ ਜਾਂਦੀ ਹੈ ਉੱਥੇ ਹੀ ਬਹੁਤ ਸਾਰੇ ਬੱਚੇ ਗਲਤ ਸੰਗਤ ਵਿੱਚ ਪੈ ਕੇ ਅਜਿਹੀਆਂ ਲੁੱਟ-ਖੋਹ ਦੀਆਂ ਘਟਨਾਵਾਂ ਨੂੰ ਅੰਜ਼ਾਮ ਦੇ ਰਹੇ ਹਨ।

ਜਿੱਥੇ ਅਜਿਹੀਆਂ ਘਟਨਾਵਾਂ ਦੇ ਚਲਦਿਆਂ ਹੋਇਆਂ ਬਹੁਤ ਸਾਰੇ ਲੋਕਾਂ ਵੱਲੋਂ ਲੁੱਟ-ਖੋਹ ਦੇ ਦੌਰਾਨ ਸਾਹਮਣੇ ਵਾਲੇ ਲੋਕਾਂ ਵੱਲੋਂ ਵਿਰੋਧ ਕੀਤੇ ਜਾਣ ਅਤੇ ਉਨ੍ਹਾਂ ਉੱਪਰ ਗੋਲੀਆਂ ਚਲਾ ਦਿੱਤੀਆਂ ਜਾਂਦੀਆਂ ਹਨ। ਹੁਣ ਪੰਜਾਬ ਵਿਚ ਇਥੇ 10 ਲੱਖ ਦੀ ਲੁੱਟ ਹੋਈ ਹੈ ਜਿੱਥੇ ਪੁਲਿਸ ਸੀਸੀਟੀਵੀ ਕੈਮਰੇ ਦੀ ਜਾਂਚ ਕਰ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਜਲੰਧਰ ਦੇ ਸੈਂਟਰਲ ਟਾਊਨ ਤੋਂ ਸਾਹਮਣੇ ਆਇਆ ਹੈ। ਜਿੱਥੇ ਲੁਟੇਰਿਆਂ ਵੱਲੋਂ ਦਿਨ-ਦਿਹਾੜੇ ਹੀ 10 ਲੱਖ ਰੁਪਏ ਦੀ ਲੁੱਟ ਦੀ ਘਟਨਾ ਨੂੰ ਅੰਜਾਮ ਦਿੱਤਾ ਗਿਆ ਹੈ।

ਦੱਸਿਆ ਗਿਆ ਹੈ ਕਿ ਜਿਥੇ ਇਹ ਘਟਨਾ ਗੀਤਾਂ ਮੰਦਰ ਵਾਲੀ ਗਲੀ ਵਿੱਚ ਵਾਪਰੀ ਹੈ। ਤੇਲ ਕਾਰੋਬਾਰੀ ਪੰਕਜ ਮਾਟਾ ਵੱਲੋਂ 10 ਲੱਖ ਰੁਪਏ ਕਿਸੇ ਨੂੰ ਦਿੱਤੇ ਜਾਣੇ ਸਨ ਜਿਸ ਵਾਸਤੇ ਉਸ ਵੱਲੋਂ ਇਨਾਂ ਪੈਸਿਆਂ ਨੂੰ ਪੈਕਟ ਵਿਚ ਰੱਖਿਆ ਗਿਆ ਸੀ ਅਤੇ ਜਿਸ ਸਮੇਂ ਉਸ ਵੱਲੋਂ ਪੈਸੇ ਦੇਣ ਲਈ ਹੋਰ ਕਾਰੋਬਾਰੀ ਨੂੰ ਆਪਣੀ ਦੁਕਾਨ ਤੇ ਬੁਲਾਇਆ ਗਿਆ ਤਾਂ ਪੈਸੇ ਫੜਾਉਣ ਲੱਗੇ ਤਾਂ ਉਸੇ ਵਕਤ ਇੱਕ ਹੋਰ ਵਿਅਕਤੀ ਜੋ ਕੁਝ ਦੂਰੀ ਤੇ ਖੜ੍ਹਾ ਸੀ ਅਚਾਨਕ ਹੀ ਆਇਆ ਅਤੇ ਪੈਸਿਆਂ ਵਾਲਾ ਪੈਕਟ ਖੋਹ ਕੇ ਨਾਲ ਦੇ ਸਾਥੀ ਨਾਲ ਮੋਟਰਸਾਈਕਲ ਤੇ ਫਰਾਰ ਹੋ ਗਿਆ।

ਜਿੱਥੇ ਤੁਰੰਤ ਹੀ ਇਸ ਘਟਨਾ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ ਅਤੇ ਪੁਲਿਸ ਵੱਲੋਂ ਘਟਨਾ ਸਥਾਨ ਤੇ ਪਹੁੰਚ ਕੇ ਜਿਥੇ ਲੱਗੇ ਸੀਸੀਟੀਵੀ ਕੈਮਰੇ ਚੈੱਕ ਕੀਤੇ ਜਾ ਰਹੇ ਹਨ ਉਥੇ ਹੀ ਸੀਸੀਟੀਵੀ ਕੈਮਰਿਆਂ ਦੀ ਜਾਂਚ ਦੇ ਆਧਾਰ ਤੇ ਦੋਸ਼ੀਆਂ ਨੂੰ ਕਾਬੂ ਕੀਤਾ ਜਾਵੇਗਾ।error: Content is protected !!