ਆਈ ਤਾਜ਼ਾ ਵੱਡੀ ਖਬਰ
ਪੰਜਾਬ ਅੰਦਰ ਜਿਥੇ ਪਿਛਲੇ ਕੁਝ ਦਿਨਾਂ ਤੋਂ ਮੌਸਮ ਵਿਭਾਗ ਵੱਲੋਂ ਸਮੇਂ-ਸਮੇਂ ਤੇ ਜਾਣਕਾਰੀ ਮੁਹਇਆ ਕਰਵਾਈ ਜਾ ਰਹੀ ਸੀ, ਤਾਂ ਜੋ ਕਿਸਾਨ ਆਪਣੀ ਝੋਨੇ ਦੀ ਫਸਲ ਨੂੰ ਸਮੇਂ ਸਿਰ ਵੱਢ ਸਕਣ, ਕਿਉਂਕਿ 23 ਅਤੇ 24 ਅਕਤੂਬਰ ਨੂੰ ਮੌਸਮ ਵਿੱਚ ਤਬਦੀਲੀ ਆਉਣ ਦਾ ਮੌਸਮ ਵਿਭਾਗ ਵੱਲੋਂ ਪਹਿਲਾਂ ਹੀ ਐਲਾਨ ਕਰ ਦਿੱਤਾ ਗਿਆ ਸੀ, ਕਿ ਆਉਣ ਵਾਲੇ ਇਨ੍ਹਾਂ ਦੋ ਦਿਨਾਂ ਦੌਰਾਨ ਪੰਜਾਬ ਹਰਿਆਣਾ ਅਤੇ ਚੰਡੀਗੜ੍ਹ ਵਿਚ ਬਰਸਾਤ ਹੋਵੇਗੀ, ਉਥੇ ਹੀ ਤੇਜ਼ ਹਨੇਰੀ ਅਤੇ ਹਵਾਵਾਂ ਵਿਚ ਚੱਲਦੀਆਂ ਰਹਿਣਗੀਆਂ। ਜਿੱਥੇ ਬਹੁਤ ਸਾਰੇ ਕਿਸਾਨਾਂ ਵੱਲੋਂ ਕੁਝ ਨਵੀਆਂ ਫ਼ਸਲਾਂ ਦੀ ਬਿਜਾਈ ਕੀਤੀ ਜਾ ਰਹੀ ਹੈ ਉਥੇ ਹੀ ਝੋਨੇ ਦੀ ਫ਼ਸਲ ਦੀ ਕੀਤੀ ਜਾ ਰਹੀ ਕ-ਟਾ-ਈ ਕਾਰਨ ਕਿਸਾਨਾਂ ਨੂੰ ਕਈ ਤਰਾਂ ਦੀਆਂ ਮੁਸ਼ਕਲਾਂ ਦਰਪੇਸ਼ ਆ ਰਹੀਆਂ ਹਨ।
ਹੁਣ ਪੰਜਾਬ ਵਿੱਚ ਇਥੇ ਭਾਰੀ ਗੜੇਮਾਰੀ ਨੇ ਮਚਾਈ ਤਬਾਹੀ, ਜਿਸ ਨਾਲ ਹੋਇਆ ਭਾਰੀ ਨੁਕਸਾਨ ,ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਜਿੱਥੇ ਪੰਜਾਬ ਦੇ ਕਈ ਹਿੱਸਿਆਂ ਵਿੱਚ ਮੌਸਮ ਵਿੱਚ ਤਬਦੀਲੀ ਦਰਜ ਕੀਤੀ ਗਈ ਹੈ। ਉਥੇ ਹੀ ਪੰਜਾਬ ਦੇ ਕਈ ਖੇਤਰਾਂ ਵਿੱਚ ਬਾਰਸ਼ ਹੋਣ ਦੀਆਂ ਖ਼ਬਰਾਂ ਵੀ ਸਾਹਮਣੇ ਆਈਆਂ ਹਨ ਅਤੇ ਤਰਨਤਾਰਨ ਵਿੱਚ ਗੁਰੂ ਹਰਸਹਾਇ ਅਤੇ ਇਸ ਦੇ ਨਜ਼ਦੀਕ ਦੇ ਖੇਤਰਾਂ ਵਿੱਚ ਭਾਰੀ ਗੜੇਮਾਰੀ ਹੋਣ ਦੀਆਂ ਖ਼ਬਰਾਂ ਸਾਹਮਣੇ ਆਈਆਂ ਹਨ ਜਿਸ ਨਾਲ ਮੰਡੀਆਂ ਵਿਚ ਪਈ ਝੋਨੇ ਅਤੇ ਬਾਸਮਤੀ ਦੀ ਫ਼ਸਲ ਦਾ ਭਾਰੀ ਨੁਕਸਾਨ ਹੋਇਆ ਹੈ।
ਮੌਸਮ ਵਿਭਾਗ ਵੱਲੋਂ ਪਹਿਲਾਂ ਹੀ ਕਿਸਾਨਾਂ ਨੂੰ ਆਪਣੀ ਫਸਲ ਸਮੇਂ ਸਿਰ ਸੰਭਾਲ਼ ਲੈਣ ਦੇ ਆਦੇਸ਼ ਵੀ ਦਿੱਤੇ ਗਏ ਸਨ। ਪੰਜਾਬ ਵਿੱਚ ਜਿਥੇ ਹੁਣ ਝੋਨੇ ਦੀ ਕਟਾਈ ਦਾ ਸੀਜ਼ਨ ਚੱਲ ਰਿਹਾ ਹੈ ਉੱਥੇ ਹੀ ਬਹੁਤ ਸਾਰੇ ਕਿਸਾਨਾਂ ਵੱਲੋਂ ਆਪਣਾ ਝੋਨਾ ਵੱਡ ਕੇ ਮੰਡੀਆਂ ਵਿੱਚ ਸੁੱਟ ਦਿੱਤਾ ਗਿਆ ਹੈ। ਪਰ ਅੱਜ ਤਰਨਤਾਰਨ ਵਿਚ ਅਜ ਗੁਰੂਹਰਸਹਾਏ ਵਿਖੇ ਹੋਈ ਬਰਸਾਤ ਅਤੇ ਗੜੇਮਾਰੀ ਕਾਰਨ ਝੋਨੇ ਦੀ ਫ਼ਸਲ ਨੂੰ ਹੋਏ ਨੁਕਸਾਨ ਕਾਰਨ ਕਿਸਾਨਾਂ ਵਿਚ ਚਿੰਤਾ ਵੇਖੀ ਜਾ ਰਹੀ ਹੈ।
ਪ੍ਰਾਪਤ ਜਾਣਕਾਰੀ ਦੇ ਅਨੁਸਾਰ ਅੱਜ ਤਰਨਤਾਰਨ ਦੇ ਇਲਾਕਿਆਂ ਅੰਦਰ ਗੁਰੂਹਰਸਹਾਏ ਵਿਖੇ ਜਿੱਥੇ ਭਾਰੀ ਗੜੇਮਾਰੀ ਸ਼ਾਮ ਦੇ ਸਵਾ ਪੰਜ ਵਜੇ ਹੋਈ ਹੈ, ਉਥੇ ਹੀ ਭਾਰੀ ਮੀਂਹ ਵੀ ਪਿਆ ਹੈ। ਕਿਸਾਨਾਂ ਦੀ ਬਾਸਮਤੀ ਅਤੇ ਝੋਨੇ ਦੀ ਫ਼ਸਲ ਦਾ ਜਿਥੇ ਨੁਕਸਾਨ ਹੋਇਆ ਹੈ ਉਥੇ ਹੀ ਠੰਢ ਦੇ ਹੋਣ ਨਾਲ ਕਿਸਾਨਾਂ ਨੂੰ ਕਈ ਪਰੇਸ਼ਾਨੀਆਂ ਵਿਚ ਪੇਸ਼ ਆ ਰਹੀਆਂ ਹਨ।
ਤਾਜਾ ਜਾਣਕਾਰੀ