ਤਾਜਾ ਵੱਡੀ ਖਬਰ

ਅੱਜ ਬਹੁਤ ਸਾਰੇ ਗ਼ੈਰ-ਸਮਾਜਿਕ ਅਨਸਰਾਂ ਵੱਲੋਂ ਜਿੱਥੇ ਲੁੱਟ-ਖੋਹ ਦੇ ਮਕਸਦ ਨਾਲ ਕਈ ਲੋਕਾਂ ਉਪਰ ਹਮਲਾ ਕਰ ਦਿੱਤਾ ਜਾਂਦਾ ਹੈ ਜਿਸ ਕਾਰਨ ਕਈ ਲੋਕ ਗੰਭੀਰ ਜ਼ਖਮੀ ਹੁੰਦੇ ਹਨ ਅਤੇ ਬਹੁਤ ਸਾਰੇ ਲੋਕਾਂ ਦੀ ਜਾਨ ਵੀ ਚਲੀ ਜਾਂਦੀ ਹੈ। ਅਜਿਹੀਆਂ ਘਟਨਾਵਾਂ ਦੇ ਚਲਦਿਆਂ ਹੋਇਆ, ਜਿੱਥੇ ਬਹੁਤ ਸਾਰੇ ਪਰਿਵਾਰਾਂ ਨੂੰ ਭਾਰੀ ਜਾਨੀ-ਮਾਲੀ ਨੁਕਸਾਨ ਦਾ ਸਾਹਮਣਾ ਕਰਨਾ ਪੈਂਦਾ ਹੈ। ਉਥੇ ਹੀ ਕੁਝ ਲੋਕਾਂ ਵੱਲੋਂ ਆਪਸੀ ਵਿਵਾਦ ਦੇ ਚਲਦਿਆਂ ਹੋਇਆਂ ਵੀ ਅਜਿਹੀਆਂ ਘਟਨਾਵਾਂ ਨੂੰ ਅੰਜ਼ਾਮ ਦੇ ਦਿੱਤਾ ਜਾਂਦਾ ਹੈ ਜਿਸ ਨਾਲ ਬਹੁਤ ਸਾਰੇ ਪਰਿਵਾਰਾਂ ਵਿਚ ਸੋਗ ਦੀ ਲਹਿਰ ਫੈਲ ਜਾਂਦੀ ਹੈ। ਪੁਲਿਸ ਪ੍ਰਸ਼ਾਸਨ ਵੱਲੋਂ ਜਿਥੇ ਅਜਿਹੀਆਂ ਘਟਨਾਵਾਂ ਨੂੰ ਰੋਕਣ ਵਾਸਤੇ ਬਹੁਤ ਸਾਰੇ ਕਦਮ ਚੁੱਕੇ ਜਾਂਦੇ ਹਨ ਉਥੇ ਹੀ ਲੋਕਾਂ ਵੱਲੋਂ ਆਪਸੀ ਵਿਵਾਦ ਦੇ ਕਾਰਨ ਅਜਿਹੀਆਂ ਘਟਨਾਵਾਂ ਨੂੰ ਅੰਜ਼ਾਮ ਦੇ ਦਿੱਤਾ ਜਾਂਦਾ ਹੈ।

ਜਿਸ ਨਾਲ ਕਈ ਪਰਵਾਰਾਂ ਨੂੰ ਕਦੇ ਵੀ ਨਾ ਪੂਰਾ ਹੋਣ ਵਾਲਾ ਘਾਟਾ ਪੈਂਦਾ ਹੈ ਜਦੋਂ ਅਜਿਹੀਆਂ ਘਟਨਾਵਾਂ ਦੇ ਚਲਦਿਆਂ ਹੋਇਆਂ ਕਈ ਲੋਕਾਂ ਦੀ ਮੌਤ ਹੋ ਜਾਂਦੀ ਹੈ। ਹੁਣ ਪੰਜਾਬ ਵਿੱਚ ਇੱਥੇ ਜ਼ਮੀਨੀ ਲੜਾਈ ਨੇ ਖੂਨੀ ਰੂਪ ਧਾਰਿਆ ਹੈ ਅਤੇ ਖੇਤਾਂ ਵਿੱਚੋਂ ਨੌਜਵਾਨ ਦੀ ਲਾਸ਼ ਬਰਾਮਦ ਕੀਤੀ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਪਠਾਨਕੋਟ ਜਿਲੇ ਦੇ ਅਧੀਨ ਆਉਂਦੇ ਪਿੰਡ ਗੋਬਿੰਦਸਰ ਤੋਂ ਸਾਹਮਣੇ ਆਇਆ ਹੈ।

ਜਿੱਥੇ ਖੇਤਾਂ ਵਿਚੋਂ ਇਕ ਨੌਜਵਾਨ ਦੀ ਲਾਸ਼ ਬਰਾਮਦ ਹੋਣ ਕਾਰਨ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ ਹੈ ਜੋ ਆਪਸੀ ਵਿਵਾਦ ਦੇ ਚਲਦਿਆਂ ਹੋਇਆਂ ਕਤਲ ਕੀਤੇ ਜਾਣ ਦਾ ਖਦਸ਼ਾ ਪਰਿਵਾਰ ਵੱਲੋਂ ਜ਼ਾਹਿਰ ਕੀਤਾ ਗਿਆ ਹੈ। ਦੱਸ ਦੇਈਏ ਕਿ ਇਸ ਪਿੰਡ ਦੇ ਰਹਿਣ ਵਾਲੇ ਨੌਜਵਾਨ ਪਵਨ ਕੁਮਾਰ ਵੱਲੋਂ ਦੱਸਿਆ ਗਿਆ ਹੈ ਕਿ ਕੁਝ ਜ਼ਮੀਨੀ ਵਿਵਾਦ ਨੂੰ ਲੈ ਕੇ ਪਿੰਡ ਦੇ ਹੀ ਇਕ ਪਰਿਵਾਰ ਨਾਲ ਉਨ੍ਹਾਂ ਦਾ ਕੁਝ ਸਮੇਂ ਤੋਂ ਝਗੜਾ ਚਲਦਾ ਸੀ।

ਉੱਥੇ ਹੀ ਉਸ ਦਾ ਚਾਚਾ ਨਰਿੰਦਰ ਕੁਮਾਰ ਬੀਤੀ ਰਾਤ ਖੇਤਾਂ ਨੂੰ ਪਾਣੀ ਲਾਉਣ ਵਾਸਤੇ ਗਿਆ ਹੋਇਆ ਸੀ। ਜਿੱਥੇ ਦੋਸ਼ੀਆਂ ਵੱਲੋਂ ਉਸ ਦਾ ਕਤਲ ਕਰ ਦਿੱਤਾ ਗਿਆ ਹੈ। ਪਰਿਵਾਰ ਦੇ ਬਿਆਨਾਂ ਦੇ ਅਧਾਰ ਤੇ ਜਿਥੇ ਪੁਲਿਸ ਵੱਲੋਂ ਮਾਮਲਾ ਦਰਜ ਕੀਤਾ ਗਿਆ ਹੈ ਉਥੇ ਹੀ ਦੋਸ਼ੀ ਦੀ ਭਾਲ ਕੀਤੀ ਜਾ ਰਹੀ ਹੈ।ਮ੍ਰਿਤਕ ਦੇ ਸਰੀਰ ਤੇ ਹਥਿਆਰਾਂ ਨਾਲ ਹਮਲਾ ਕਰਨ ਦੇ ਨਿਸ਼ਾਨ ਸਨ ਅਤੇ ਉਸ ਦੇ ਕਾਫੀ ਸੱਟਾਂ ਲੱਗੀਆਂ ਹੋਈਆਂ ਸਨ।


ਤਾਜਾ ਜਾਣਕਾਰੀ
ਪੰਜਾਬ ਚ ਇਥੇ ਜਮੀਨੀ ਲੜਾਈ ਨੇ ਧਾਰਿਆ ਖੂਨੀ ਰੂਪ, ਨੌਜਵਾਨ ਮੁੰਡੇ ਦੀ ਲਾਸ਼ ਮਿਲੀ ਖੇਤਾਂ ਚੋਂ
ByadminJanuary 28, 2023Comments Off on ਪੰਜਾਬ ਚ ਇਥੇ ਜਮੀਨੀ ਲੜਾਈ ਨੇ ਧਾਰਿਆ ਖੂਨੀ ਰੂਪ, ਨੌਜਵਾਨ ਮੁੰਡੇ ਦੀ ਲਾਸ਼ ਮਿਲੀ ਖੇਤਾਂ ਚੋਂ
Previous Post18 ਸਾਲ ਦਾ ਜਵਾਨ ਰਹਿਣ ਲਈ ਸ਼ਖਸ ਖਰਚਦਾ ਹੈ 16 ਕਰੋੜ ਹਰ ਸਾਲ , ਨਹੀਂ ਹੋਣਾ ਚਾਹੁੰਦਾ ਬੁੱਢਾ
Next Post70 ਸਾਲ ਦੇ ਸੋਹਰੇ ਨੇ 28 ਸਾਲ ਦੀ ਨੂੰਹ ਨਾਲ ਰਚਾਇਆ ਵਿਆਹ, ਸਾਰੇ ਪਾਸੇ ਹੋਈ ਚਰਚਾ